ਕੋਰੋਨਾ ਦੇ ਮੱਦੇਨਜ਼ਰ ਮਾਤਾ ਵੈਸ਼ਨੋ ਦੇਵੀ ਸ਼ਰਾਇਨ ਬੋਰਡ ਨੇ ਚੁੱਕਿਆ ਵੱਡਾ ਕਦਮ, ਇਨ੍ਹਾਂ ਚੀਜ਼ਾਂ 'ਤੇ ਲੱਗੀ ਰੋਕ
Tuesday, Apr 06, 2021 - 05:26 PM (IST)
ਜੰਮੂ- ਕੋਰੋਨਾ ਵਾਇਰਸ ਮਹਾਮਾਰੀ ਦਾ ਪ੍ਰਕੋਪ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ ਅਤੇ ਪਿਛਲੇ 24 ਦੌਰਾਨ ਕਰੀਬ 96,982 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਕੋਰੋਨਾ ਦੇ ਵੱਧਦੇ ਇਨਫੈਕਸ਼ਨ ਨੂੰ ਦੇਖਦੇ ਹੋਏ ਮਾਤਾ ਵੈਸ਼ਨੋ ਦੇਵੀ ਸ਼ਰਾਇਨ ਬੋਰਡ ਨੇ ਸਖ਼ਤ ਕਦਮ ਚੁੱਕਿਆ ਹੈ। ਬੋਰਡ ਨੇ ਹੁਣ ਗੁਫ਼ਾ 'ਚ ਪ੍ਰਸਾਦ ਚੜ੍ਹਾਉਣ ਅਤੇ ਪੁਜਾਰੀਆਂ ਵਲੋਂ ਸ਼ਰਧਾਲੂਆਂ ਨੂੰ ਤਿਲਕ ਲਗਾਉਣ ਦੀ ਪਰੰਪਰਾ 'ਤੇ ਰੋਕ ਲਗਾ ਦਿੱਤੀ ਹੈ। ਹਾਲਾਂਕਿ ਹਾਲੇ ਯਾਤਰਾ 'ਤੇ ਰੋਕ ਨਹੀਂ ਲਗਾਈ ਗਈ ਹੈ ਅਤੇ ਭਗਤ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਲਈ ਜਾ ਸਕਦੇ ਹਨ। ਪਿਛਲੇ ਸਾਲ ਮਾਤਾ ਵੈਸ਼ਨੋ ਦੇਵੀ ਦੀ ਯਾਤਰਾ 'ਚ ਕੋਰੋਨਾ ਮਹਾਮਾਰੀ ਕਾਰਨ ਕਾਫ਼ੀ ਗਿਰਾਵਟ ਦਰਜ ਕੀਤੀ ਗਈ। ਮੌਜੂਦਾ ਨਵੇਂ ਸਾਲ 2021 'ਚ ਮਾਂ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਜਾਣ ਵਾਲੇ ਭਗਤਾਂ ਦੀ ਗਿਣਤੀ 'ਚ ਕਾਫ਼ੀ ਵਾਧਾ ਹੋਇਆ ਹੈ। ਅੰਕੜੇ ਦੱਸਦੇ ਹਨ ਕਿ ਜਾਰੀ 2021 ਦੇ ਪਹਿਲੇ 3 ਮਹੀਨਿਆਂ ਦੌਰਾਨ 13.23 ਲੱਖ ਸ਼ਰਧਾਲੂ ਵੈਸ਼ਨੋ ਦੇਵੀ ਦੇ ਦਰਸ਼ਨ ਕਰਨ ਪਹੁੰਚੇ ਹਨ।
ਇਹ ਵੀ ਪੜ੍ਹੋ : 3 ਮਹੀਨਿਆਂ ’ਚ 13 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਮਾਤਾ ਵੈਸ਼ਨੋ ਦੇਵੀ ਦੇ ਕੀਤੇ ਦਰਸ਼ਨ
ਅੰਕੜਿਆਂ 'ਤੇ ਗੌਰ ਕਰੀਏ ਤਾਂ 2020 ਦੌਰਾਨ ਪਹਿਲੇ 3 ਮਹੀਨਿਆਂ 'ਚ 1252734 ਸ਼ਰਧਾਲੂ ਮਾਤਾ ਵੈਸ਼ਨੋ ਦੇਵੀ ਦੇ ਦਰਬਾਰ ਆਏ ਸਨ। ਜਿਸ ਤੋਂ ਬਾਅਦ ਕੋਰੋਨਾ ਮਹਾਮਾਰੀ ਕਾਰਨ 18 ਮਾਰਚ ਤੋਂ ਵੈਸ਼ਨੋ ਦੇਵੀ ਯਾਤਰਾ ਨੂੰ ਚੌਕਸੀ ਵਜੋਂ ਬੰਦ ਕੀਤਾ ਗਿਆ ਸੀ। ਕਰੀਬ 5 ਮਹੀਨਿਆਂ ਤੱਕ ਬੰਦ ਰਹਿਣ ਤੋਂ ਬਾਅਦ ਵੈਸ਼ਨੋ ਦੇਵੀ ਯਾਤਰਾ 16 ਅਗਸਤ ਨੂੰ ਕੇਂਦਰ ਸਰਕਾਰ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੇ ਅਧੀਨ ਬਹਾਲ ਹੋ ਸਕੀ ਸੀ। ਜਿਸ 'ਚ ਵੀ ਸ਼ਰਧਾਲੂਆਂ ਦੀ ਗਿਣਤੀ ਨੂੰ ਸਰਕਾਰ ਵਲੋਂ ਸੀਮਿਤ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਬਾਬਾ ਬਰਫ਼ਾਨੀ ਦੇ ਦਰਸ਼ਨਾਂ ਲਈ ਭਗਤਾਂ ’ਚ ਭਾਰੀ ਉਤਸ਼ਾਹ, ਕਰਵਾਈ ਅਡਵਾਂਸ ਰਜਿਸਟ੍ਰੇਸ਼ਨ