ਪੱਛਮੀ ਬੰਗਾਲ ਵਿਚ ਕੋਰੋਨਾ ਵਾਇਰਸ ਨੂੰ ਮਾਤ ਦੇ ਕੇ ਠੀਕ ਹੋਏ 60 ਫੀਸਦੀ ਮਰੀਜ਼
Monday, Jun 22, 2020 - 10:41 PM (IST)
ਕਲਕੱਤਾ- ਪੱਛਮੀ ਬੰਗਾਲ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੇ ਠੀਕ ਹੋਣ ਦੀ ਦਰ 60 ਫੀਸਦੀ ਹੈ ਜੋ ਰਾਸ਼ਟਰੀ ਔਸਤ 55 ਫੀਸਦੀ ਤੋਂ ਵੱਧ ਹੈ। ਇਹ ਜਾਣਕਾਰੀ ਸੂਬੇ ਦੇ ਗ੍ਰਹਿ ਸਕੱਤਰ ਅਲਪਨ ਬੰਦੋਪਾਧਿਆਏ ਨੇ ਸੋਮਵਾਰ ਨੂੰ ਦਿੱਤੀ।
ਉਨ੍ਹਾਂ ਕਿਹਾ ਕਿ ਮਰੀਜ਼ਾਂ ਦੀ ਗਿਣਤੀ ਵਿਚ ਸੁਧਾਰ ਹੋਵੇਗਾ ਜੇਕਰ ਲੋਕ ਸੁਰੱਖਿਆ ਨਿਯਮਾਂ ਦਾ ਪਾਲਣ ਕਰਨਗੇ । ਬੰਦੋਪਾਧਿਆਏ ਨੇ ਕਿਹਾ ਕਿ ਸੂਬੇ ਵਿਚ ਕੋਵਿਡ-19 ਮਰੀਜ਼ਾਂ ਦੇ ਠੀਕ ਹੋਣ ਦੀ ਦਰ ਤਕਰੀਬਨ 60 ਫੀਸਦੀ ਹੈ ਜਦੋਂਕਿ ਰਾਸ਼ਟਰੀ ਔਸਤ 55.48 ਤੋਂ ਵਧੇਰੇ ਹੈ। ਉਨ੍ਹਾਂ ਇਸ ਦੇ ਨਾਲ ਹੀ ਸਮਾਜਕ ਦੂਰੀ ਦੀ ਪਾਲਣਾ ਕਰਨ ਤੇ ਸਾਫ-ਸਫਾਈ 'ਤੇ ਜ਼ੋਰ ਦਿੱਤਾ।
ਗ੍ਰਹਿ ਸਕੱਤਰ ਨੇ ਕਿਹਾ ਕਿ ਜੇਕਰ ਅਸੀਂ ਸੁਰੱਖਿਆ ਨਿਯਮਾਂ ਦਾ ਪਾਲਣ ਕਰਦੇ ਹਾਂ ਅਤੇ ਭੀੜ ਤੋਂ ਬਚਦੇ ਹਾਂ ਤੇ ਮਾਸਕ ਪਾਉਂਦੇ ਹਾਂ ਤਾਂ ਸਥਿਤੀ ਹੋਰ ਵੀ ਵਧੀਆ ਹੋਵੇਗੀ। ਉਨ੍ਹਾਂ ਦੱਸਿਆ ਕਿ ਐਤਵਾਰ ਤੱਕ 8,297 ਲੋਕਾਂ ਨੂੰ ਵਾਇਰਸ ਤੋਂ ਮੁਕਤ ਹੋਣ ਦੇ ਬਾਅਦ ਹਸਪਤਾਲ ਤੋਂ ਛੁੱਟੀ ਦੇ ਗਈ ਹੈ। ਇਸ ਦੇ ਨਾਲ ਹੀ ਸੂਬੇ ਵਿਚ ਕੋਵਿਡ-19 ਮਰੀਜ਼ਾਂ ਦੀ ਠੀਕ ਹੋਣ ਦੀ ਦਰ 59.49 ਫੀਸਦੀ ਹੋ ਗਈ।
ਗ੍ਰਹਿ ਸਕੱਤਰ ਨੇ ਕਿਹਾ ਕਿ ਸੂਬੇ ਵਿਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘੱਟ ਰਹੀ ਹੈ। ਇਹ ਸਕਾਰਾਤਮਕ ਸੰਕੇਤ ਹਨ। ਸੂਬੇ ਦੇ ਸਿਹਤ ਸਕੱਤਰ ਮੁਤਾਬਕ ਪੱਛਮੀ ਬੰਗਾਲ ਵਿਚ ਇਸ ਸਮੇਂ 5,093 ਸੰਕਰਮਿਤ ਦਾ ਇਲਾਜ ਚੱਲ ਰਿਹਾ ਹੈ। ਸੂਬੇ ਦੇ ਸਿਹਤ ਬੁਲੇਟਿਨ ਮੁਤਾਬਕ ਪੱਛਮੀ ਬੰਗਾਲ ਵਿਚ ਹੁਣ ਤੱਕ ਚਾਰ ਲੱਖ ਤੋਂ ਵਧੇਰੇ ਨਮੂਨਿਆਂ ਦੀ ਕੋਵਿਡ-19 ਜਾਂਚ ਕੀਤੀ ਜਾ ਚੁੱਕੀ ਹੈ ਅਤੇ ਅਸੀਂ ਲਗਾਤਾਰ ਔਸਤਨ 10 ਹਜ਼ਾਰ ਨਮੂਨਿਆਂ ਦੀ ਜਾਂਚ ਕਰ ਰਹੇ ਹਾਂ।