ਦੇਸ਼ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 24 ਲੱਖ ਦੇ ਪਾਰ, ਇਕ ਦਿਨ 'ਚ 1007 ਲੋਕਾਂ ਦੀ ਮੌਤ

08/14/2020 10:03:20 AM

ਨਵੀਂ ਦਿੱਲੀ- ਦੇਸ਼ 'ਚ ਕੋਰੋਨਾ ਇਨਫੈਕਸ਼ਨ ਦੇ ਮਾਮਲੇ ਤੇਜ਼ੀ ਨਾਲ ਵਧਦੇ ਜਾ ਰਹੇ ਹਨ। ਪਿਛਲੇ 24 ਘੰਟਿਆਂ 'ਚ 64 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 1007 ਲੋਕਾਂ ਦੀ ਮੌਤ ਹੋਈ, ਉੱਥੇ ਹੀ ਰਾਹਤ ਭਰੀ ਗੱਲ ਇਹ ਹੈ ਕਿ ਇਸ ਦੌਰਾਨ 55 ਹਜ਼ਾਰ ਤੋਂ ਵੱਧ ਲੋਕ ਸਿਹਤਮੰਦ ਵੀ ਹੋਏ ਹਨ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲੇ ਵਲੋਂ ਸ਼ੁੱਕਰਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ ਇਕ ਦਿਨ 'ਚ ਇਨਫੈਕਸ਼ਨ ਦੇ 64,553 ਮਾਮਲੇ ਆਉਣ ਨਾਲ ਪੀੜਤਾਂ ਦੀ ਗਿਣਤੀ 24,61,191 ਹੋ ਗਈ ਹੈ, ਉੱਥੇ ਹੀ ਇਸ ਦੌਰਾਨ 1007 ਲੋਕਾਂ ਦੀ ਮੌਤ ਨਾਲ ਮ੍ਰਿਤਕਾਂ ਦੀ ਗਿਣਤੀ 48,040 'ਤੇ ਪਹੁੰਚ ਗਈ। ਰਾਹਤ ਭਰੀ ਖ਼ਬਰ ਗੱਲ ਇਹ ਹੈ ਕਿ ਇਕ ਦਿਨ 'ਚ 55,573 ਲੋਕਾਂ ਦੇ ਸਿਹਤਮੰਦ ਹੋਣ ਨਾਲ ਰੋਗਮੁਕਤ ਹੋਣ ਵਾਲਿਆਂ ਦੀ ਗਿਣਤੀ ਵੀ 17,51,556 ਲੱਖ 'ਤੇ ਪਹੁੰਚ ਗਈ ਹੈ। ਇਸ ਦੌਰਾਨ ਦੇਸ਼ 'ਚ ਸਰਗਰਮ ਮਾਮਲੇ 7973 ਵਧੇ ਹਨ, ਜਿਸ ਨਾਲ ਇਨ੍ਹਾਂ ਦੀ ਗਿਣਤੀ 6,61,595 ਹੋ ਗਏ ਹਨ। 

ਦੇਸ਼ 'ਚ ਹੁਣ ਸਰਗਰਮ 26.88 ਫੀਸਦੀ, ਰੋਗ ਮੁਕਤ ਹੋਣ ਵਾਲਿਆਂ ਦੀ ਦਰ 71.17 ਫੀਸਦੀ ਅਤੇ ਮ੍ਰਿਤਕਾਂ ਦੀ ਦਰ 1.95 ਫੀਸਦੀ ਹੈ। ਕੋਰੋਨਾ ਨਾਲ ਸਭ ਤੋਂ ਪ੍ਰਭਾਵਿਤ ਮਹਾਰਾਸ਼ਟਰ 'ਚ ਸਰਗਰਮ ਮਾਮਲਿਆਂ ਦੀ ਗਿਣਤੀ 2285 ਵੱਧ ਕੇ 1,50,105 ਹੋ ਗਏ ਅਤੇ 413 ਲੋਕਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦਾ ਅੰਕੜਾ 19,063 ਹੋ ਗਿਆ। ਇਸ ਦੌਰਾਨ 9115 ਲੋਕ ਰੋਗ ਮੁਕਤ ਹੋਏ, ਜਿਸ ਨਾਲ ਸਿਹਤਮੰਦ ਹੋਣ ਲੋਕਾਂ ਦੀ ਗਿਣਤੀ 3,90,958 ਹੋ ਗਈ। ਦੇਸ਼ 'ਚ ਸਭ ਤੋਂ ਵੱਧ ਸਰਗਰਮ ਮਾਮਲੇ ਇਸੇ ਸੂਬੇ 'ਚ ਹਨ। ਆਂਧਰਾ ਪ੍ਰਦੇਸ਼ 'ਚ ਮਰੀਜ਼ਾਂ ਦੀ ਗਿਣਤੀ 355 ਵਧਣ ਨਾਲ ਸਰਗਰਮ ਮਾਮਲੇ 90,780 ਹੋ ਗਏ ਹਨ। ਸੂਬੇ 'ਚ ਹੁਣ ਤੱਕ 2378 ਲੋਕਾਂ ਦੀ ਮੌਤ ਹੋਈ ਹੈ, ਉੱਥੇ ਹੀ 9559 ਲੋਕਾਂ ਦੇ ਸਿਹਤਮੰਦ ਹੋਣ ਨਾਲ ਕੁੱਲ 1,70,984 ਲੋਕ ਰੋਗਮੁਕਤ ਹੋਏ ਹਨ।


DIsha

Content Editor

Related News