ਮੁੜ ਡਰਾਉਣ ਲੱਗਾ ਕੋਰੋਨਾ, ਸਰਗਰਮ ਮਾਮਲਿਆਂ ਦੀ ਗਿਣਤੀ 7 ਹਜ਼ਾਰ ਦੇ ਪਾਰ

Wednesday, Jun 11, 2025 - 01:53 PM (IST)

ਮੁੜ ਡਰਾਉਣ ਲੱਗਾ ਕੋਰੋਨਾ, ਸਰਗਰਮ ਮਾਮਲਿਆਂ ਦੀ ਗਿਣਤੀ 7 ਹਜ਼ਾਰ ਦੇ ਪਾਰ

ਨਵੀਂ ਦਿੱਲੀ- ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 306 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਅਤੇ ਇਸ ਤੋਂ ਬਾਅਦ ਇਸ ਸੰਕਰਮਣ ਦੇ ਸਰਗਰਮ ਮਾਮਲਿਆਂ ਦੀ ਗਿਣਤੀ ਵੱਧ ਕੇ 7,121 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲਾ ਅਤੇ ਪਰਿਵਾਰ ਕਲਿਆਣ ਮੰਤਰਾਲਾ ਵਲੋਂ ਬੁੱਧਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ ਇਸ ਦੌਰਾਨ ਕੋਰੋਨਾ ਨਾਲ 6 ਮਰੀਜ਼ਾਂ ਦੀ ਮੌਤ ਹੋਈ। ਇਸ ਸੰਕਰਮਣ ਨਾਲ ਕੇਰਲ 'ਚ ਤਿੰਨ, ਕਰਨਾਟਕ 'ਚ 2 ਅਤੇ ਮਹਾਰਾਸ਼ਟਰ 'ਚ ਇਕ ਮਰੀਜ਼ ਦੀ ਮੌਤ ਹੋਈ ਹੈ। ਸਿਹਤ ਵਿਭਾਗ ਦੇ ਅਧਿਕਾਰੀਆਂ ਅਨੁਸਾਰ ਮਾਮਲਿਆਂ 'ਚ ਵਾਧਾ ਇਸ ਸੰਕਰਮਣ ਦੇ ਉਭਰਦੇ ਵੇਰੀਐਂਟ, ਵਿਸ਼ੇਸ਼ ਤੌਰ 'ਤੇ ਐੱਲਐੱਫ.7, ਐਕਸਐੱਫਜੀ, ਜੇਐੱਨ.1 ਅਤੇ ਹਾਲ ਹੀ 'ਚ ਪਛਾਣੇ ਗਏ ਐੱਨਬੀ.1.8.1 ਸਬ ਵੇਰੀਐਂਟ ਕਾਰਨ ਹੋ ਰਿਹਾ ਹੈ।

ਇਹ ਵੀ ਪੜ੍ਹੋ : ਬਿਜਲੀ ਕਰਮਚਾਰੀ ਦੀ ਕਰੰਟ ਲੱਗਣ ਨਾਲ ਮੌਤ, ਡੇਢ ਮਹੀਨੇ ਪਹਿਲਾਂ ਹੋਇਆ ਸੀ ਵਿਆਹ

ਕੇਰਲ 'ਚ ਕੋਰੋਨਾ ਦੇ ਸਭ ਤੋਂ ਵੱਧ ਸਰਗਰਮ ਮਾਮਲੇ ਸਾਹਮਣੇ ਆ ਰਹੇ ਹਨ। ਮੌਜੂਦਾ ਸਮੇਂ 'ਚ ਰਾਜ 'ਚ ਕੁੱਲ 2,223 ਮਰੀਜ਼ ਇਲਾਜ ਕਰਵਾ ਰਹੇ ਹਨ। ਸੂਬੇ 'ਚ ਪਿਛਲੇ 24 ਘੰਟਿਆਂ 'ਚ ਸਭ ਤੋਂ ਵੱਧ 170 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਗੁਜਰਾਤ 'ਚ ਇਸ ਸੰਕਰਮਣ ਦੇ 114 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਅਤੇ ਇਸ ਤੋਂ ਬਾਅਦ ਰਾਜ 'ਚ ਕੁੱਲ ਸਰਗਰਮ ਮਾਮਲਿਆਂ ਦੀ ਗਿਣਤੀ 1,223 ਹੋ ਗਈ ਹੈ। ਦਿੱਲੀ 'ਚ ਸਰਗਰਮ ਮਾਮਲੇ ਵਧ ਕੇ 757 ਹੋ ਗਈ ਹੈ। ਸਰਕਾਰੀ ਅਧਿਕਾਰੀਆਂ ਅਤੇ ਸਿਹਤ ਮਾਹਿਰਾਂ ਨੇ ਕੋਵਿਡ-ਉਪਯੁਕਤ ਰਵੱਈਆ ਬਣਾਏ ਰੱਖਣ ਦੀ ਅਪੀਲ ਕੀਤੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News