ਰਾਹਤ ਭਰੀ ਖ਼ਬਰ : ਦੇਸ਼ 'ਚ ਕੋਰੋਨਾ ਨਾਲ ਪੀੜਤ 2 ਲੱਖ ਤੋਂ ਵਧੇਰੇ ਲੋਕ ਹੋਏ ਠੀਕ

06/19/2020 10:44:00 AM

ਨਵੀਂ ਦਿੱਲੀ (ਵਾਰਤਾ) : ਦੇਸ਼ ਵਿਚ ਕੋਰੋਨਾ ਵਾਇਰਸ (ਕੋਵਿਡ 19) ਦੇ ਕ੍ਰਮਵਾਰ ਵੱਧਦੇ ਮਾਮਲਿਆਂ ਦੌਰਾਨ ਇਸ ਮਹਾਮਾਰੀ ਤੋਂ ਪੀੜਤ 2 ਲੱਖ ਤੋਂ ਜ਼ਿਆਦਾ ਲੋਕ ਹੁਣ ਤੱਕ ਇਸ ਬੀਮਾਰੀ ਤੋਂ ਠੀਕ ਹੋ ਚੁੱਕੇ ਹਨ ਅਤੇ ਪਿਛਲੇ 2 ਦਿਨਾਂ ਤੋਂ ਮ੍ਰਿਤਕਾਂ ਦੀ ਗਿਣਤੀ ਵਿਚ ਵੀ ਕਮੀ ਆਈ ਹੈ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲਾ ਵੱਲੋਂ ਸ਼ੁੱਕਰਵਾਰ ਨੂੰ ਜਾਰੀ ਅੰਕੜਿਆਂ ਮੁਤਾਬਕ ਕੋਰੋਨਾ ਵਾਇਰਸ ਦੇ 13,586 ਨਵੇਂ ਮਾਮਲਿਆਂ ਨਾਲ ਪੀੜਤਾਂ ਦੀ ਗਿਣਤੀ ਵੱਧ ਕੇ 3,80,532 ਹੋ ਗਈ ਹੈ। ਪਿਛਲੇ 24 ਘੰਟਿਆਂ ਵਿਚ 336 ਲੋਕਾਂ ਦੀ ਮੌਤ ਹੋਈ, ਜਦੋਂ ਕਿ ਵੀਰਵਾਰ ਨੂੰ ਮ੍ਰਿਤਕਾਂ ਦੀ ਗਿਣਤੀ 334 ਅਤੇ ਬੁੱਧਵਾਰ ਨੂੰ ਇਹ ਅੰਕੜਾ 2003 ਰਿਹਾ। ਇਸ ਨਾਲ ਮਰਨ ਵਾਲਿਆਂ ਗਿਣਤੀ ਹੁਣ 12,573 ਹੋ ਗਈ ਹੈ।

ਦੇਸ਼ ਵਿਚ ਇਸ ਸਮੇਂ ਕੋਰੋਨਾ ਦੇ 1,63,248 ਸਰਗਰਮ ਮਾਮਲੇ ਹਨ ਅਤੇ 10,386 ਹੋਰ ਲੋਕਾਂ ਦੇ ਠੀਕ ਹੋਣ ਨਾਲ ਠੀਕ ਹੋਣ ਵਾਲਿਆਂ ਦੀ ਗਿਣਤੀ ਵੱਧ ਕੇ 2,04,711 ਹੋ ਗਈ ਹੈ। ਕੋਰੋਨਾ ਮਹਾਮਾਰੀ ਨਾਲ ਸਭ ਤੋਂ ਜ਼ਿਆਦਾ ਪ੍ਰਭਾਵਿਤ ਮਹਾਰਾਸ਼ਟਰ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਵਾਇਰਸ ਦੇ 3752 ਮਾਮਲੇ ਦਰਜ ਕੀਤੇ ਗਏ ਅਤੇ 100 ਲੋਕਾਂ ਦੀ ਮੌਤ ਹੋਈ। ਇਸ ਦੇ ਨਾਲ ਹੀ ਸੂਬੇ ਵਿਚ ਪੀੜਤਾਂ ਦੀ ਗਿਣਤੀ ਵੱਧ ਕੇ 1,20,504 ਅਤੇ ਮ੍ਰਿਤਕਾਂ ਦੀ ਗਿਣਤੀ ਵੱਧ ਕੇ 5751 ਹੋ ਗਈ ਹੈ। ਇਸ ਦੌਰਾਨ ਸੂਬੇ ਵਿਚ 1672 ਲੋਕ ਠੀਕ ਹੋਏ ਹਨ ਜਿਸ ਦੇ ਬਾਅਦ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵੱਧ ਕੇ 60,838 ਹੋ ਗਈ ਹੈ।


cherry

Content Editor

Related News