ਭਾਰਤ 'ਚ ਕੋਰੋਨਾ ਦਾ ਕਹਿਰ ਜਾਰੀ, ਪੀੜਤਾਂ ਦਾ ਅੰਕੜਾ 34 ਲੱਖ ਦੇ ਪਾਰ

08/29/2020 11:15:25 AM

ਨਵੀਂ ਦਿੱਲੀ- ਦੇਸ਼ 'ਚ ਕੋਰੋਨਾ ਮਹਾਮਾਰੀ ਦੇ ਵਧਦੇ ਪ੍ਰਕੋਪ ਦਰਮਿਆਨ ਰਾਹਤ ਭਰੀ ਗੱਲ ਇਹ ਹੈ ਕਿ ਪਿਛਲੇ 24 ਘੰਟਿਆਂ ਦੌਰਾਨ ਕਰੀਬ 65 ਹਜ਼ਾਰ ਮਰੀਜ਼ ਇਸ ਇਨਫੈਕਸ਼ਨ ਤੋਂ ਠੀਕ ਹੋਏ ਹਨ, ਜਿਸ ਨਾਲ ਰੋਗ ਮੁਕਤ ਹੋਣ ਵਾਲਿਆਂ ਦੀ ਕੁੱਲ ਗਿਣਤੀ 26.49 ਲੱਖ ਪਹੁੰਚ ਗਈ ਹੈ। ਹਾਲਾਂਕਿ ਇਸ ਦੀ ਤੁਲਨਾ 'ਚ ਵੱਧ ਨਵੇਂ ਮਾਮਲੇ ਸਾਹਮਣੇ ਆਉਣ ਨਾਲ ਸਰਗਰਮ ਮਾਮਲੇ 10 ਹਜ਼ਾਰ ਤੋਂ ਜ਼ਿਆਦਾ ਵਧੇ ਹਨ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮਹਿਕਮੇ ਵਲੋਂ ਸ਼ਨੀਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ 'ਚ 65,050 ਲੋਕਾਂ ਦੇ ਰੋਗ ਮੁਕਤ ਹੋਣ ਨਾਲ ਸਿਹਤਯਾਬ ਹੋਣ ਵਾਲਿਆਂ ਦੀ ਗਿਣਤੀ 26,48,999 ਹੋ ਗਈ ਹੈ। ਇਸ ਦੌਰਾਨ ਇਨਫੈਕਸ਼ਨ ਦੇ 76,472 ਨਵੇਂ ਮਾਮਲਿਆਂ ਨਾਲ ਪੀੜਤਾਂ ਦਾ ਅੰਕੜਾ 34,63,973 ਹੋ ਗਿਆ। 

ਸਿਹਤਯਾਬ ਹੋਣ ਵਾਲਿਆਂ ਦੀ ਤੁਲਨਾ 'ਚ ਇਨਫੈਕਸ਼ਨ ਦੇ ਨਵੇਂ ਮਾਮਲੇ ਵੱਧ ਹੋਣ ਨਾਲ ਸਰਗਰਮ ਮਾਮਲੇ 10,401 ਵੱਧ ਕੇ 7,52,424 ਹੋ ਗਏ ਹਨ। ਦੇਸ਼ 'ਚ ਸਿਰਫ਼ 10 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ 'ਚ ਇਸ ਦੌਰਾਨ ਮਰੀਜ਼ਾਂ ਦੀ ਗਿਣਤੀ ਘੱਟ ਹੋਈ ਹੈ ਅਤੇ ਇਨ੍ਹਾਂ 'ਚੋਂ 6 ਸੂਬਿਆਂ 'ਚ ਇਹ ਗਿਣਤੀ ਦਹਾਈ ਅੰਕਾਂ ਤੱਕ ਹੀ ਸੀਮਿਤ ਰਹਿ ਗਏ। ਇਸ ਮਿਆਦ 'ਚ 1,021 ਲੋਕਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ 62,550 ਹੋ ਗਈ। ਦੇਸ਼ 'ਚ ਸਰਗਰਮ ਮਾਮਲੇ 21.72 ਫੀਸਦੀ ਅਤੇ ਰੋਗ ਮੁਕਤ ਹੋਣ ਵਾਲਿਆਂ ਦੀ ਦਰ 76.47 ਫੀਸਦੀ ਹੈ, ਜਦੋਂ ਕਿ ਮ੍ਰਿਤਕਾਂ ਦੀ ਦਰ 1.81 ਫੀਸਦੀ ਹੈ।

ਕੋਰੋਨਾ ਨਾਲ ਸਭ ਤੋਂ ਵੱਧ ਗੰਭੀਰ ਰੂਪ ਨਾਲ ਪ੍ਰਭਾਵਿਤ ਮਹਾਰਾਸ਼ਟਰ 'ਚ ਸਰਗਰਮ ਮਾਮਲਿਆਂ ਦੀ ਗਿਣਤੀ 2,489 ਵੱਧ ਕੇ 1,81,050 ਹੋ ਗਈ ਅਤੇ 331 ਲੋਕਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦਾ ਅੰਕੜਾ 23,775 ਹੋ ਗਿਆ। ਇਸ ਦੌਰਾਨ 11,607 ਲੋਕ ਠੀਕ ਹੋਏ, ਜਿਸ ਨਾਲ ਸਿਹਤਯਾਬ ਹੋਏ ਲੋਕਾਂ ਦੀ ਗਿਣਤੀ ਵੱਧ ਕੇ 5,43,170 ਹੋ ਗਈ। ਦੇਸ਼ 'ਚ ਸਭ ਤੋਂ ਵੱਧ ਸਰਗਰਮ ਮਾਮਲੇ ਇਸ ਸੂਬੇ 'ਚ ਹਨ।


DIsha

Content Editor

Related News