ਦੇਸ਼ ਦੇ ਨਵੇਂ ਮੁੱਖ ਚੋਣ ਕਮਿਸ਼ਨਰ ਸੁਸ਼ੀਲ ਚੰਦਰਾ ਹੋਏ ਕੋਰੋਨਾ ਪਾਜ਼ੇਟਿਵ

Tuesday, Apr 20, 2021 - 10:23 AM (IST)

ਦੇਸ਼ ਦੇ ਨਵੇਂ ਮੁੱਖ ਚੋਣ ਕਮਿਸ਼ਨਰ ਸੁਸ਼ੀਲ ਚੰਦਰਾ ਹੋਏ ਕੋਰੋਨਾ ਪਾਜ਼ੇਟਿਵ

ਨਵੀਂ ਦਿੱਲੀ- ਦੇਸ਼ ਦੇ ਨਵੇਂ ਮੁੱਖ ਚੋਣ ਕਮਿਸ਼ਨਰ ਸੁਸ਼ੀਲ ਚੰਦਰਾ ਵੀ ਕੋਰੋਨਾ ਦੀ ਲਪੇਟ 'ਚ ਆ ਗਏ ਹਨ। ਉੱਥੇ ਹੀ ਚੋਣ ਕਮਿਸ਼ਨਰ ਰਾਜੀਵ ਕੁਮਾਰ ਵੀ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ ਸੁਸ਼ੀਲ ਚੰਦਰਾ ਨੇ ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਦੇ ਰੂਪ 'ਚ ਆਪਣਾ ਅਹੁਦਾ ਸੰਭਾਲਿਆ ਸੀ। ਇਸ ਤੋਂ ਪਹਿਲਾਂ ਸੁਨੀਲ ਅਰੋੜਾ ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਦੇ ਰੂਪ 'ਚ ਕੰਮ ਕਰ ਰਹੇ ਸਨ। ਸੁਸ਼ੀਲ ਚੰਦਰਾ ਦਾ ਕਾਰਜਕਾਲ ਅਗਲੇ ਸਾਲ ਮਈ ਤੱਕ ਜਾਰੀ ਰਹੇਗਾ। ਦੇਸ਼ 'ਚ ਕੋਰੋਨਾ ਦਾ ਕਹਿਰ ਵੱਧਦਾ ਹੀ ਜਾ ਰਿਹਾ ਹੈ।

ਇਹ ਵੀ ਪੜ੍ਹੋ : ਵਿਆਹਾਂ ’ਤੇ ਪਿਆ ਕੋਰੋਨਾ ਦਾ ਪਰਛਾਵਾਂ, ਅਪ੍ਰੈਲ-ਮਈ ’ਚ ਤੈਅ ਵਿਆਹ ਕੀਤੇ ਗਏ ਮੁਲਤਵੀ

ਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ 2,56,828 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਭਾਰਤ 'ਚ ਪੀੜਤਾਂ ਦੀ ਗਿਣਤੀ ਇਕ ਕਰੋੜ 53 ਲੱਖ 14 ਹਜ਼ਾਰ 714 ਹੋ ਗਈ ਹੈ। ਕੋਰੋਨਾ ਦੇ ਨਵੇਂ ਮਾਮਲਿਆਂ ਦੀ ਤੁਲਨਾ 'ਚ ਸਿਹਤਮੰਦ ਮਰੀਜ਼ਾਂ ਦੀ ਗਿਣਤੀ 'ਚ ਗਿਰਾਵਟ ਜਾਰੀ ਰਹਿਣ ਨਾਲ ਸਰਗਰਮ ਮਾਮਲਿਆਂ ਦਾ ਅੰਕੜਿਆਂ 20.24 ਲੱਖ ਦੇ ਪਾਰ ਪਹੁੰਚ ਗਿਆ ਹੈ। ਵੱਖ-ਵੱਖ ਸੂਬਿਆਂ ਵਲੋਂ ਮਿਲੇ ਅੰਕੜਿਆਂ ਅਨੁਸਾਰ 1,54,234 ਮਰੀਜ਼ ਸਿਹਤਯਾਬ ਵੀ ਹੋਏ ਹਨ, ਜਿਸ ਨਾਲ ਇਸ ਲਾਗ਼ ਨਾਲ ਹੁਣ ਤੱਕ 1,31,03,220 ਮਰੀਜ਼ ਠੀਕ ਹੋ ਚੁਕੇ ਹਨ।

ਇਹ ਵੀ ਪੜ੍ਹੋ : ਕੋਰੋਨਾ ਦੇ ਲੱਛਣ ਹਨ ਪਰ ਰਿਪੋਰਟ 'ਚ ਇਨਫੈਕਸ਼ਨ ਦੀ ਪੁਸ਼ਟੀ ਨਾ ਹੋਵੇ ਤਾਂ ਜਾਣੋ ਮਾਹਿਰਾਂ ਦੀ ਰਾਏ


author

DIsha

Content Editor

Related News