ਦੇਸ਼ ''ਚ 17 ਲੱਖ ਦੇ ਕਰੀਬ ਪਹੁੰਚੀ ਕੋਰੋਨਾ ਪੀੜਤਾਂ ਦੀ ਗਿਣਤੀ, 36 ਹਜ਼ਾਰ ਤੋਂ ਵਧੇਰੇ ਲੋਕਾਂ ਦੀ ਮੌਤ

08/01/2020 11:30:10 AM

ਨਵੀਂ ਦਿੱਲੀ- ਦੇਸ਼ 'ਚ ਕੋਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਦਰਮਿਆ ਪਿਛਲੇ 24 ਘੰਟਿਆਂ 'ਚ ਸਭ ਤੋਂ ਵੱਧ 57 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਉਣ ਨਾਲ ਪੀੜਤਾਂ ਦੀ ਗਿਣਤੀ 17 ਲੱਖ ਦੇ ਕਰੀਬ ਪਹੁੰਚ ਗਈ ਹੈ। ਉੱਥੇ ਹੀ ਹੁਣ ਤੱਕ 36,511 ਲੋਕਾਂ ਦੀ ਇਸ ਨਾਲ ਮੌਤ ਹੋ ਚੁਕੀ ਹੈ। ਲਗਾਤਾਰ 2 ਦਿਨਾਂ ਤੋਂ ਕੋਰੋਨਾ ਵਾਇਰਸ ਇਨਫੈਕਸ਼ਨ ਦੇ 55 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆ ਰਹੇ ਹਨ। ਹਾਲਾਂਕਿ ਰਾਹਤ ਭਰੀ ਖ਼ਬਰ ਇਹ ਹੈ ਕਿ ਸਿਹਤਮੰਦ ਹੋਣ ਵਾਲਿਆਂ ਦੀ ਗਿਣਤੀ 'ਚ ਵੀ ਵਾਧਾ ਹੋ ਰਿਹਾ ਹੈ ਅਤੇ ਇਕ ਦਿਨ 'ਚ 36 ਹਜ਼ਾਰ ਤੋਂ ਵੱਧ ਲੋਕ ਰੋਗਮੁਕਤ ਹੋਏ ਹਨ। ਸਿਹਤਮੰਦ ਹੋਣ ਵਾਲਿਆਂ ਦੀ ਤੁਲਨਾ 'ਚ ਨਵੇਂ ਮਾਮਲੇ ਵੱਧ ਆਉਣ ਨਾਲ ਸਰਗਰਮ ਮਾਮਲਿਆਂ 'ਚ 19,785 ਦਾ ਵਾਧਾ ਹੋਇਆ ਹੈ, ਜਿਸ ਨਾਲ ਇਨ੍ਹਾਂ ਦੀ ਗਿਣਤੀ 5,65,103 ਹੋ ਗਈ ਹੈ।

ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮਹਿਕਮੇ ਵਲੋਂ ਸ਼ਨੀਵਾਰ ਨੂੰ ਜਾਰੀ ਅੰਕੜਿਆਂ ਦੇ ਆਧਾਰ 'ਤੇ ਪਿਛਲੇ 24 ਘੰਟਿਆਂ 'ਚ ਕੋਰੋਨਾ ਇਨਫੈਕਸ਼ਨ ਦੇ 57,117 ਮਾਮਲੇ ਸਾਹਮਣੇ ਆਉਣ ਨਾਲ ਪੀੜਤਾਂ ਦੀ ਗਿਣਤੀ 16,95,988 ਹੋ ਗਈ ਹੈ, ਜਦੋਂ ਕਿ 764 ਲੋਕਾਂ ਦੀ ਇਸ ਬੀਮਾਰੀ ਨਾਲ ਮੌਤ ਹੋਈ। ਇਸ ਮਿਆਦ 'ਚ 36,569 ਲੋਕ ਰੋਗ ਮੁਕਤ ਹੋਏ ਹਨ, ਜਿਸ ਨਾਲ ਸਿਹਤਮੰਦ ਹੋਣ ਵਾਲਿਆਂ ਦੀ ਕੁੱਲ ਗਿਣਤੀ 10,94,374 ਹੋ ਗਈ ਹੈ।

ਇਸ ਮਹਾਮਾਰੀ ਨਾਲ ਸਭ ਤੋਂ ਪ੍ਰਭਾਵਿਤ ਮਹਾਰਾਸ਼ਟਰ 'ਚ ਪਿਛਲੇ 24 ਘੰਟਿਆਂ ਦੌਰਾਨ ਮਰੀਜ਼ਾਂ ਦੀ ਗਿਣਤੀ 'ਚ 2512 ਦਾ ਵਾਧਾ ਹੋਇਆ ਹੈ, ਜਿਸ ਨਾਲ ਸਰਗਰਮ ਮਾਮਲੇ 1,50,966 'ਤੇ ਪਹੁੰਚ ਗਏ ਅਤੇ 265 ਲੋਕਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦਾ ਅੰਕੜਾ 14,994 ਹੋ ਗਿਆ। ਇਸ ਦੌਰਾਨ 7543 ਲੋਕ ਰੋਗ ਮੁਕਤ ਹੋਏ, ਜਿਸ ਨਾਲ ਸਿਹਤਮੰਦ ਹੋਏ ਲੋਕਾਂ ਦੀ ਗਿਣਤੀ ਵੱਧ ਕੇ 2,56,158 ਹੋ ਗਈ। ਦੇਸ਼ 'ਚ ਹੁਣ ਵੀ ਸਭ ਤੋਂ ਸਰਗਰਮ ਮਾਮਲੇ ਇਸੇ ਸੂਬੇ 'ਚ ਹਨ। ਦੱਖਣੀ ਰਾਜ ਕਰਨਾਟਕ 'ਚ ਇਸ ਮਿਆਦ 'ਚ ਮਰੀਜ਼ਾਂ ਦੀ ਗਿਣਤੀ 2,305 ਵਧੀ ਹੈ ਅਤੇ ਇੱਥੇ ਹੁਣ 72,013 ਸਰਗਰਮ ਮਾਮਲੇ ਹਨ। ਮਰਨ ਵਾਲਿਆਂ ਦਾ ਅੰਕੜਾ 84 ਵੱਧ ਕੇ 2,314 'ਤੇ ਪਹੁੰਚ ਗਿਆ ਹੈ। ਸੂਬੇ 'ਚ ਹੁਣ ਤੱਕ ਕੁੱਲ 49,788 ਲੋਕ ਸਿਹਤਮੰਦ ਹੋਏ ਹਨ।


DIsha

Content Editor

Related News