ਦੇਸ਼ ''ਚ ਇਕ ਦਿਨ ''ਚ ਕੋਰੋਨਾ ਦੇ ਰਿਕਾਰਡ 96 ਹਜ਼ਾਰ ਤੋਂ ਵੱਧ ਨਵੇਂ ਮਾਮਲੇ, ਪੀੜਤਾਂ ਦਾ ਅੰਕੜਾ 45 ਲੱਖ ਦੇ ਪਾਰ

09/11/2020 11:14:54 AM

ਨਵੀਂ ਦਿੱਲੀ- ਦੇਸ਼ 'ਚ ਕੋਰੋਨਾ ਇਨਫੈਕਸ਼ਨ ਦੀ ਦਿਨੋਂ-ਦਿਨ ਭਿਆਨਕ ਹੁੰਦੀ ਸਥਿਤੀ ਦਰਮਿਆਨ ਲਗਾਤਾਰ ਦੂਜੇ ਦਿਨ ਨਵੇਂ ਮਾਮਲਿਆਂ ਅਤੇ ਮ੍ਰਿਤਕਾਂ ਦੀ ਗਿਣਤੀ ਦੋਹਾਂ 'ਚ ਰਿਕਾਰਡ ਵਾਧਾ ਹੋਇਆ ਹੈ। ਪਿਛਲੇ 24 ਘੰਟਿਆਂ ਦੌਰਾਨ 96 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਅਤੇ ਸਭ ਤੋਂ ਵੱਧ 1,209 ਲੋਕਾਂ ਦੀ ਇਸ ਇਨਫੈਕਸ਼ਨ ਨਾਲ ਮੌਤ ਹੋਈ ਹੈ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮਹਿਕਮੇ ਵਲੋਂ ਸ਼ੁੱਕਰਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਇਨਫੈਕਸ਼ਨ ਦੇ ਰਿਕਾਰਡ 96.551 ਨਵੇਂ ਮਾਮਲਿਆਂ ਨਾਲ ਪੀੜਤਾਂ ਦਾ ਅੰਕੜਾ 45,62,415 ਹੋ ਗਿਆ। ਇਸ ਮਿਆਦ 'ਚ 1,209 ਪੀੜਤਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ 76,271 ਹੋ ਗਈ। ਇਸ ਦੌਰਾਨ 70,880 ਮਰੀਜ਼ ਸਿਹਤਯਾਬ ਹੋਏ ਹਨ, ਜਿਸ ਨਾਲ ਕੋਰੋਨਾ ਤੋਂ ਠੀਕ ਹੋਣ ਵਾਲਿਆਂ ਦੀ ਗਿਣਤੀ 35,42,664 ਹੋ ਗਈ ਹੈ। ਸਿਹਤਯਾਬ ਹੋਣ ਵਾਲਿਆਂ ਦੀ ਤੁਲਨਾ 'ਚ ਇਨਫੈਕਸ਼ਨ ਦੇ ਨਵੇਂ ਮਾਮਲੇ ਹੋਣ ਨਾਲ ਸਰਗਰਮ ਮਾਮਲੇ 24,462 ਵੱਧ ਕੇ 9,43,480 ਹੋ ਗਏ ਹਨ। ਦੇਸ਼ 'ਚ ਸਰਗਰਮ ਮਾਮਲੇ 20.68 ਫੀਸਦੀ ਅਤੇ ਠੀਕ ਹੋਣ ਵਾਲਿਆਂ ਦੀ ਦਰ 77.65 ਫੀਸਦੀ ਹੈ, ਜਦੋਂ ਕਿ ਮੌਤ ਦਰ 1.67 ਫੀਸਦੀ ਹੈ। 

ਕੋਵਿਡ-19 ਨਾਲ ਸਭ ਤੋਂ ਵੱਧ ਪ੍ਰਭਾਵਿਤ ਮਹਾਰਾਸ਼ਟਰ 'ਚ ਸਰਗਰਮ ਮਾਮਲਿਆਂ ਦੀ ਗਿਣਤੀ 'ਚ ਜ਼ਬਰਦਸਤ ਵਾਧਾ ਹੋਇਆ ਹੈ ਅਤੇ ਇਹ 8,698 ਵੱਧ ਕੇ 2,61,798 ਹੋ ਗਈ ਅਤੇ 495 ਲੋਕਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦਾ ਅੰਕੜਾ 28,282 ਹੋ ਗਿਆ। ਇਸ ਦੌਰਾਨ 14,253 ਲੋਕ ਠੀਕ ਹੋਏ, ਜਿਸ ਨਾਲ ਸਿਹਤਯਾਬ ਹੋਏ ਲੋਕਾਂ ਦੀ ਗਿਣਤੀ ਵੱਧ ਕੇ 7,00,715 ਹੋ ਗਈ। ਦੇਸ਼ 'ਚ ਸਭ ਤੋਂ ਵੱਧ ਸਰਗਰਮ ਮਾਮਲੇ ਇਸੇ ਸੂਬੇ 'ਚ ਹਨ।

DIsha

This news is Content Editor DIsha