ਦੇਸ਼ 'ਚ ਪਹਿਲੀ ਵਾਰ 24 ਘੰਟਿਆਂ 'ਚ 55 ਹਜ਼ਾਰ ਤੋਂ ਵੱਧ ਮਾਮਲੇ, ਕੋਰੋਨਾ ਪੀੜਤਾਂ ਦੀ ਗਿਣਤੀ 16 ਲੱਖ ਦੇ ਪਾਰ

07/31/2020 10:07:00 AM

ਨਵੀਂ ਦਿੱਲੀ- ਦੇਸ਼ 'ਚ ਕੋਰੋਨਾ ਦੇ ਮਾਮਲੇ ਦਿਨੋਂ-ਦਿਨ ਵਧਦੇ ਜਾ ਰਹੇ ਹਨ। ਪਿਛਲੇ 24 ਘੰਟਿਆਂ 'ਚ ਇਨਫੈਕਸ਼ਨ ਦੇ ਸਭ ਤੋਂ ਵੱਧ 55,079 ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਉਣ ਨਾਲ ਪੀੜਤਾਂ ਦੀ ਗਿਣਤੀ 16 ਲੱਖ ਦੇ ਪਾਰ ਹੋ ਗਈ ਹੈ ਅਤੇ ਹੁਣ ਤੱਕ ਕਰੀਬ 35,747 ਲੋਕਾਂ ਦੀ ਇਸ ਨਾਲ ਮੌਤ ਹੋ ਚੁਕੀ ਹੈ।

ਸਿਹਤ ਮਹਿਕਮੇ ਦੇ ਅੰਕੜਿਆਂ ਅਨੁਸਾਰ ਭਾਰਤ 'ਚ ਪਿਛਲੇ 24 ਘੰਟਿਆਂ 'ਚ ਕੋਵਿਡ ਦੇ 55,079 ਮਾਮਲੇ ਸਾਹਮਣੇ ਆਏ ਹਨ ਅਤੇ 779 ਮੌਤਾਂ ਹੋਈਆਂ ਹਨ। ਕੁੱਲ ਪਾਜ਼ੇਟਿਵ ਮਾਮਲਿਆਂ ਦੀ ਗਿਣਤੀ 16,38,871 ਹੋ ਗਈ ਹੈ, ਜਿਸ 'ਚ 5,45,318 ਸਰਗਰਮ ਹਨ। ਉੱਥੇ ਹੀ 10 ਲੱਖ 57 ਹਜ਼ਾਰ 805 ਲੋਕ ਠੀਕ ਹੋ ਚੁਕੇ ਹਨ। ਕੋਰੋਨਾ ਮਰੀਜ਼ਾਂ ਦਾ ਰਿਕਵਰੀ ਰੇਟ 64.44 ਫੀਸਦੀ ਹੋ ਗਿਆ ਹੈ। ਕੋਰੋਨਾ ਵਾਇਰਸ ਨਾਲ ਸਭ ਤੋਂ ਵੱਧ ਮਹਾਰਾਸ਼ਟਰ ਪ੍ਰਭਾਵਿਤ ਦਿੱਸ ਰਿਹਾ ਹੈ।

ਦਿੱਲੀ, ਹਿਮਾਚਲ ਪ੍ਰਦੇਸ਼, ਦਾਦਰ ਅਤੇ ਨਗਰ ਹਵੇਲੀ ਅਤੇ ਦਮਨ ਦੀਵ, ਮੇਘਾਲਿਆ ਅਤੇ ਮਿਜ਼ੋਰਮ ਨੂੰ ਛੱਡ ਕੇ ਦੇਸ਼ ਦੇ ਹੋਰ ਸੂਬਿਆਂ 'ਚ ਸਿਹਤਮੰਦ ਹੋਣ ਵਾਲਿਆਂ ਦੀ ਤੁਲਨਾ 'ਚ ਇਨਫੈਕਸ਼ਨ ਦੇ ਵੱਧ ਮਾਮਲੇ ਆਉਣ ਨਾਲ ਸਰਗਰਮ ਮਾਮਲੇ ਵਧੇ ਹਨ। ਭਾਰਤੀ ਮੈਡੀਕਲ ਖੋਜ ਪ੍ਰੀਸ਼ਦ ਅਨੁਸਾਰ 30 ਜੁਲਾਈ ਤੱਕ 1,88,32,970 ਲੋਕਾਂ ਦੀ ਕੋਵਿਡ-19 ਨਮੂਨਿਆਂ ਦੀ ਜਾਂਚ ਕੀਤੀ ਜਾ ਚੁਕੀ ਹੈ।


DIsha

Content Editor

Related News