ਮੁੜ ਡਰਾਉਣ ਲੱਗਾ ਕੋਰੋਨਾ, 6 ਹਜ਼ਾਰ ਦੇ ਕਰੀਬ ਪਹੁੰਚੀ ਸਰਗਰਮ ਮਾਮਲਿਆਂ ਦੀ ਗਿਣਤੀ
Saturday, Jun 07, 2025 - 12:00 PM (IST)

ਨਵੀਂ ਦਿੱਲੀ- ਦੇਸ਼ ਭਰ 'ਚ ਕੋਰੋਨਾ ਇਨਫੈਕਸ਼ਨ ਦੇ ਸਰਗਰਮ ਮਾਮਲਿਆਂ ਦੀ ਗਿਣਤੀ ਸ਼ਨੀਵਾਰ ਸਵੇਰੇ 5755 ਤੱਕ ਪਹੁੰਚ ਗਈ ਅਤੇ ਹੁਣ ਤੱਕ 5484 ਮਰੀਜ਼ ਠੀਕ ਹੋ ਗਏ ਹਨ। ਪਿਛਲੇ 24 ਘੰਟਿਆਂ 'ਚ ਇਸ ਦੇ ਇਨਫੈਕਸ਼ਨ ਕਾਰਨ ਚਾਰ ਹੋਰ ਮਰੀਜ਼ਾਂ ਦੀ ਮੌਤ ਹੋ ਗਈ, ਜਿਸ ਨਾਲ ਮੌਤਾਂ ਦੀ ਗਿਣਤੀ 59 ਹੋ ਗਈ। ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ, ਪਿਛਲੇ 24 ਘੰਟਿਆਂ 'ਚ ਅੱਜ ਸਵੇਰੇ 8 ਵਜੇ ਤੱਕ ਕੋਰੋਨਾ ਦੇ 391 ਨਵੇਂ ਸਰਗਰਮ ਮਾਮਲੇ ਸਾਹਮਣੇ ਆਏ ਹਨ ਅਤੇ 760 ਮਰੀਜ਼ਾਂ ਨੂੰ ਠੀਕ ਹੋਣ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ ਅਤੇ ਇਸ ਘਾਤਕ ਬਿਮਾਰੀ ਕਾਰਨ ਚਾਰ ਹੋਰ ਮਰੀਜ਼ਾਂ ਦੀ ਮੌਤ ਹੋ ਗਈ ਹੈ। ਮੰਤਰਾਲੇ ਦੇ ਅੰਕੜਿਆਂ ਅਨੁਸਾਰ, ਕੇਰਲ 'ਚ ਸਭ ਤੋਂ ਵੱਧ ਮਾਮਲੇ ਦਰਜ ਕੀਤੇ ਗਏ ਹਨ। ਦੇਸ਼ ਦੇ 9 ਸੂਬਿਆਂ 'ਚ ਕੋਰੋਨਾ ਸਰਗਰਮ ਮਾਮਲਿਆਂ 'ਚ ਤੇਜ਼ੀ ਨਾਲ ਵਾਧਾ ਹੋਇਆ ਹੈ। ਜਿਨ੍ਹਾਂ 'ਚੋਂ ਕੇਰਲ, ਦਿੱਲੀ, ਗੁਜਰਾਤ, ਕਰਨਾਟਕ, ਮਹਾਰਾਸ਼ਟਰ ਅਤੇ ਪੱਛਮੀ ਬੰਗਾਲ 'ਚ ਵੀ ਮਾਮਲਿਆਂ 'ਚ ਮਹੱਤਵਪੂਰਨ ਵਾਧਾ ਦੇਖਿਆ ਗਿਆ ਹੈ। ਪਿਛਲੇ 24 ਘੰਟਿਆਂ 'ਚ ਕੇਰਲ, ਮੱਧ ਪ੍ਰਦੇਸ਼, ਮਹਾਰਾਸ਼ਟਰ ਅਤੇ ਤਾਮਿਲਨਾਡੂ 'ਚ ਕੋਰੋਨਾ ਦੀ ਲਾਗ ਕਾਰਨ ਇਕ-ਇਕ ਮਰੀਜ਼ ਦੀ ਮੌਤ ਹੋ ਗਈ ਹੈ।
ਸਿਹਤ ਮੰਤਰਾਲਾ ਨੇ ਲੋਕਾਂ ਨੂੰ ਕੋਰੋਨਾ ਪ੍ਰੋਟੋਕੋਲ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ ਅਤੇ ਕਿਹਾ ਹੈ ਕਿ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਉਨ੍ਹਾਂ ਨੇ ਲੋਕਾਂ ਨੂੰ ਭੀੜ ਵਾਲੇ ਇਲਾਕਿਆਂ 'ਚ ਜਾਣ ਤੋਂ ਬਚਣ ਅਤੇ ਮਾਸਕ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਹੈ। ਸਥਾਨਕ ਪ੍ਰਸ਼ਾਸਨ ਨੂੰ ਹਰ ਤਰ੍ਹਾਂ ਦੀ ਸਿਹਤ ਸੰਭਾਲ ਲਈ ਤਿਆਰ ਰਹਿਣ ਦੇ ਨਿਰਦੇਸ਼ ਦਿੱਤੇ ਗਏ ਸਨ। ਦੇਸ਼ ਦੇ ਕੁੱਲ ਸਰਗਰਮ ਮਾਮਲਿਆਂ 'ਚੋਂ ਕੇਰਲ 'ਚ ਸਭ ਤੋਂ ਵੱਧ 1806 ਅਤੇ ਦਿੱਲੀ 'ਚ 665 ਮਾਮਲੇ ਦਰਜ ਕੀਤੇ ਗਏ ਹਨ। ਇਸ ਤੋਂ ਇਲਾਵਾ, ਗੁਜਰਾਤ 'ਚ 717, ਪੱਛਮੀ ਬੰਗਾਲ 'ਚ 622, ਮਹਾਰਾਸ਼ਟਰ 'ਚ 577, ਕਰਨਾਟਕ 'ਚ 444, ਤਾਮਿਲਨਾਡੂ 'ਚ 194, ਉੱਤਰ ਪ੍ਰਦੇਸ਼ 'ਚ 208, ਰਾਜਸਥਾਨ 'ਚ 108, ਹਰਿਆਣਾ 'ਚ 87, ਆਂਧਰਾ ਪ੍ਰਦੇਸ਼ 'ਚ 72, ਪੁਡੂਚੇਰੀ 'ਚ 13, ਸਿੱਕਮ 'ਚ 16, ਮੱਧ ਪ੍ਰਦੇਸ਼ 'ਚ 32, ਝਾਰਖੰਡ 'ਚ 7, ਛੱਤੀਸਗੜ੍ਹ 'ਚ 41, ਬਿਹਾਰ 'ਚ 44, ਓਡੀਸ਼ਾ 'ਚ 29, ਜੰਮੂ ਅਤੇ ਕਸ਼ਮੀਰ 'ਚ 8, ਪੰਜਾਬ 'ਚ 26, ਆਸਾਮ 'ਚ 8, ਗੋਆ 'ਚ 9, ਤੇਲੰਗਾਨਾ 'ਚ 9, ਉਤਰਾਖੰਡ 'ਚ 7, ਚੰਡੀਗੜ੍ਹ 'ਚ 2, ਹਿਮਾਚਲ ਪ੍ਰਦੇਸ਼ 'ਚ ਤਿੰਨ ਅਤੇ ਤ੍ਰਿਪੁਰਾ 'ਚ ਇਕ ਮਾਮਲਾ ਸਾਹਮਣੇ ਆਇਆ ਹੈ। ਮਿਜ਼ੋਰਮ ਅਤੇ ਅਰੁਣਾਚਲ ਪ੍ਰਦੇਸ਼ 'ਚ ਕੋਰੋਨਾ ਇਨਫੈਕਸ਼ਨ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8