ਭ੍ਰਿਸ਼ਟਾਚਾਰ ਖ਼ਿਲਾਫ਼ CM ਭਗਵੰਤ ਮਾਨ ਦੇ ਫ਼ੈਸਲੇ ਦੀ ਸ਼ਲਾਘਾ ਕਰਦਿਆਂ ਕੇਜਰੀਵਾਲ ਨੇ ਕੀਤਾ ਵੱਡਾ ਦਾਅਵਾ

03/17/2022 4:22:52 PM

ਨਵੀਂ ਦਿੱਲੀ– ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਯਾਨੀ ਕਿ ਵੀਰਵਾਰ ਨੂੰ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਜਿਵੇਂ ਦਿੱਲੀ ’ਚ ਭ੍ਰਿਸ਼ਟਾਚਾਰ ਖ਼ਤਮ ਕੀਤਾ ਹੈ, ਉਵੇਂ ਹੀ ਪੰਜਾਬ ’ਚ ਵੀ ਭ੍ਰਿਸ਼ਟਾਚਾਰ ਨੂੰ ਖਤਮ ਕਰਾਂਗੇ। ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ 23 ਮਾਰਚ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਇਕ ਵਟਸਐਪ ਨੰਬਰ ਜਾਰੀ ਕੀਤਾ ਜਾਵੇਗਾ। 

ਇਹ ਵੀ ਪੜ੍ਹੋ: ਪੰਜਾਬ ਲਈ 'ਭਗਵੰਤ ਮਾਨ' ਦਾ ਪਹਿਲਾ ਵੱਡਾ ਐਲਾਨ, ਬੋਲੇ-ਇਤਿਹਾਸ 'ਚ ਕਦੇ ਨਹੀਂ ਲਿਆ ਗਿਆ ਅਜਿਹਾ ਫ਼ੈਸਲਾ

 

ਕੇਜਰੀਵਾਲ ਨੇ ਅੱਗੇ ਕਿਹਾ ਕਿ ਅਸੀਂ ਜਾਣਦੇ ਹਾਂ ਕਿ ਦੇਸ਼ ਅੰਦਰ ਬਿਨਾਂ ਰਿਸ਼ਵਤ ਦੇ ਕੰਮ ਕਰਾਉਣਾ ਕਿੰਨਾ ਮੁਸ਼ਕਲ ਹੈ ਪਰ  ਹੁਣ ਪੰਜਾਬ ’ਚ ਜੇਕਰ ਕੋਈ ਵੀ ਅਫ਼ਸਰ, ਕੋਈ ਵੀ ਵਿਅਕਤੀ ਤੁਹਾਡੇ ਤੋਂ ਰਿਸ਼ਵਤ ਮੰਗਦਾ ਹੈ ਤਾਂ ਮਨਾ ਨਾ ਕਰਨਾ, ਫੋਨ ’ਤੇ ਰਿਕਾਰਡਿੰਗ ਕਰਨਾ ਜਾਂ ਵੀਡੀਓ ਬਣਾ ਲੈਣਾ। ਉਸ ਰਿਕਾਰਡਿੰਗ/ਆਡੀਓ ਜਾਂ ਵੀਡੀਓ ਨੂੰ ਉਸ ਵਟਸਐਪ ’ਤੇ ਭੇਜਣਾ, ਜਿਸ ਨੂੰ ਭਗਵੰਤ ਮਾਨ 23 ਮਾਰਚ ਨੂੰ ਰਿਲੀਜ਼ ਕਰਨਗੇ, ਉਹ ਉਨ੍ਹਾਂ ਦਾ ਨਿੱਜੀ ਵਟਸਐਪ ਹੋਵੇਗਾ। ਤੁਹਾਨੂੰ ਯਕੀਨੀ ਦਿਵਾਉਂਦੇ ਹਾਂ ਕਿ ਉਸ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਅਜਿਹਾ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ।

ਇਹ ਵੀ ਪੜ੍ਹੋ: PM ਮੋਦੀ ਨੇ CM ਭਗਵੰਤ ਮਾਨ ਨੂੰ ਦਿੱਤੀ ਵਧਾਈ, ਕਿਹਾ-ਪੰਜਾਬ ਦੇ ਵਿਕਾਸ ਲਈ ਮਿਲ ਕੇ ਕਰਾਂਗੇ ਕੰਮ

ਨੋਟ- ਅਰਵਿੰਦ ਕੇਜਰੀਵਾਲ ਦੇ ਇਸ ਬਿਆਨ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ


Tanu

Content Editor

Related News