ਦੇਸ਼ ''ਚ ਕੋਰੋਨਾ ਪੀੜਤਾਂ ਦੀ ਗਿਣਤੀ 22 ਲੱਖ ਦੇ ਪਾਰ, ਹੁਣ ਤੱਕ 45,257 ਲੋਕਾਂ ਦੀ ਹੋਈ ਮੌਤ

08/11/2020 11:18:00 AM

ਨਵੀਂ ਦਿੱਲੀ- ਦੇਸ਼ 'ਚ ਕੋਰੋਨਾ ਦੀ ਭਿਆਨਕ ਹੁੰਦੀ ਸਥਿਤੀ ਦਰਮਿਆਨ ਪਿਛਲੇ 24 ਘੰਟਿਆਂ ਦੌਰਾਨ ਇਨਫੈਕਸ਼ਨ ਦੇ 53 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਉਣ ਨਾਲ ਪੀੜਤਾਂ ਦੀ ਗਿਣਤੀ 2.68 ਲੱਖ ਦੇ ਪਾਰ ਹੋ ਗਈ ਹੈ। ਉੱਥੇ ਹੀ ਰੋਗ ਮੁਕਤ ਹੋਣ ਵਾਲਿਆਂ ਦੀ ਗਿਣਤੀ 'ਚ ਵੀ ਵਾਧਾ ਹੋ ਰਿਹਾ ਹੈ ਅਤੇ ਇਸ ਦੌਰਾਨ 47 ਹਜ਼ਾਰ ਤੋਂ ਵੱਧ ਲੋਕ ਸਿਹਤਮੰਦ ਹੋਏ ਹਨ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲੇ ਵਲੋਂ ਮੰਗਲਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ 'ਚ 53,601 ਲੋਕ ਪੀੜਤ ਹੋਏ ਹਨ, ਜਿਸ ਨਾਲ ਪੀੜਤਾਂ ਦੀ ਗਿਣਤੀ 22,68,676 ਹੋ ਗਈ ਹੈ। ਇਸ ਦੌਰਾਨ ਰਾਹਤ ਭਰੀ ਖ਼ਬਰ ਇਹ ਰਹੀ ਕਿ 47,746 ਲੋਕ ਰੋਗ ਮੁਕਤ ਹੋਏ ਹਨ, ਜਿਸ ਨਾਲ ਸਿਹਤਮੰਦ ਹੋਣ ਵਾਲਿਆਂ ਦੀ ਕੁੱਲ ਗਿਣਤੀ 15,83,490 ਹੋ ਗਈ ਹੈ। 
ਇਸੇ ਮਿਆਦ 'ਚ 871 ਲੋਕਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ 45,257 ਹੋ ਗਈ।

ਦੇਸ਼ 'ਚ ਸਰਗਰਮ ਮਾਮਲੇ 4,984 ਵੱਧ ਕੇ 6,39,929 ਹੋ ਗਏ ਹਨ। ਦੇਸ਼ 'ਚ ਹੁਣ ਸਰਗਰਮ ਮਾਮਲੇ 28.21 ਫੀਸਦੀ, ਰੋਗ ਮੁਕਤ ਹੋਣ ਵਾਲਿਆਂ ਦੀ ਦਰ 69.80 ਫੀਸਦੀ ਅਤੇ ਮ੍ਰਿਤਕਾਂ ਦੀ ਦਰ 1.99 ਫੀਸਦੀ ਹੈ। ਕੋਰੋਨਾ ਨਾਲ ਸਭ ਤੋਂ ਵੱਧ ਪ੍ਰਭਾਵਿਤ ਮਹਾਰਾਸ਼ਟਰ 'ਚ ਸਰਗਰਮ ਮਾਮਲਿਆਂ ਦੀ ਗਿਣਤੀ 2177 ਵੱਧ ਕੇ 148042 ਹੋ ਗਏ ਅਤੇ 293 ਲੋਕਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦਾ ਅੰਕੜਾ 18,050 ਹੋ ਗਿਆ। ਇਸ ਦੌਰਾਨ 6711 ਲੋਕ ਰੋਗ ਮੁਕਤ ਹੋਏ, ਜਿਸ ਨਾਲ ਸਿਹਤਮੰਦ ਹੋਏ ਲੋਕਾਂ ਦੀ ਗਿਣਤੀ ਵੱਧ ਕੇ 3,58,421 ਹੋ ਗਈ। ਦੇਸ਼ 'ਚ ਸਭ ਤੋਂ ਵੱਧ ਸਰਗਰਮ ਮਾਮਲੇ ਇਸੇ ਸੂਬੇ 'ਚ ਹਨ। ਆਂਧਰਾ ਪ੍ਰਦੇਸ਼ 'ਚ ਮਰੀਜ਼ਾਂ ਦੀ ਗਿਣਤੀ 661 ਵੱਧਣ ਨਾਲ ਸਰਗਰਮ ਮਾਮਲੇ 87,773 ਹੋ ਗਏ ਹਨ। ਸੂਬੇ 'ਚ ਹੁਣ ਤੱਕ 2116 ਲੋਕਾਂ ਦੀ ਮੌਤ ਹੋਈ ਹੈ, ਉੱਥੇ ਹੀ 6924 ਲੋਕਾਂ ਦੇ ਸਿਹਤਮੰਦ ਹੋਣ ਨਾਲ ਕੁੱਲ 1,45,636 ਲੋਕ ਰੋਗ ਮੁਕਤ ਹੋਏ ਹਨ।


DIsha

Content Editor

Related News