ਮੁੜ ਵਧੀਆਂ ਸਕੂਲਾਂ ਦੀਆਂ ਛੁੱਟੀਆਂ, ਇੰਨੇ ਦਿਨ ਹੋਰ ਬੰਦ ਰਹਿਣਗੇ ਸਕੂਲ

Saturday, Jan 11, 2025 - 10:30 AM (IST)

ਮੁੜ ਵਧੀਆਂ ਸਕੂਲਾਂ ਦੀਆਂ ਛੁੱਟੀਆਂ, ਇੰਨੇ ਦਿਨ ਹੋਰ ਬੰਦ ਰਹਿਣਗੇ ਸਕੂਲ

ਨੈਸ਼ਨਲ ਡੈਸਕ- ਦੇਸ਼ ਭਰ 'ਚ ਠੰਡ ਦਾ ਕਹਿਰ ਜਾਰੀ ਹੈ। ਕੜਾਕੇ ਦੀ ਠੰਡ, ਸੀਤ ਲਹਿਰ ਅਤੇ ਸੰਘਣੀ ਧੁੰਦ ਨੂੰ ਦੇਖਦੇ ਹੋਏ ਸਕੂਲਾਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਵਿਦਿਆਰਥੀਆਂ ਨੂੰ ਲਗਾਤਾਰ 4 ਤੋਂ 5 ਦਿਨਾਂ ਦੀ ਛੁੱਟੀ ਮਿਲੇਗੀ, ਜਿਸ ਨਾਲ ਉਨ੍ਹਾਂ ਨੂੰ ਰਾਹਤ ਮਿਲੇਗੀ। ਚੰਡੀਗੜ੍ਹ ਪ੍ਰਸ਼ਾਸਨ ਦੇ ਸਿੱਖਿਆ ਵਿਭਾਗ ਨੇ ਠੰਡ ਅਤੇ ਸੰਘਣੀ ਧੁੰਦ ਨੂੰ ਧਿਆਨ ਨੂੰ ਰੱਖਦੇ ਹੋਏ 13 ਤੋਂ 18 ਜਨਵਰੀ 2025 ਤੱਕ ਸਰਕਾਰੀ, ਸਰਕਾਰੀ ਮਦਦ ਪ੍ਰਾਪਤ ਅਤੇ ਨਿੱਜੀ ਸਕੂਲਾਂ ਦੇ ਸਮੇਂ 'ਚ ਤਬਦੀਲੀ ਦਾ ਐਲਾਨ ਕੀਤਾ ਹੈ। ਇਹ ਫ਼ੈਸਲਾ ਵਿਦਿਆਰਥੀਆਂ ਦੀ ਸੁਰੱਖਿਆ ਅਤੇ ਸਹੂਲਤ ਨੂੰ ਧਿਆਨ 'ਚ ਰੱਖਦੇ ਹੋਏ ਲਿਆ ਗਿਆ ਹੈ। ਇਹ ਆਦੇਸ਼ ਦੀ ਚੰਡੀਗੜ੍ਹ ਪ੍ਰਸ਼ਾਸਨ ਦੇ ਨਿਰਦੇਸ਼ਕ ਸਕੂਲ ਸਿੱਖਿਆ, ਐੱਚਪੀਐੱਸ ਬਰਾੜ ਵਲੋਂ ਜਾਰੀ ਕੀਤਾ ਗਿਆ ਹੈ ਅਤੇ ਸਾਰੇ ਸਕੂਲਾਂ ਨੂੰ ਇਸ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ।

ਇਹ ਵੀ ਪੜ੍ਹੋ : HMPV ਵਾਇਰਸ ਤੋਂ ਬਾਅਦ ਫੈਲੀ ਇਕ ਹੋਰ ਬੀਮਾਰੀ, ਅਚਾਨਕ ਗੰਜੇ ਹੋ ਰਹੇ ਲੋਕ

ਇਸ ਦੇ ਨਾਲ ਹੀ ਰਾਜਸਥਾਨ ਦੇ ਕਈ ਜ਼ਿਲ੍ਹਿਆਂ 'ਚ ਸੀਤ ਲਹਿਰ ਨੂੰ ਧਿਆਨ 'ਚ ਰੱਖਦੇ ਹੋਏ ਜਮਾਤ 8 ਤੱਕ ਦੇ ਵਿਦਿਆਰਥੀਆਂ ਲਈ 11 ਜਨਵਰੀ 2025 ਯਾਨੀ ਅੱਜ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਉੱਥੇ ਹੀ ਮਥੁਰਾ 15 ਜਨਵਰੀ ਅਤੇ ਓਨਾਵ 'ਚ 14 ਜਨਵਰੀ ਤੱਕ ਸਕੂਲ ਬੰਦ ਰਹਿਣਗੇ। ਜਿਸ ਕਾਰਨ ਬੱਚਿਆਂ ਨੂੰ 4 ਤੋਂ 5 ਦਿਨ ਤੱਕ ਸਕੂਲ ਤੋਂ ਛੁੱਟੀ ਹੀ ਰਹੇਗੀ। ਇਸ ਦੇ ਨਾਲ ਹੀ ਤੇਲੰਗਾਨਾ 'ਚ ਵੀ ਸੰਕ੍ਰਾਂਤੀ ਦੀ ਛੁੱਟੀ ਕਾਰਨ 11 ਤੋਂ 16 ਜਨਵਰੀ ਤੱਕ ਸਕੂਲ ਬੰਦ ਰਹਿਣਗੇ। ਲਖਨਊ, ਉੱਤਰ ਪ੍ਰਦੇਸ਼ ਵਿੱਚ ਅੱਠਵੀਂ ਜਮਾਤ ਤੱਕ ਸਕੂਲ ਬੰਦ ਕਰ ਦਿੱਤੇ ਗਏ ਹਨ। ਲਖਨਊ ਦੇ ਡੀ.ਐਮ. ਸੂਰਿਆ ਪਾਲ ਗੰਗਵਾਰ ਨੇ ਠੰਡ ਦੇ ਮੱਦੇਨਜ਼ਰ ਸਾਰੇ ਸਕੂਲ 14 ਜਨਵਰੀ ਤੱਕ ਬੰਦ ਰੱਖਣ ਦਾ ਹੁਕਮ ਜਾਰੀ ਕੀਤਾ ਹੈ।

ਇਹ ਵੀ ਪੜ੍ਹੋ : ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ 66 ਸਾਲ ਪੁਰਾਣਾ ਸੋਨੇ ਦਾ ਬਿੱਲ, 1 ਤੋਲੇ ਦੀ ਕੀਮਤ ਸੁਣ ਹੋਵੋਗੇ ਹੈਰਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News