ਦੇਸ਼ ਦੀ ਸਭ ਤੋਂ ਬਜ਼ੁਰਗ 118 ਸਾਲਾ ਬੀਬੀ ਨੇ ਲਗਵਾਇਆ ਕੋਰੋਨਾ ਦਾ ਟੀਕਾ

04/05/2021 12:15:10 PM

ਸਾਗਰ- ਮੱਧ ਪ੍ਰਦੇਸ਼ ਦੇ ਸਾਗਰ ਜ਼ਿਲ੍ਹੇ ਦੇ ਖਿਮਲਾਸਾ ਸਿਹਤ ਕੇਂਦਰ 'ਚ 118 ਸਾਲਾ ਬੀਬੀ ਨੇ ਕੋਰੋਨਾ ਦਾ ਟੀਕਾ ਲਗਵਾਇਆ ਹੈ। ਦੇਸ਼ ਭਰ 'ਚ ਕੋਰੋਨਾ ਦੀ ਦੂਜੀ ਲਹਿਰ ਵਿਚਾਰੇ ਇਸ ਤੋਂ ਬਚਾਅ ਲਈ ਟੀਕਾਕਰਨ ਮੁਹਿੰਮ ਤੇਜ਼ੀ ਨਾਲ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦੇ ਅਧੀਨ ਪ੍ਰਦੇਸ਼ ਦੇ ਸਾਗਰ ਜ਼ਿਲੇ ਦੇ ਖਿਮਲਾਸਾ ਸਿਹਤ ਕੇਂਦਰ 'ਚ ਐਤਵਾਰ ਨੂੰ ਪਿੰਡ ਸਦਰਪੁਰ ਵਾਸੀ 118 ਸਾਲਾ ਤੁਲਸਾ ਬਾਈ ਬੰਜਾਰਾ ਨੇ ਕੋਰੋਨਾ ਦਾ ਟੀਕਾ ਲਗਵਾਇਆ। 

ਇਹ ਵੀ ਪੜ੍ਹੋ : ਕੋਰੋਨਾ ਵਾਇਰਸ ਨੇ ਤੋੜਿਆ ਰਿਕਾਰਡ, ਭਾਰਤ 'ਚ ਇਕ ਦਿਨ 'ਚ 1 ਲੱਖ ਤੋਂ ਵੱਧ ਮਾਮਲੇ ਆਏ ਸਾਹਮਣੇ

ਆਧਾਰ ਕਾਰਡ 'ਚ ਉਨ੍ਹਾਂ ਦੀ ਜਨਮ ਤਾਰੀਖ਼ ਇਕ ਜਨਵਰੀ 1903 ਦਰਜ ਹੈ। ਇਸ ਦੇ ਨਾਲ ਹੀ ਉਹ ਕੋਰੋਨਾ ਦਾ ਟੀਕਾ ਲਗਵਾਉਣ ਵਾਲੀ ਦੇਸ਼ ਦੀ ਸਭ ਤੋਂ ਬਜ਼ੁਰਗ ਬੀਬੀ ਦੇ ਰੂਪ 'ਚ ਆਪਣਾ ਨਾਮ ਦਰਜ ਕਰਵਾ ਲਿਆ ਹੈ। ਟੀਕਾ ਲਗਵਾਉਣ ਤੋਂ ਬਾਅਦ ਬਜ਼ੁਰਗ ਬੀਬੀ ਤੁਲਸਾ ਬਾਈ ਨੇ ਦੱਸਿਆ ਕਿ ਮੈਂ ਪੂਰੀ ਤਰ੍ਹਾਂ ਸਿਹਤਮੰਦ ਹਾਂ। ਉਨ੍ਹਾਂ ਨੇ ਜ਼ਿਲ੍ਹੇ ਦੇ ਸਾਰੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਵੀ ਆਪਣੇ ਕੋਲ ਵਾਲੇ ਸਿਹਤ ਕੇਂਦਰ 'ਚ ਜਾ ਕੇ ਟੀਕਾ ਲਗਵਾਉਣ।

ਇਹ ਵੀ ਪੜ੍ਹੋ : ਮੁੱਖ ਮੰਤਰੀ ਯੋਗੀ ਆਦਿੱਤਿਯਨਾਥ ਨੇ ਲਈ ਕੋਰੋਨਾ ਟੀਕੇ ਦੀ ਪਹਿਲੀ ਖੁਰਾਕ

DIsha

This news is Content Editor DIsha