ਕੋਰੋਨਾ ਨਾਲ ਨਜਿੱਠਣ ਲਈ ਭਾਰਤ ਦਾ ਸਾਥ ਚਾਹੁੰਦਾ ਹੈ ਨੇਪਾਲ, ਮੰਗੀ 10 ਲੱਖ ਵੈਕਸੀਨ ਦੀ ਡੋਜ਼

Saturday, Apr 10, 2021 - 04:56 PM (IST)

ਕੋਰੋਨਾ ਨਾਲ ਨਜਿੱਠਣ ਲਈ ਭਾਰਤ ਦਾ ਸਾਥ ਚਾਹੁੰਦਾ ਹੈ ਨੇਪਾਲ, ਮੰਗੀ 10 ਲੱਖ ਵੈਕਸੀਨ ਦੀ ਡੋਜ਼

ਨੈਸ਼ਨਲ ਡੈਸਕ— ਨੇਪਾਲ ਦੇ ਵਿਦੇਸ਼ ਮੰਤਰੀ ਪ੍ਰਦੀਪ ਕੁਮਾਰ ਗਿਆਲੀ ਨੇ ਸ਼ੁੱਕਰਵਾਰ ਨੂੰ ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਗੱਲਬਾਤ ਕੀਤੀ ਅਤੇ ਕੋਵਿਡ-19 ਦੇ ਟੀਕੇ ਦੀ ਸਪਲਾਈ ਲਈ ਬੇਨਤੀ ਕੀਤੀ। ਵਿਦੇਸ਼ ਮੰਤਰਾਲਾ ਨੇ ਦੱਸਿਆ ਕਿ ਗਿਆਲੀ ਨੇ ਜੈਸ਼ੰਕਰ ਨਾਲ ਫੋਨ ’ਤੇ ਹੋਈ ਗੱਲਬਾਤ ਦੌਰਾਨ ਕੋਰੋਨਾ ਵਾਇਰਸ ਮਹਾਮਾਰੀ ਨਾਲ ਨਜਿੱਠਣ ’ਚ ਸਹਿਯੋਗ ’ਤੇ ਚਰਚਾ ਕੀਤੀ। 

ਇਹ ਵੀ ਪੜ੍ਹੋ : ਹੁਣ 45 ਸਾਲ ਤੋਂ ਘੱਟ ਉਮਰ ਵਾਲੇ ਇਨ੍ਹਾਂ ਲੋਕਾਂ ਨੂੰ ਵੀ ਲੱਗੇਗੀ ਕੋਰੋਨਾ ਵੈਕਸੀਨ

ਵਿਦੇਸ਼ ਮੰਤਰਾਲਾ ਨੇ ਕਿਹਾ ਕਿ ਗੱਲਬਾਤ ਦੌਰਾਨ ਦੋਵੇਂ ਪੱਖਾਂ ਨੇ ਕੋਵਿਡ-19 ਨਾਲ ਨਜਿੱਠਣ ਲਈ ਕੋਸ਼ਿਸ਼ ਤੇਜ਼ ਕਰਨ ’ਤੇ ਵਿਚਾਰ ਸਾਂਝੇ ਕੀਤੇ। ਇਕ ਬਿਆਨ ’ਚ ਕਿਹਾ ਗਿਆ ਕਿ ਵਿਦੇਸ਼ ਮੰਤਰੀ ਗਿਆਲੀ ਨੇ ਕੋਵਿਡ-19 ਨਾਲ ਨਜਿੱਠਣ ਲਈ ਕੋਵੀਸ਼ੀਲਡ ਟੀਕੇ ਦੀ 10 ਲੱਖ ਖ਼ੁਰਾਕ ਦੇਣ ਲਈ ਭਾਰਤ ਸਰਕਾਰ ਦਾ ਸ਼ੁਕਰੀਆ ਅਦਾ ਕੀਤਾ। 

ਗਿਆਲੀ ਨੇ ਜੈਸ਼ੰਕਰ ਤੋਂ ਟੀਕੇ ਦੀ ਸਪਲਾਈ ਲਈ ਜ਼ਰੂਰੀ ਵਿਵਸਥਾ ਦੀ ਬੇਨਤੀ ਕੀਤੀ ਤਾਂਕਿ ਵੱਧ ਤੋਂ ਵੱਧ ਗੰਭੀਰ ਹਾਲਤ ਵਾਲੇ ਲੋਕਾਂ ਨੂੰ ਟੀਕੇ ਦੀ ਦੂਜੀ ਖ਼ੁਰਾਕ ਦਿੱਤੀ ਜਾ ਸਕੇ। ਵਿਦੇਸ਼ ਮੰਤਰਾਲਾ ਦੇ ਟਵੀਟ ’ਚ ਕਿਹਾ ਗਿਆ ਹੈ ਕਿ ਨੇਪਾਲ-ਭਾਰਤ ਨੇ ਕੋਵਿਡ-19 ਨਾਲ ਲੜਨ ਲਈ ਸਹਿਯੋਗ ਜਾਰੀ ਰੱਖਿਆ ਹੈ। 

ਇਹ ਵੀ ਪੜ੍ਹੋ : ਜਲੰਧਰ: ਵਿਆਹ ਦੀ ਵਰ੍ਹੇਗੰਢ ਤੋਂ ਅਗਲੇ ਹੀ ਦਿਨ ਘਰ ’ਚ ਵਿਛੇ ਸੱਥਰ, ਵਿਆਹੁਤਾ ਨੇ ਹੱਥੀਂ ਤਬਾਹ ਕਰ ਲਈਆਂ ਖ਼ੁਸ਼ੀਆਂ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

shivani attri

Content Editor

Related News