ਵੈਕਸੀਨੇਸ਼ਨ ਨੇ ਫੜੀ ਰਫ਼ਤਾਰ! ਹੁਣ ਤੱਕ ਹੋ ਚੁਕਿਆ ਹੈ 19 ਕਰੋੜ ਤੋਂ ਵੱਧ ਲੋਕਾਂ ਦਾ ਟੀਕਾਕਰਨ

Friday, May 21, 2021 - 12:09 PM (IST)

ਵੈਕਸੀਨੇਸ਼ਨ ਨੇ ਫੜੀ ਰਫ਼ਤਾਰ! ਹੁਣ ਤੱਕ ਹੋ ਚੁਕਿਆ ਹੈ 19 ਕਰੋੜ ਤੋਂ ਵੱਧ ਲੋਕਾਂ ਦਾ ਟੀਕਾਕਰਨ

ਨਵੀਂ ਦਿੱਲੀ- ਦੇਸ਼ 'ਚ ਕੋਰੋਨਾ ਵਾਇਰਸ ਦੇ ਪ੍ਰਕੋਪ ਨੂੰ ਰੋਕਣ ਲਈ ਟੀਕਾਕਰਨ ਪ੍ਰਕਿਰਿਆ ਕਾਫ਼ੀ ਤੇਜ਼ੀ ਨਾਲ ਚਲਾਈ ਜਾ ਰਹੀ ਹੈ। ਇਸ ਪ੍ਰਕਿਰਿਆ ਦੇ ਅਧੀਨ ਹੁਣ ਤੱਕ ਕੋਰੋਨਾ ਟੀਕੇ ਦੀਆਂ 19 ਕਰੋੜ ਤੋਂ ਵੱਧ ਖ਼ੁਰਾਕਾਂ ਲਗਾਈਆਂ ਜਾ ਚੁਕੀਆਂ ਹਨ। ਸਿਹਤ ਮੰਤਰਾਲਾ ਨੇ ਇਸ ਦੀ ਜਾਣਕਾਰੀ ਦਿੱਤੀ। ਕੇਂਦਰੀ ਸਿਹਤ ਮੰਤਰਾਲਾ ਨੇ ਵੀਰਵਾਰ ਨੂੰ ਦੱਸਿਆ ਕਿ ਵੀਰਵਾਰ ਨੂੰ ਟੀਕਾਕਰਨ ਮੁਹਿੰਮ ਦੇ 125ਵੇਂ ਦਿਨ ਟੀਕੇ ਦੀਆਂ 14,56,088 ਖ਼ੁਰਾਕਾਂ ਦਿੱਤੀਆਂ ਗਈਆਂ।

ਇਹ ਵੀ ਪੜ੍ਹੋ : ਦੇਸ਼ 'ਚ ਇਕ ਦਿਨ ਦੀ ਰਾਹਤ ਤੋਂ ਬਾਅਦ ਕੋਰੋਨਾ ਨਾਲ ਫਿਰ 4 ਹਜ਼ਾਰ ਤੋਂ ਵੱਧ ਮੌਤਾਂ

ਮੰਤਰਾਲਾ ਨੇ ਦੱਸਿਆ ਕਿ 18-44 ਸਾਲ ਉਮਰ ਦੇ 7,36,514 ਲੋਕਾਂ ਨੂੰ ਵੀਰਵਾਰ ਨੂੰ ਕੋਰੋਨਾ ਟੀਕੇ ਦੀ ਪਹਿਲੀ ਖੁਰਾਕ ਲਗਾਈ ਗਈ ਅਤੇ ਇਸ ਤਰ੍ਹਾਂ ਇਸ ਟੀਕਾਕਰਨ ਦੇ ਤੀਜੇ ਪੜਾਅ ਦੀ ਸ਼ੁਰੂਆਤ ਤੋਂ ਹੁਣ ਤੱਕ 36 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ 'ਚ ਇਸ ਉਮਰ ਵਰਗ 'ਚ 85,84,054 ਲੋਕਾਂ ਨੂੰ ਟੀਕੇ ਲਗਾਏ ਜਾ ਚੁਕੇ ਹਨ। ਉਨ੍ਹਾਂ ਕਿਹਾ ਕਿ ਰਾਤ 8 ਵਜੇ ਤੱਕ ਦੀ ਅੰਤਿਮ ਰਿਪੋਰਟ ਅਨੁਸਾਰ, ਦੇਸ਼ 'ਚ ਹੁਣ ਤੱਕ ਕੋਰੋਨਾ ਟੀਕੇ ਦੀਆਂ 19 ਕਰੋੜ 18 ਲੱਖ 79 ਹਜ਼ਾਰ 503 ਖ਼ੁਰਾਕਾਂ ਲਗਾਈਆਂ ਗਈਆਂ ਹਨ। ਦੱਸਣਯੋਗ ਹੈ ਕਿ ਦੇਸ਼ 'ਚ ਕੋਰੋਨਾ ਦੀ ਦੂਜੀ ਲਹਿਰ ਦਾ ਕਹਿਰ ਹੁਣ ਹੌਲੀ-ਹੌਲੀ ਘੱਟ ਹੋਣ ਲੱਗਾ ਹੈ ਪਰ ਇਸ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 'ਚ ਤਬਦੀਲੀ ਨਜ਼ਰ ਨਹੀਂ ਆਉਂਦੀ, ਇਹ ਹਾਲੇ ਵੀ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ।


author

DIsha

Content Editor

Related News