ਦੇਸ਼ ''ਚ 13 ਲੱਖ ਦੇ ਕਰੀਬ ਕੋਰੋਨਾ ਮਰੀਜ਼ਾਂ ਦੀ ਗਿਣਤੀ, ਹੁਣ ਤੱਕ 30 ਹਜ਼ਾਰ ਵੱਧ ਲੋਕਾਂ ਦੀ ਹੋਈ ਮੌਤ

Friday, Jul 24, 2020 - 10:00 AM (IST)

ਦੇਸ਼ ''ਚ 13 ਲੱਖ ਦੇ ਕਰੀਬ ਕੋਰੋਨਾ ਮਰੀਜ਼ਾਂ ਦੀ ਗਿਣਤੀ, ਹੁਣ ਤੱਕ 30 ਹਜ਼ਾਰ ਵੱਧ ਲੋਕਾਂ ਦੀ ਹੋਈ ਮੌਤ

ਨਵੀਂ ਦਿੱਲੀ- ਦੇਸ਼ 'ਚ ਕੋਰੋਨਾ ਵਾਇਰਸ ਦੇ ਮਾਮਲੇ ਦਿਨੋਂ-ਦਿਨ ਵਧਦੇ ਜਾ ਰਹੇ ਹਨ। ਪਿਛਲੇ 24 ਘੰਟਿਆਂ 'ਚ ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਕੋਰੋਨਾ ਮਰੀਜ਼ਾਂ ਦੀ ਗਿਣਤੀ 13 ਲੱਖ ਦੇ ਕਰੀਬ ਪਹੁੰਚ ਗਈ ਹੈ। ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ, ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 49,310 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ 740 ਮਰੀਜ਼ਾਂ ਨੂੰ ਆਪਣੀ ਜਾਨ ਗਵਾਉਣੀ ਪਈ ਹੈ। ਇਕ ਦਿਨ 'ਚ ਤੇਜ਼ੀ ਨਾਲ ਵਧੇ ਕੋਰੋਨਾ ਦੇ ਨਵੇਂ ਮਾਮਲਿਆਂ ਤੋਂ ਬਾਅਦ ਦੇਸ਼ 'ਚ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 12 ਲੱਖ 87 ਹਜ਼ਾਰ 945 ਹੋ ਗਈ ਹੈ, ਜਦੋਂ ਕਿ ਕੋਰੋਨਾ ਨਾਲ ਹੁਣ ਤੱਕ 30,601 ਲੋਕਾਂ ਦੀ ਮੌਤ ਹੋ ਚੁਕੀ ਹੈ।

ਸਿਹਤ ਮਹਿਕਮੇ ਦੇ ਅੰਕੜਿਆਂ ਅਨੁਸਾਰ, ਦੇਸ਼ 'ਚ ਕੋਰੋਨਾ ਦੇ ਹੁਣ 4,40,135 ਸਰਗਰਮ ਮਾਮਲੇ ਹਨ। ਕੋਰੋਨਾ ਮਹਾਮਾਰੀ ਨਾਲ ਹੁਣ ਤੱਕ 30,601 ਮਰੀਜ਼ਾਂ ਦੀ ਮੌਤ ਹੋ ਗਈ ਹੈ ਅਤੇ 8,17,208 ਲੋਕ ਠੀਕ ਹੋ ਚੁਕੇ ਹਨ। ਇਕ ਵਿਦੇਸ਼ੀ ਵਾਪਸ ਜਾ ਚੁੱਕਿਆ ਹੈ। ਉੱਥੇ ਹੀ ਚੰਗੀ ਖ਼ਬਰ ਇਹ ਹੈ ਕਿ ਕੋਰੋਨਾ ਪੀੜਤ ਮਰੀਜ਼ਾਂ ਦੇ ਠੀਕ ਹੋਣ ਦਾ ਅੰਕੜਾ ਤੇਜ਼ੀ ਨਾਲ ਵਧ ਰਿਹਾ ਹੈ। ਦੇਸ਼ 'ਚ ਕੋਰੋਨਾ ਮਰੀਜ਼ਾਂ ਦਾ ਰਿਕਵਰੀ ਰੇਡ 63.45 ਫੀਸਦੀ ਹੋ ਗਿਆ ਹੈ। ਕੋਰੋਨਾ ਵਾਇਰਸ ਨਾਲ ਸਭ ਤੋਂ ਵੱਧ ਮਹਾਰਾਸ਼ਟਰ ਪ੍ਰਭਾਵਿਤ ਦਿੱਸ ਰਿਹਾ ਹੈ। ਭਾਰਤ ਦੇ ਸੂਬਿਆਂ ਦੀ ਗੱਲ ਕਰੀਏ ਤਾਂ ਮਹਾਰਾਸ਼ਟਰ ਅਤੇ ਤਾਮਿਲਨਾਡੂ 'ਚ ਸਥਿਤੀ ਬੇਕਾਬੂ ਨਜ਼ਰ ਆ ਰਹੀ ਹੈ। ਮਹਾਰਾਸ਼ਟਰ 'ਚ ਇਸ ਸਮੇਂ 3.47 ਲੱਖ ਅਤੇ ਤਾਮਿਲਨਾਡੂ 'ਚ 1.92 ਲੱਖ ਮਾਮਲੇ ਹਨ। ਦਿੱਲੀ 1.27 ਲੱਖ ਮਾਮਲਿਆਂ ਦੇ ਨਾਲ ਤੀਜੇ ਨੰਬਰ 'ਤੇ ਹੈ। 


author

DIsha

Content Editor

Related News