ਤਾਮਿਲਨਾਡੂ ''ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 35000 ਦੇ ਕਰੀਬ, ਹੁਣ ਤੱਕ 307 ਲੋਕਾਂ ਦੀ ਹੋਈ ਮੌਤ

06/09/2020 8:00:11 PM

ਤਾਮਿਲਨਾਡੂ- ਦੇਸ਼ 'ਚ ਕੋਰੋਨਾ ਵਾਇਰਸ ਦਾ ਕਹਿਰ ਵਧਦਾ ਜਾ ਰਿਹਾ ਹੈ। ਤਾਮਿਲਨਾਡੂ 'ਚ ਕੋਰੋਨਾ ਵਾਇਰਸ ਦੇ 1685 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਸੂਬੇ 'ਚ ਮਰੀਜ਼ਾਂ ਦੀ ਗਿਣ 34,914 ਹੋ ਗਏ ਹਨ। ਸੂਬੇ 'ਚ ਕੋਰੋਨਾ ਦੇ 16,270 ਸਰਗਰਮ ਮਾਮਲੇ ਹਨ। ਪਿਛਲੇ 24 ਘੰਟਿਆ 'ਚ 21 ਲੋਕਾਂ ਦੀ ਮੌਤ ਹੋਈ ਹੈ, ਜਿਸ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ 307 ਹੋ ਗਈ।

ਦੱਸਣਯੋਗ ਹੈ ਕਿ ਦੇਸ਼ 'ਚ ਇਕ ਦਿਨ 'ਚ ਰਿਕਾਰਡ 9,987 ਨਵੇਂ ਮਾਮਲੇ ਸਾਹਮਣੇ ਆਏ ਹਨ। ਸਿਹਤ ਮਹਿਕਮਾ ਵਲੋਂ ਮੰਗਲਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ 9,987 ਨਵੇਂ ਮਾਮਲਿਆਂ ਨੂੰ ਮਿਲਾ ਕੇ ਦੇਸ਼ 'ਚ ਕੋਰੋਨਾ ਮਰੀਜ਼ਾਂ ਦੀ ਕੁੱਲ ਗਿਣਤੀ 2,66,598 ਹੋ ਗਈ ਹੈ, ਜਦੋਂ ਕਿ ਹੁਣ ਤੱਕ ਇਸ ਮਹਾਮਾਰੀ ਨਾਲ 7,466 ਲੋਕਾਂ ਦੀ ਮੌਤ ਹੋ ਚੁਕੀ ਹੈ। ਕੁੱਲ ਮਿਲਾ ਕੇ ਦੇਸ਼ 'ਚ ਇਸ ਸਮੇਂ ਕੋਰੋਨਾ ਦੇ 1,29,917 ਸਰਗਰਮ ਮਾਮਲੇ ਹਨ, ਜਦੋਂ ਕਿ 1,29,215 ਲੋਕ ਇਸ ਮਹਾਮਾਰੀ ਤੋਂ ਨਿਜ਼ਾਤ ਪਾਉਣ 'ਚ ਸਫ਼ਲ ਹੋਏ ਹਨ।


DIsha

Content Editor

Related News