ਦੇਸ਼ 'ਚ ਕੋਰੋਨਾ ਨੇ ਫੜੀ ਰਫ਼ਤਾਰ, 7400 ਤੋਂ ਵੱਧ ਮਾਮਲੇ ਆਏ ਸਾਹਮਣੇ
Saturday, Jun 14, 2025 - 11:25 AM (IST)

ਨਵੀਂ ਦਿੱਲੀ- ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਸੰਕਰਮਣ ਨਾਲ 9 ਹੋਰ ਮਰੀਜ਼ਾਂ ਦੀ ਮੌਤ ਹੋਣ ਨਾਲ ਇਸ ਵਾਇਰਸ ਨਾਲ ਮਰਨ ਵਾਲਿਆਂ ਦੀ ਕੁੱਲ ਗਿਣਤੀ 87 ਹੋ ਗਈ ਅਤੇ 269 ਸਰਗਰਮ ਮਾਮਲੇ ਵਧਣ ਨਾਲ ਕੁੱਲ ਸਰਗਰਮ ਮਾਮਲੇ 7400 ਹੋ ਗਏ ਹਨ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਕੋਰੋਨਾ ਸਰਗਰਮ ਮਾਮਲਿਆਂ ਦੀ ਕੁੱਲ ਗਿਣਤੀ 7131 ਸੀ। ਕੇਂਦਰੀ ਸਿਹਤ ਤੇ ਪਰਿਵਾਰ ਕਲਿਆਣ ਮੰਤਰਾਲਾ ਵਲੋਂ ਜਾਰੀ ਅੰਕੜਿਆਂ ਅਨੁਸਾਰ, ਪਿਛਲੇ 24 ਘੰਟਿਆਂ 'ਚ ਮਹਾਰਾਸ਼ਟਰ 'ਚ ਕੋਰੋਨਾ ਸੰਕਰਮਣ ਨਾਲ 4, ਕੇਰਲ 'ਚ 3 ਅਤੇ ਰਾਜਸਥਾਨ ਤੇ ਤਾਮਿਲਨਾਡੂ 'ਚ 1-1 ਮਰੀਜ਼ ਦੀ ਮੌਤ ਹੋ ਗਈ ਹੈ। ਰਾਸ਼ਟਰੀ ਰਾਜਧਾਨੀ, ਮਹਾਰਾਸ਼ਟਰ, ਗੁਜਰਾਤ, ਕੇਰਲ ਅਤੇ ਪੱਛਮੀ ਬੰਗਾਲ ਵਰਗੇ ਸੂਬਿਆਂ 'ਚ ਸਭ ਤੋਂ ਵੱਧ ਮਾਮਲੇ ਸਾਹਮਣੇ ਆ ਰਹੇ ਹਨ। ਬੀਤੀ 22 ਮਈ ਨੂੰ ਦੇਸ਼ 'ਚ ਕੋਰੋਨਾ ਦੇ ਮਾਮਲੇ ਸਿਰਫ਼ 257 ਸਰਗਰਮ ਸਨ, ਜੋ ਅੱਜ ਵੱਧ ਕੇ 7400 ਤੱਕ ਪਹੁੰਚ ਗਏ। ਸਿਹਤ ਮੰਤਰਾਲਾ ਦੇ ਅੰਕੜਿਆਂ ਅਨੁਸਾਰ ਇਸ ਦੌਰਾਨ 11967 ਮਰੀਜ਼ ਕੋਰੋਨਾ ਦੇ ਸੰਕਰਮਣ ਤੋਂ ਠੀਕ ਹੋ ਗਏ ਹਨ। ਪਿਛਲੇ 24 ਘੰਟਿਆਂ 'ਚ ਕੋਰੋਨਾ ਸੰਕਰਮਣ ਦੇ ਸਭ ਤੋਂ ਵੱਧ ਸਰਗਰਮ ਮਾਮਲੇ ਗੁਜਰਾਤ ਤੋਂ 79, ਕਰਨਾਟਕ ਤੋਂ 132, ਕੇਰਲ ਤੋਂ 54 ਅਤੇ ਮੱਧ ਪ੍ਰਦੇਸ਼ ਤੋਂ 20 ਮਾਮਲੇ ਸਾਹਮਣੇ ਆਏ ਹਨ ਅਤੇ ਦਿੱਲੀ 'ਚ 42, ਆਂਧਰਾ ਪ੍ਰਦੇਸ਼ 'ਚ 15 ਅਤੇ ਮਹਾਰਾਸ਼ਟਰ 'ਚ 16 ਮਾਮਲੇ ਘੱਟ ਹੋਏ ਹਨ।
ਮੰਤਰਾਲੇ ਦੇ ਅੰਕੜਿਆਂ ਅਨੁਸਾਰ, ਕੇਰਲ, ਦਿੱਲੀ, ਗੁਜਰਾਤ, ਕਰਨਾਟਕ, ਮਹਾਰਾਸ਼ਟਰ ਅਤੇ ਪੱਛਮੀ ਬੰਗਾਲ ਵਿੱਚ ਸਰਗਰਮ ਮਾਮਲਿਆਂ 'ਚ ਕਾਫ਼ੀ ਵਾਧਾ ਹੋਇਆ ਹੈ। ਕੇਰਲ ਇਨਫੈਕਸ਼ਨ ਦੇ ਮਾਮਲੇ 'ਚ ਸਭ ਤੋਂ ਵੱਧ ਪ੍ਰਭਾਵਿਤ ਸੂਬਾ ਹੈ, ਅੱਜ ਸਵੇਰ ਤੱਕ 54 ਸਰਗਰਮ ਮਾਮਲੇ ਵਧਣ ਨਾਲ ਇਸ ਦਾ ਅੰਕੜਾ 2109 ਤੱਕ ਪਹੁੰਚ ਗਿਆ ਹੈ ਅਤੇ ਰਾਸ਼ਟਰੀ ਰਾਜਧਾਨੀ 'ਚ 42 ਮਾਮਲਿਆਂ ਦੀ ਗਿਰਾਵਟ ਆਈ ਹੈ, ਜਿਸ ਨਾਲ ਮਰੀਜ਼ਾਂ ਦੀ ਕੁੱਲ ਗਿਣਤੀ 672 ਹੋ ਗਈ ਹੈ। ਗੁਜਰਾਤ 'ਚ 79 ਸਰਗਰਮ ਮਾਮਲਿਆਂ ਦਾ ਵਾਧਾ ਹੋਇਆ ਹੈ, ਜਿਸ ਨਾਲ ਕੁੱਲ ਸਰਗਰਮ ਮਾਮਲਿਆਂ ਦੀ ਗਿਣਤੀ 1437 ਹੋ ਗਈ ਹੈ। ਸਿਹਤ ਅਧਿਕਾਰੀ ਸਾਵਧਾਨੀ ਅਤੇ ਸ਼ੁਰੂਆਤੀ ਮੈਡੀਕਲ ਦਖ਼ਲਅੰਦਾਜੀ ਦੇ ਮਹੱਤਵ 'ਤੇ ਜ਼ੋਰ ਦਿੰਦੇ ਹਨ, ਖ਼ਾਸ ਕਰ ਕੇ ਉਨ੍ਹਾਂ ਲੋਕਾਂ ਲਈ ਜਿਨ੍ਹਾਂ ਨੂੰ ਪਹਿਲਾਂ ਤੋਂ ਹੀ ਸਿਹਤ ਸੰਬੰਧੀ ਪਰੇਸ਼ਾਨੀਆਂ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8