ਦੇਸ਼ ''ਚ ਕੋਰੋਨਾ ਪੀੜਤਾਂ ਦੀ ਗਿਣਤੀ 31 ਲੱਖ ਦੇ ਪਾਰ, ਹੁਣ ਤੱਕ 57 ਹਜ਼ਾਰ ਤੋਂ ਵੱਧ ਲੋਕਾਂ ਦੀ ਹੋਈ ਮੌਤ

08/24/2020 11:27:11 AM

ਨਵੀਂ ਦਿੱਲੀ- ਦੇਸ਼ 'ਚ ਕੋਰੋਨਾ ਮਹਾਮਾਰੀ ਦੇ ਮਾਮਲੇ ਰੁਕਣ ਦਾ ਨਾਂ ਨਹੀਂ ਲੈ ਰਹੇ ਹਨ ਅਤੇ ਪਿਛਲੇ 24 ਘੰਟਿਆਂ 'ਚ 61 ਹਜ਼ਾਰ ਤੋਂ ਵੱਧ ਨਵੇਂ ਮਾਮਲਿਆਂ ਦਾ ਪੀੜਤਾਂ ਦਾ ਅੰਕੜਾ 31 ਲੱਖ ਦੇ ਪਾਰ ਹੋ ਗਿਆ ਹੈ। ਹਾਲਾਂਕਿ ਇਸ ਬੀਮਾਰੀ ਨਾਲ ਸਿਹਤਮੰਦ ਹੋਣ ਵਾਲਿਆਂ ਦੀ ਗਿਣਤੀ 'ਚ ਵੀ ਵਾਧਾ ਹੋ ਰਿਹਾ ਹੈ ਅਤੇ ਹੁਣ ਤੱਕ 23.38 ਲੱਖ ਤੋਂ ਵੱਧ ਲੋਕ ਕੋਰੋਨਾ ਮੁਕਤ ਹੋ ਚੁਕੇ ਹਨ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲੇ ਵਲੋਂ ਸੋਮਵਾਰ ਸਵੇਰੇ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ 'ਚ ਕੋਰੋਨਾ ਇਨਫੈਕਸ਼ਨ ਦੇ 61,408 ਨਵੇਂ ਮਾਮਲਿਆਂ ਨਾਲ ਪੀੜਤਾਂ ਦਾ ਅੰਕੜਾ 31,06,348 ਹੋ ਗਿਆ। ਇਸੇ ਦੌਰਾਨ 57,469 ਮਰੀਜ਼ ਸਿਹਤਮੰਦ ਹੋਏ ਹਨ, ਜਿਸ ਨਾਲ ਕੋਰੋਨਾ ਤੋਂ ਠੀਕ ਹੋਣ ਵਾਲਿਆਂ ਦੀ ਗਿਣਤੀ 23,38,035 ਹੋ ਗਈ ਹੈ। ਸਰਗਰਮ ਮਾਮਲਿਆਂ 'ਚ 3103 ਦਾ ਵਾਧਾ ਹੋਣ ਨਾਲ ਇਹ ਗਿਣਤੀ 7,10,771 ਹੋ ਗਈ ਹੈ। 

ਦੇਸ਼ ਭਰ 'ਚ ਪਿਛਲੇ 24 ਘੰਟਿਆਂ ਦੌਰਾਨ 836 ਕੋਰੋਨਾ ਪੀੜਤਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ 57,542 ਹੋ ਗਈ ਹੈ। ਦੇਸ਼ 'ਚ ਸਰਗਰਮ ਮਾਮਲੇ 22.88 ਫੀਸਦੀ ਅਤੇ ਰੋਗ ਮੁਕਤ ਹੋਣ ਵਾਲਿਆਂ ਦੀ ਦਰ 75.27 ਫੀਸਦੀ ਹੈ, ਜਦੋਂ ਕਿ ਮ੍ਰਿਤਕਾਂ ਦੀ ਦਰ 1.85 ਫੀਸਦੀ ਹੈ। ਕੋਰੋਨਾ ਨਾਲ ਸਭ ਤੋਂ ਵੱਧ ਪ੍ਰਭਾਵਿਤ ਮਹਾਰਾਸ਼ਟਰ 'ਚ ਸਰਗਰਮ ਮਾਮਲਿਆਂ ਦੀ ਗਿਣਤੀ ਸਭ ਤੋਂ ਵੱਧ 2026 ਵੱਧ ਕੇ 1,71,859 ਹੋ ਗਈ ਹੈ ਅਤੇ 258 ਲੋਕਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦਾ ਅੰਕੜਾ 22,253 ਹੋ ਗਿਆ। ਇਸ ਦੌਰਾਨ 8157 ਲੋਕ ਰੋਗ ਮੁਕਤ ਹੋਏ ਹਨ, ਜਿਸ ਨਾਲ ਸਿਹਤਮੰਦ ਹੋਏ ਲੋਕਾਂ ਦੀ ਗਿਣਤੀ ਵੱਧ ਕੇ 4,88,271 ਹੋ ਗਈ ਹੈ। ਦੇਸ਼ 'ਚ ਸਭ ਤੋਂ ਵੱਧ ਸਰਗਰਮ ਮਾਮਲੇ ਇਸੇ ਸੂਬੇ 'ਚ ਹਨ।

ਕੋਰੋਨਾ ਮਹਾਮਾਰੀ ਨਾਲ ਹੁਣ ਤੱਕ ਮੱਧ ਪ੍ਰਦੇਸ਼ 'ਚ 1229, ਰਾਜਸਥਾਨ 'ਚ 955, ਜੰਮੂ-ਕਸ਼ਮੀਰ 'ਚ 617, ਹਰਿਆਣਾ 'ਚ 603, ਝਾਰਖੰਡ 'ਚ 312, ਆਸਾਮ 'ਚ 242, ਉਤਰਾਖੰਡ 'ਚ 200, ਛੱਤੀਸਗੜ੍ਹ 'ਚ 197, ਪੁਡੂਚੇਰੀ 'ਚ 159, ਗੋਆ 'ਚ 144, ਤ੍ਰਿਪੁਰਾ 'ਚ 73, ਚੰਡੀਗੜ੍ਹ 'ਚ 37, ਅੰਡਮਾਨ ਨਿਕੋਬਾਰ ਦੀਪ ਸਮੂਹ 'ਚ 33, ਹਿਮਾਚਲ ਪ੍ਰਦੇਸ਼ 'ਚ 29, ਲੱਦਾਖ 'ਚ 23, ਮਣੀਪੁਰ 'ਚ 22, ਨਾਗਾਲੈਂਡ 'ਚ 9, ਮੇਘਾਲਿਆ 'ਚ 8, ਅਰੁਣਾਚਲ ਪ੍ਰਦੇਸ਼ 'ਚ 5, ਸਿੱਕਮ 'ਚ 3, ਦਾਦਰ-ਨਾਗਰ ਹਵੇਲੀ ਅਤੇ ਦਮਨ-ਦੀਵ 'ਚ 2 ਲੋਕਾਂ ਦੀ ਮੌਤ ਹੋਈ ਹੈ।


DIsha

Content Editor

Related News