ਦੇਸ਼ ''ਚ ਕੋਰੋਨਾ ਪੀੜਤਾਂ ਦਾ ਅੰਕੜਾ 32 ਲੱਖ ਦੇ ਪਾਰ, 59 ਹਜ਼ਾਰ ਤੋਂ ਵੱਧ ਹੋਈ ਮ੍ਰਿਤਕਾਂ ਦੀ ਗਿਣਤੀ

08/26/2020 11:11:56 AM

ਨਵੀਂ ਦਿੱਲੀ- ਦੇਸ਼ 'ਚ ਕੋਰੋਨਾ ਮਹਾਮਾਰੀ ਦਾ ਪ੍ਰਕੋਪ ਵਧਦਾ ਜਾ ਰਿਹਾ ਹੈ ਅਤੇ ਇਕ ਦਿਨ 'ਚ 67 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਹਾਲਾਂਕਿ ਰਾਹਤ ਭਰੀ ਗੱਲ ਇਹ ਰਹੀ ਕਿ ਇਸ ਮਿਆਦ 'ਚ ਕਰੀਬ 63 ਹਜ਼ਾਰ ਮਰੀਜ਼ ਸਿਹਤਯਾਬ ਹੋਏ ਹਨ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲੇ ਵਲੋਂ ਬੁੱਧਵਾਰ ਸਵੇਰੇ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ 'ਚ ਕੋਰੋਨਾ ਇਨਫੈਕਸ਼ਨ ਦੇ 67,151 ਨਵੇਂ ਮਾਮਲਿਆਂ ਨਾਲ ਪੀੜਤਾਂ ਦਾ ਅੰਕੜਾ 32,34,475 ਹੋ ਗਿਆ। ਇਸ ਦੌਰਾਨ 63,173 ਮਰੀਜ਼ ਸਿਹਤਯਾਬ ਹੋਏ ਹਨ, ਜਿਸ ਨਾਲ ਕੋਰੋਨਾ ਤੋਂ ਠੀਕ ਹੋਣ ਵਾਲਿਆਂ ਦੀ ਗਿਣਤੀ 24,67,759 ਹੋ ਗਈ ਹੈ। ਸਿਹਤਮੰਦ ਹੋਣ ਵਾਲਿਆਂ ਦੀ ਤੁਲਨਾ 'ਚ ਇਨਫੈਕਸ਼ਨ ਦੇ ਨਵੇਂ ਮਾਮਲੇ ਵੱਧ ਹੋਣ ਨਾਲ ਸਰਗਰਮ ਮਾਮਲਿਆਂ 'ਚ 2919 ਦਾ ਵਾਧਾ ਹੋਇਆ ਹੈ ਅਤੇ ਇਨ੍ਹਾਂ ਦੀ ਗਿਣਤੀ 7,07,267 ਹੋ ਗਈ ਹੈ।

ਦੇਸ਼ ਭਰ 'ਚ ਪਿਛਲੇ 24 ਘੰਟਿਆਂ ਦੌਰਾਨ 1059 ਲੋਕਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ 59,449 ਹੋ ਗਈ। ਦੇਸ਼ 'ਚ ਸਰਗਰਮ ਮਾਮਲੇ 21.87 ਫੀਸਦੀ ਅਤੇ ਰੋਗ ਮੁਕਤ ਹੋਣ ਵਾਲਿਆਂ ਦੀ ਦਰ 76.30 ਫੀਸਦੀ ਹੈ, ਜਦੋਂ ਕਿ ਮ੍ਰਿਤਕਾਂ ਦੀ ਦਰ 1.84 ਫੀਸਦੀ ਹੈ। ਕੋਰੋਨਾ ਤੋਂ ਸਭ ਤੋਂ ਵੱਧ ਗੰਭੀਰ ਰੂਪ ਨਾਲ ਪ੍ਰਭਾਵਿਤ ਮਹਾਰਾਸ਼ਟਰ 'ਚ ਸਰਗਰਮ ਮਾਮਲਿਆਂ ਦੀ ਗਿਣਤੀ ਸਭ ਤੋਂ ਵੱਧ 2204 ਘੱਟ ਕੇ 1,66,239 ਰਹਿ ਗਈ ਅਤੇ 329 ਲੋਕਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦਾ ਅੰਕੜਾ 22,794 ਹੋ ਗਿਆ। ਇਸ ਦੌਰਾਨ 12,300 ਲੋਕ ਰੋਗ ਮੁਕਤ ਹੋਏ, ਜਿਸ ਨਾਲ ਸਿਹਤਯਾਬ ਹੋਣ ਵਾਲਿਆਂ ਦੀ ਗਿਣਤੀ ਵੱਧ ਕੇ 5,14,790 ਹੋ ਗਈ। ਦੇਸ਼ 'ਚ ਸਭ ਤੋਂ ਵੱਧ ਸਰਗਰਮ ਮਾਮਲੇ ਇਸ ਸੂਬੇ 'ਚ ਹਨ।

DIsha

This news is Content Editor DIsha