ਦੇਸ਼ ''ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 19.64 ਲੱਖ ਦੇ ਪਾਰ, ਹੁਣ ਤੱਕ 40,699 ਲੋਕਾਂ ਦੀ ਹੋਈ ਮੌਤ

08/06/2020 11:22:03 AM

ਨਵੀਂ ਦਿੱਲੀ- ਦੇਸ਼ 'ਚ ਕੋਰੋਨਾ ਇਨਫੈਕਸ਼ਨ ਦੀ ਭਿਆਨਕ ਹੁੰਦੀ ਸਥਿਤੀ ਦਰਮਿਆਨ ਪਿਛਲੇ 24 ਘੰਟਿਆਂ 'ਚ 56 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਉਣ ਨਾਲ ਪੀੜਤਾਂ ਦੀ ਗਿਣਤੀ 19.64 ਲੱਖ ਦੇ ਪਾਰ ਹੋ ਗਈ ਹੈ। ਉੱਥੇ ਹੀ 904 ਲੋਕਾਂ ਦੀ ਮੌਤ ਨਾਲ ਮ੍ਰਿਤਕਾਂ ਦੀ ਗਿਣਤੀ 40,699 'ਤੇ ਪਹੁੰਚ ਗਈ ਹੈ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮਹਿਕਮੇ ਵਲੋਂ ਵੀਰਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ 'ਚ 52,050 ਲੋਕਾਂ ਦੇ ਇਨਫੈਕਟਡ ਹੋਣ ਨਾਲ ਪੀੜਤਾਂ ਦੀ ਗਿਣਤੀ 19,64,537 ਹੋ ਗਈ। ਰਾਹਤ ਭਰੀ ਖ਼ਬਰ ਇਹ ਰਹੀ ਕਿ ਇਸ ਦੌਰਾਨ 46,121 ਲੋਕ ਰੋਗ ਮੁਕਤ ਵੀ ਹੋਏ ਹਨ, ਜਿਸ ਨਾਲ ਸਿਹਤਮੰਦ ਹੋਣ ਵਾਲਿਆਂ ਦੀ ਗਿਣਤੀ 13,28,337 ਹੋ ਗਈ ਹੈ। ਮੰਤਰਾਲੇ ਅਨੁਸਾਰ ਸਿਹਤਮੰਦ ਹੋਣ ਵਾਲਿਆਂ ਦੀ ਦਰ 67.62 ਫੀਸਦੀ 'ਤੇ ਪਹੁੰਚ ਗਈ ਹੈ ਅਤੇ ਮੌਤ ਦਰ 2.07 ਫੀਸਦੀ ਹੈ। 

9 ਸੂਬਿਆਂ 'ਚ ਸਿਹਤਮੰਦ ਹੋਣ ਵਾਲਿਆਂ ਦੀ ਗਿਣਤੀ ਵੱਧਣ ਦੇ ਬਾਵਜੂਦ ਦੇਸ਼ 'ਚ ਸਰਗਰਮ ਮਾਮਲੇ 9,257 ਵਧੇ ਹਨ, ਜਿਸ ਨਾਲ ਇਨ੍ਹਾਂ ਦੀ ਗਿਣਤੀ 5,95,501 ਹੋ ਗਈ ਹੈ। ਪਿਛਲੇ 24 ਘੰਟਿਆਂ 'ਚ ਮਹਾਰਾਸ਼ਟਰ 'ਚ ਸਭ ਤੋਂ ਵੱਧ 3810, ਆਂਧਰਾ ਪ੍ਰਦੇਸ਼ 'ਚ 1322 ਅਤੇ ਬਿਹਾਰ 'ਚ 908 ਸਰਗਰਮ ਮਾਮਲੇ ਵਧੇ ਹਨ, ਉੱਥੇ ਹੀ ਤਾਮਿਲਨਾਡੂ 'ਚ 968, ਰਾਜਸਥਾਨ 437 ਅਤੇ ਉਤਰਾਖੰਡ 'ਚ 143 ਸਰਗਰਮ ਮਾਮਲੇ ਘੱਟ ਹੋਏ ਹਨ। ਕੋਰੋਨਾ ਨਾਲ ਸਭ ਤੋਂ ਵੱਧ ਪ੍ਰਭਾਵਿਤ ਮਹਾਰਾਸ਼ਟਰ 'ਚ ਮਰੀਜ਼ਾਂ ਦੀ ਗਿਣਤੀ 3,810 ਵਧਣ ਨਾਲ ਸਰਗਰਮ ਮਾਮਲੇ 1,46,268 ਹੋ ਗਏ ਅਤੇ 334 ਲੋਕਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦਾ ਅੰਕੜਾ 16,476 ਹੋ ਗਿਆ। ਇਸ ਦੌਰਾਨ 6165 ਲੋਕ ਰੋਗ ਮੁਕਤ ਹੋਏ, ਜਿਸ ਨਾਲ ਸਿਹਤਮੰਦ ਹੋਏ ਲੋਕਾਂ ਦੀ ਗਿਣਤੀ ਵੱਧ ਕੇ 3,05,521 ਹੋ ਗਈ। ਦੇਸ਼ 'ਚ ਸਭ ਤੋਂ ਵੱਧ ਸਰਗਰਮ ਮਾਮਲੇ ਇਸੇ ਰਾਜ 'ਚ ਹਨ। ਆਂਧਰਾ ਪ੍ਰਦੇਸ਼ 'ਚ ਮਰੀਜ਼ਾਂ ਦੀ ਗਿਣਤੀ 1322 ਵੱਧਣ ਨਾਲ ਸਰਗਰਮ ਮਾਮਲੇ 80,426 ਹੋ ਗਏ ਹਨ। ਸੂਬੇ 'ਚ ਹੁਣ ਤੱਕ 1681 ਲੋਕਾਂ ਦੀ ਮੌਤ ਹੋਈ ਹੈ ਅਤੇ ਕੁੱਲ 104354 ਲੋਕ ਰੋਗ ਮੁਕਤ ਹੋਏ ਹਨ।

DIsha

This news is Content Editor DIsha