ਮੁੜ ਡਰਾਉਣ ਲੱਗਾ ਕੋਰੋਨਾ, 4,300 ਦੇ ਪਾਰ ਹੋਏ ਮਾਮਲੇ
Wednesday, Jun 04, 2025 - 01:56 PM (IST)

ਨਵੀਂ ਦਿੱਲੀ- ਦੇਸ਼ 'ਚ ਬੁੱਧਵਾਰ ਸਵੇਰੇ 8 ਵਜੇ ਤੱਕ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ ਵੱਧ ਕੇ 4,302 ਹੋ ਗਈ ਹੈ, ਜਦੋਂ ਕਿ ਮੰਗਲਵਾਰ ਨੂੰ ਇਹ ਗਿਣਤੀ 4,026 ਸੀ। ਕੇਂਦਰੀ ਸਿਹਤ ਮੰਤਰਾਲਾ ਨੇ ਰਿਪੋਰਟ ਜਾਰੀ ਕਰ ਕੇ ਅੰਕੜਿਆਂ ਦੀ ਸੂਚਨਾ ਦਿੱਤੀ। ਪਿਛਲੇ 24 ਘੰਟਿਆਂ 'ਚ ਕੋਰੋਨਾ ਸੰਕਰਮਣ ਨਾਲ 7 ਲੋਕਾਂ ਦੀ ਮੌਤ ਹੋ ਗਈ। ਇਸ ਮਿਆਦ 'ਚ ਇਸ ਕੋਰੋਨਾ ਸੰਕਰਮਣ ਦੇ 300 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ 'ਚ ਸਭ ਤੋਂ ਵੱਧ ਮਾਮਲੇ ਕੇਰਲ 'ਚ ਦਰਜ ਕੀਤੇ ਗਏ ਹਨ। ਦਿੱਲੀ, ਉੱਤਰ ਪ੍ਰਦੇਸ਼ ਅਤੇ ਪੱਛਮੀ ਬੰਗਾਲ 'ਚ ਵੀ ਮਾਮਲਿਆਂ 'ਚ ਵਾਧਾ ਦੇਖਿਆ ਗਿਆ ਹੈ। ਇਸ ਵਿਚ 3,281 ਮਰੀਜ਼ ਠੀਕ ਹੋ ਚੁੱਕੇ ਹਨ ਅਤੇ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਹਾਲ ਹੀ 'ਚ ਪੱਛਮੀ ਬੰਗਾਲ 'ਚ 60, ਉੱਤਰ ਪ੍ਰਦੇਸ਼ 'ਚ 63 ਅਤੇ ਦਿੱਲੀ 'ਚ 64 ਨਵੇਂ ਮਾਮਲੇ ਸਾਹਮਣੇ ਆਏ ਹਨ। ਇਕ ਦਿਨ ਪਹਿਲੇ ਹੀ ਦਿੱਲੀ 'ਚ 47 ਅਤੇ ਕੇਰਲ 'ਚ 35 ਨਵੇਂ ਮਾਮਲੇ ਸਾਹਮਣੇ ਆਏ ਸਨ। ਸਿਹਤ ਅਧਿਕਾਰੀ ਸਥਿਤੀ 'ਤੇ ਸਖ਼ਤ ਨਿਗਰਾਨੀ ਰੱਖ ਰਹੇ ਹਨ। ਹਸਪਤਾਲ 'ਚ ਦਾਖ਼ਲ ਹੋਣ ਦੀ ਦਰ ਹਾਲਾਂਕਿ ਘੱਟ ਹੈ।
ਹਿਮਾਚਲ ਪ੍ਰਦੇਸ਼ 'ਚ ਮੰਗਲਵਾਰ ਨੂੰ ਪਹਿਲੀ ਵਾਰ ਸਿਰਮੌਰ ਜ਼ਿਲ੍ਹੇ ਦੇ ਨਾਹਨ 'ਚ ਪਹਿਲਾ ਮਾਮਲਾ ਸਾਹਮਣੇ ਆਇਆ ਹੈ, ਜੋ ਵਾਇਰਸ ਦੇ ਖੇਤਰਾਂ 'ਚ ਲਗਾਤਾਰ ਫੈਲਣ ਦਾ ਸੰਕੇਤ ਦਿੰਦਾ ਹੈ। ਜਦੋਂ ਕਿ ਕਈ ਦੇਸ਼ਾਂ 'ਚ ਕੋਰੋਨਾ ਦੇ ਮਾਮਲਿਆਂ 'ਚ ਮੁੜ ਤੋਂ ਵਾਧਾ ਦੇਖਿਆ ਜਾ ਰਿਹਾ ਹੈ। ਕੁੱਲ ਮਿਲਾ ਕੇ ਮੌਤ ਦਰ ਘੱਟ ਬਣੀ ਹੋਈ ਹੈ ਅਤੇ ਜ਼ਿਆਦਾਤਰ ਸੰਕ੍ਰਮਿਤ ਵਿਅਕਤੀਆਂ 'ਚ ਹਲਕੇ ਲੱਛਣ ਦਿਖਾਈ ਦੇ ਰਹੇ ਹਨ। ਦਿੱਲੀ ਅਤੇ ਉੱਤਰਾਖੰਡ ਦੀਆਂ ਸਰਕਾਰਾਂ ਨੇ ਹਸਪਤਾਲ 'ਚ ਪੂਰੇ ਬੈੱਡ, ਆਕਸੀਜਨ ਦੀ ਸਪਲਾਈ, ਦਵਾਈਆਂ ਅਤੇ ਟੀਕਿਆਂ ਨੂੰ ਯਕੀਨੀ ਕਰ ਕੇ ਪੂਰੀ ਤਰ੍ਹਾਂ ਤਿਆਰ ਰਹਿਣ ਦੀ ਅਪੀਲ ਕਰਦੇ ਹੋਏ ਸਲਾਹ ਜਾਰੀ ਕੀਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8