ਦੇਸ਼ ''ਚ ਕੋਵਿਡ-19 ਦਾ ਕਹਿਰ ਜਾਰੀ, 39 ਲੱਖ ਦੇ ਪਾਰ ਹੋਈ ਕੋਰੋਨਾ ਪੀੜਤਾਂ ਦੀ ਗਿਣਤੀ

09/04/2020 11:14:24 AM

ਨਵੀਂ ਦਿੱਲੀ- ਦੇਸ਼ 'ਚ ਕੋਰੋਨਾ ਮਹਾਮਾਰੀ ਦੀ ਭਿਆਨਕ ਹੁੰਦੀ ਸਥਿਤੀ ਦਰਮਿਆਨ ਲਗਾਤਾਰ ਦੂਜੇ ਦਿਨ ਇਨਫੈਕਸ਼ਨ ਦੇ 83 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ, ਜਿਸ ਨਾਲ ਪੀੜਤਾਂ ਦੀ ਗਿਣਤੀ 39.36 ਲੱਖ ਦੇ ਪਾਰ ਪਹੁੰਚ ਗਈ ਹੈ। ਹਾਲਾਂਕਿ ਰਾਹਤ ਭਰੀ ਖ਼ਬਰ ਇਹ ਹੈ ਕਿ ਇਸ ਦੌਰਾਨ 66 ਹਜ਼ਾਰ ਤੋਂ ਵੱਧ ਲੋਕ ਸਿਹਤਯਾਬ ਹੋਣ ਨਾਲ ਸਰਗਰਮ ਮਾਮਲੇ 21.11 ਫੀਸਦੀ ਰਹਿ ਗਈ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮਹਿਕਮੇ ਵਲੋਂ ਸ਼ੁੱਕਰਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ 'ਚ ਕੋਰੋਨਾ ਇਨਫੈਕਸ਼ਨ ਦੇ 83,341 ਨਵੇਂ ਮਾਮਲਿਆਂ ਨਾਲ ਪੀੜਤਾਂ ਦਾ ਅੰਕੜਾ 39,36,748 ਹੋ ਗਿਆ। ਇਸ ਤੋਂ ਇਕ ਦਿਨ ਪਹਿਲਾਂ ਇਨਫੈਕਸ਼ਨ ਦੇ 83,883 ਨਵੇਂ ਮਾਮਲੇ ਸਾਹਮਣੇ ਆਏ ਸਨ, ਜੋ ਵਿਸ਼ਵ ਭਰ 'ਚ ਹੁਣ ਤੱਕ ਦੀ ਸਭ ਤੋਂ ਵੱਧ ਵਾਧਾ ਹੈ। ਪਿਛਲੇ 24 ਘੰਟਿਆਂ ਦੌਰਾਨ 66,659 ਮਰੀਜ਼ ਸਿਹਤਯਾਬ ਹੋਏ ਹਨ, ਜਿਸ ਨਾਲ ਕੋਰੋਨਾ ਤੋਂ ਠੀਕ ਹੋਣ ਵਾਲਿਆਂ ਦੀ ਗਿਣਤੀ 30,37,152 ਹੋ ਗਈ ਹੈ। ਸਿਹਤਯਾਬ ਹੋਣ ਵਾਲਿਆਂ ਦੀ ਤੁਲਨਾ 'ਚ ਇਨਫੈਕਸ਼ਨ ਦੇ ਨਵੇਂ ਮਾਮਲੇ ਵੱਧ ਹੋਣ ਨਾਲ ਸਰਗਰਮ ਮਾਮਲੇ 15,586 ਵੱਧ ਕੇ 8,31,124 ਹੋ ਗਏ ਹਨ।

ਦੇਸ਼ ਦੇ 8 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ 'ਚ ਇਸ ਦੌਰਾਨ ਮਰੀਜ਼ਾਂ ਦੀ ਗਿਣਤੀ ਘੱਟ ਹੋਈ ਹੈ ਅਤੇ ਇਸ ਮਿਆਦ 'ਚ 1,096 ਲੋਕਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ 68,472 ਹੋ ਗਈ ਹੈ। ਦੇਸ਼ 'ਚ ਸਰਗਰਮ ਮਾਮਲੇ 21.11 ਫੀਸਦੀ ਅਤੇ ਠੀਕ ਹੋਣ ਵਾਲਿਆਂ ਦੀ ਦਰ 77.15 ਫੀਸਦੀ ਹੈ, ਜਦੋਂ ਕਿ ਮ੍ਰਿਤਕਾਂ ਦੀ ਦਰ 1.74 ਫੀਸਦੀ ਹੈ। ਕੋਰੋਨਾ ਤੋਂ ਸਭ ਤੋਂ ਗੰਭੀਰ ਰੂਪ ਨਾਲ ਪ੍ਰਭਾਵਿਤ ਮਹਾਰਾਸ਼ਟਰ 'ਚ ਸਰਗਰਮ ਮਾਮਲਿਆਂ ਦੀ ਗਿਣਤੀ 3,726 ਵੱਧ ਕੇ 2,05,774 ਹੋ ਗਈ ਅਤੇ 391 ਲੋਕਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦਾ ਅੰਕੜਾ 25,586 ਹੋ ਗਿਆ। ਇਸ ਦੌਰਾਨ 13,988 ਲੋਕ ਠੀਕ ਹੋਏ, ਜਿਸ ਨਾਲ ਸਿਹਤਯਾਬ ਹੋਏ ਲੋਕਾਂ ਦੀ ਗਿਣਤੀ ਵੱਧ ਕੇ 6,12,484 ਹੋ ਗਈ। ਦੇਸ਼ 'ਚ ਸਭ ਤੋਂ ਵੱਧ ਸਰਗਰਮ ਮਾਮਲੇ ਇਸੇ ਸੂਬੇ 'ਚ ਹਨ।


DIsha

Content Editor

Related News