ਦੇਸ਼ ''ਚ ਵਧਦੇ ਜਾ ਰਹੇ ਕੋਰੋਨਾ ਦੇ ਮਾਮਲੇ, CM ਨੇ ਕਿਹਾ ; ''ਸਾਵਧਾਨੀ ਜ਼ਰੂਰੀ...''
Tuesday, May 27, 2025 - 04:21 PM (IST)

ਬੈਂਗਲੁਰੂ- ਸੂਬੇ 'ਚ ਕੋਵਿਡ-19 ਦੇ ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਨੇ ਮੰਗਲਵਾਰ ਨੂੰ ਕਿਹਾ ਕਿ ਵਾਇਰਸ ਦਾ "ਗੰਭੀਰ" ਕਿਸਮ ਦਾ ਨਹੀਂ ਹੈ ਹਾਲਾਂਕਿ ਸਾਵਧਾਨੀ ਵਰਤਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਸਾਰੇ ਜ਼ਰੂਰੀ ਉਪਾਅ ਕਰਨ ਅਤੇ ਭਵਿੱਖ 'ਚ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ। ਮੁੱਖ ਮੰਤਰੀ ਨੇ ਸੋਮਵਾਰ ਨੂੰ ਸਿਹਤ ਮੰਤਰੀ ਦਿਨੇਸ਼ ਗੁੰਡੂ ਰਾਓ, ਮੈਡੀਕਲ ਸਿੱਖਿਆ ਮੰਤਰੀ ਸ਼ਰਨ ਪ੍ਰਕਾਸ਼ ਪਾਟਿਲ ਅਤੇ ਅਧਿਕਾਰੀਆਂ ਅਤੇ ਮਾਹਿਰਾਂ ਨਾਲ ਕੋਵਿਡ ਸਥਿਤੀ ਦੀ ਸਮੀਖਿਆ ਕਰਨ ਲਈ ਇਕ ਮੀਟਿੰਗ ਕੀਤੀ। ਉਨ੍ਹਾਂ ਨੇ ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਅਤੇ 'ਕੋਵਿਡ ਟਾਸਕ ਫੋਰਸ' ਦੇ ਮੁਖੀ ਤੋਂ ਵੀ ਜਾਣਕਾਰੀ ਪ੍ਰਾਪਤ ਕੀਤੀ। ਸਿੱਧਰਮਈਆ ਨੇ ਕਿਹਾ,"ਮੈਂ ਕੁਝ ਸਾਵਧਾਨੀ ਵਾਲੇ ਉਪਾਅ ਕਰਨ ਲਈ ਕਿਹਾ ਹੈ। ਸਾਨੂੰ ਹਰ ਚੀਜ਼ ਲਈ ਤਿਆਰ ਰਹਿਣਾ ਚਾਹੀਦਾ ਹੈ। ਆਕਸੀਜਨ, ਵੈਂਟੀਲੇਟਰ, ਟੈਸਟਿੰਗ ਕਿੱਟ ਆਦਿ ਬਾਰੇ ਕੋਈ ਸਮੱਸਿਆ ਨਹੀਂ ਹੋਣੀ ਚਾਹੀਦੀ। ਉਨ੍ਹਾਂ ਦੀ ਉਪਲਬਧਤਾ ਯਕੀਨੀ ਬਣਾਈ ਜਾਣੀ ਚਾਹੀਦੀ ਹੈ।"
ਉਨ੍ਹਾਂ ਇੱਥੇ ਪੱਤਰਕਾਰਾਂ ਨੂੰ ਦੱਸਿਆ ਕਿ ਸੂਬੇ 'ਚ ਇਸ ਸਮੇਂ 80 ਮਰੀਜ਼ ਇਲਾਜ ਅਧੀਨ ਹਨ। ਉਨ੍ਹਾਂ ਕਿਹਾ,''ਅਸੀਂ ਮਾਪਿਆਂ ਨੂੰ ਕਿਹਾ ਹੈ ਕਿ ਉਹ ਜ਼ੁਕਾਮ, ਖੰਘ ਅਤੇ ਬੁਖਾਰ ਤੋਂ ਪੀੜਤ ਬੱਚਿਆਂ ਨੂੰ ਸਕੂਲ ਨਾ ਭੇਜਣ। ਬਜ਼ੁਰਗਾਂ ਅਤੇ ਹੋਰ ਬੀਮਾਰੀਆਂ ਤੋਂ ਪੀੜਤ ਲੋਕਾਂ ਲਈ ਮਾਸਕ ਪਹਿਨਣਾ ਜ਼ਰੂਰੀ ਹੈ। ਤੁਹਾਨੂੰ (ਮੀਡੀਆ ਵਾਲਿਆਂ ਨੂੰ) ਵੀ ਮਾਸਕ ਪਹਿਨਣੇ ਚਾਹੀਦੇ ਹਨ।'' ਇਹ ਪੁੱਛੇ ਜਾਣ 'ਤੇ ਕਿ ਕੀ ਸਾਰਿਆਂ ਲਈ ਮਾਸਕ ਪਹਿਨਣਾ ਅਤੇ ਟੀਕਾਕਰਨ ਲਾਜ਼ਮੀ ਬਣਾਉਣ 'ਤੇ ਕੋਈ ਚਰਚਾ ਹੋਈ ਹੈ, ਮੁੱਖ ਮੰਤਰੀ ਨੇ ਕਿਹਾ,''ਮੈਂ ਅਧਿਕਾਰੀਆਂ ਨੂੰ ਕਿਹਾ ਹੈ ਕਿ ਜੇਕਰ ਟੀਕੇ ਉਪਲਬਧ ਹਨ ਤਾਂ ਉਹ ਖਰੀਦ ਲਵੋ।'' ਉਨ੍ਹਾਂ ਕਿਹਾ ਕਿ ਇਸ ਵੇਲੇ ਸਾਰਿਆਂ ਲਈ ਮਾਸਕ ਪਹਿਨਣਾ ਲਾਜ਼ਮੀ ਨਹੀਂ ਹੈ ਪਰ ਬਜ਼ੁਰਗਾਂ, ਹੋਰ ਬੀਮਾਰੀਆਂ, ਗੁਰਦੇ ਅਤੇ ਦਿਲ ਨਾਲ ਸਬੰਧਤ ਸਮੱਸਿਆਵਾਂ ਤੋਂ ਪੀੜਤ ਲੋਕਾਂ ਨੂੰ ਮਾਸਕ ਪਹਿਨਣੇ ਚਾਹੀਦੇ ਹਨ। ਵਿਦੇਸ਼ਾਂ ਤੋਂ ਆਉਣ ਵਾਲਿਆਂ ਦੀ ਸਕ੍ਰੀਨਿੰਗ ਜਾਂ ਨਿਗਰਾਨੀ ਬਾਰੇ ਪੁੱਛੇ ਜਾਣ 'ਤੇ, ਸਿੱਧਰਮਈਆ ਨੇ ਕਿਹਾ ਕਿ ਕੇਂਦਰ ਸਰਕਾਰ ਤੋਂ ਅਜਿਹਾ ਕੋਈ ਕਦਮ ਚੁੱਕਣ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ ਹੈ ਪਰ ਸਾਰੀਆਂ ਸਾਵਧਾਨੀਆਂ ਵਰਤਣ ਦੇ ਨਿਰਦੇਸ਼ ਦਿੱਤੇ ਗਏ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8