ਹਰਿਆਣਾ ''ਚ 91 ਵੋਟਿੰਗ ਕੇਂਦਰਾਂ ''ਚ ਹੋਵੇਗੀ ਵੋਟਾਂ ਦੀ ਗਿਣਤੀ, ਤਿਆਰੀਆਂ ਮੁਕੰਮਲ

06/03/2024 5:34:54 PM

ਚੰਡੀਗੜ੍ਹ- ਹਰਿਆਣਾ ਵਿਚ ਲੋਕ ਸਭਾ ਚੋਣਾਂ ਦੀਆਂ 10 ਸੀਟਾਂ ਅਤੇ ਕਰਨਾਲ ਵਿਧਾਨ ਸਭਾ ਸੀਟ 'ਤੇ ਜ਼ਿਮਨੀ ਚੋਣ ਲਈ 25 ਮਈ ਨੂੰ ਪਈਆਂ ਵੋਟਾਂ ਦੀ ਗਿਣਤੀ ਮੰਗਲਵਾਰ ਸਵੇਰੇ 8 ਵਜੇ ਸ਼ੁਰੂ ਹੋਵੇਗੀ। ਇਸ ਲਈ ਪ੍ਰਦੇਸ਼ 'ਚ ਕੁੱਲ 92 ਵੋਟਿੰਗ ਕੇਂਦਰ ਬਣਾਏ ਗਏ ਹਨ। ਰਿਟਰਨਿੰਗ ਅਧਿਕਾਰੀ ਮੁਤਾਬਕ ਵੋਟਿੰਗ ਕੇਂਦਰਾਂ 'ਤੇ ਪੋਸਟਲ ਬੈਲਟ ਦੀ ਗਿਣਤੀ EVM ਗਿਣਤੀ ਤੋਂ ਪਹਿਲਾਂ ਸ਼ੁਰੂ ਕੀਤੀ ਜਾਵੇਗੀ। ਮੁੱਖ ਚੋਣ ਅਧਿਕਾਰੀ ਅਨੁਰਾਗ ਅਗਰਵਾਲ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ।

ਅਗਰਵਾਲ ਨੇ ਦੱਸਿਆ ਕਿ ਮੀਡੀਆ ਕਰਮੀਆਂ ਦੀ ਸਹੂਲਤ ਲਈ ਹਰੇਕ ਵੋਟਿੰਗ ਕੇਂਦਰ 'ਤੇ ਮੀਡੀਆ ਸੈਂਟਰ ਬਣਾਏ ਗਏ ਹਨ। ਇਸ ਤੋਂ ਇਲਾਵਾ ਮੁੱਖ ਚੋਣ ਅਧਿਕਾਰ ਦਫ਼ਤਰ, ਚੰਡੀਗੜ੍ਹ ਵਿਚ ਵੀ ਵੱਖ ਤੋਂ ਮੀਡੀਆ ਸੈਂਟਰ ਬਣਾਇਆ ਗਿਆ ਹੈ। ਹਰਿਆਣਾ ਵਿਚ ਵੋਟਿੰਗ ਫ਼ੀਸਦੀ 64.80 ਫ਼ੀਸਦੀ ਦਰਜ ਕੀਤੀ ਗਈ ਹੈ। ਅਗਰਵਾਲ ਨੇ ਦੱਸਿਆ ਕਿ ਵੋਟ ਦੀ ਗਿਣਤੀ ਦੀ ਪ੍ਰਕਿਰਿਆ ਨੂੰ ਸ਼ਾਂਤੀਪੂਰਨ ਸੰਪੰਨ ਕਰਾਉਣ ਲਈ ਸਾਰੀਆਂ ਜ਼ਰੂਰੀ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਚੋਣ ਕਮਿਸ਼ਨ ਨੇ ਵੋਟਾਂ ਦੀ ਗਿਣਤੀ ਦੀ ਪ੍ਰਕਿਰਿਆ ਦੀ ਨਿਗਰਾਨੀ ਲਈ ਸਾਰੇ ਵੋਟਿੰਗ ਕੇਂਦਰਾਂ 'ਤੇ ਵੋਟਾਂ ਦੀ ਗਿਣਤੀ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਜਾਂ ਸ਼ਿਕਾਇਤ ਲਈ ਟੋਲ ਫਰੀ ਨੰਬਰ 0172-1950, ਕੰਟਰੋਲ ਰੂਮ ਦੇ ਟੈਲੀਫੋਨ 0172-2701362  'ਤੇ ਸੰਪਰਕ ਕੀਤਾ ਜਾ ਸਕਦਾ ਹੈ।


Tanu

Content Editor

Related News