ਦੇਸ਼ ''ਚ ਕੋਰੋਨਾ ਦੇ ਇਕ ਦਿਨ ''ਚ ਆਏ 4,123 ਨਵੇਂ ਕੇਸ, ਪੀੜਤਾਂ ਦੀ ਗਿਣਤੀ 67 ਹਜ਼ਾਰ ਤੋਂ ਪਾਰ

05/11/2020 10:01:06 AM

ਨਵੀਂ ਦਿੱਲੀ (ਵਾਰਤਾ)— ਦੇਸ਼ ਵਿਚ ਕੋਰੋਨਾ ਵਾਇਰਸ (ਕੋਵਿਡ-19) ਤੇਜ਼ੀ ਨਾਲ ਫੈਲ ਰਿਹਾ ਹੈ। ਕੋਰੋਨਾ ਦਾ ਕਹਿਰ ਇਸ ਕਦਰ ਵੱਧ ਰਿਹਾ ਹੈ ਕਿ ਪਹਿਲੀ ਵਾਰ ਇਕ ਦਿਨ 'ਚ 4 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਹਨ। ਪਿਛਲੇ 24 ਘੰਟਿਆਂ ਵਿਚ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਕੋਰੋਨਾ ਦੇ 4,213 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਪੀੜਤਾਂ ਦੀ ਗਿਣਤੀ 67 ਹਜ਼ਾਰ ਤੋਂ ਵੱਧ ਹੋ ਗਈ ਅਤੇ ਇਸ ਦੌਰਾਨ 97 ਲੋਕਾਂ ਦੀ ਮੌਤ ਹੋਈ ਹੈ।

PunjabKesari

ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲਾ ਵਲੋਂ ਸੋਮਵਾਰ ਦੀ ਸਵੇਰੇ ਜਾਰੀ ਅੰਕੜਿਆਂ ਮੁਤਾਬਕ ਦੇਸ਼ ਦੇ ਵੱਖ-ਵੱਖ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿਚ ਇਸ ਨਾਲ ਹੁਣ ਤੱਕ 67,512 ਲੋਕ ਕੋਰੋਨਾ ਵਾਇਰਸ ਤੋਂ ਪੀੜਤ ਹੋਏ ਹਨ ਅਤੇ 2206 ਲੋਕਾਂ ਦੀ ਮੌਤ ਹੋਈ ਹੈ। ਉੱਥੇ ਹੀ ਹੁਣ ਤੱਕ 20,197 ਲੋਕ ਠੀਕ ਹੋਏ ਹਨ ਅਤੇ ਉਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ ਤੋਂ ਛੁੱਟੀ ਦੇ ਦਿੱਤੀ ਗਈ ਹੈ। ਦੇਸ਼ ਵਿਚ ਕੋਰੋਨਾ ਤੋਂ ਸਭ ਤੋਂ ਜ਼ਿਆਦਾ ਮਹਾਰਾਸ਼ਟਰ ਪ੍ਰਭਾਵਿਤ ਹੋਇਆ ਹੈ ਅਤੇ ਇਸ ਕਾਰਨ ਸੂਬੇ ਦੀ ਸਥਿਤੀ ਲਗਾਤਾਰ ਵਿਗੜਦੀ ਜਾ ਰਹੀ ਹੈ। ਮਹਾਰਾਸ਼ਟਰ ਵਿਚ 22,171 ਲੋਕ ਇਸ ਲਪੇਟ ਵਿਚ ਆ ਚੁੱਕੇ ਹਨ ਅਤੇ 832 ਲੋਕਾਂ ਦੀ ਮੌਤ ਹੋ ਚੁੱਕੀ ਹੈ। ਉੱਥੇ ਹੀ 4199 ਲੋਕ ਇਸ ਬੀਮਾਰੀ ਤੋਂ ਸਿਹਤਮੰਦ ਹੋਏ ਹਨ।


Tanu

Content Editor

Related News