ਦੇਸ਼ ''ਚ ਕੋਰੋਨਾ ਮਾਮਲਿਆਂ ''ਚ ਆਈ ਗਿਰਾਵਟ, ਹੁਣ ਤੱਕ 39 ਲੱਖ ਤੋਂ ਵੱਧ ਲੋਕਾਂ ਨੂੰ ਲੱਗਾ ਟੀਕਾ

02/02/2021 12:18:12 PM

ਨਵੀਂ ਦਿੱਲੀ- ਦੇਸ਼ 'ਚ ਕੋਰੋਨਾ ਦੇ ਮਾਮਲਿਆਂ 'ਚ ਗਿਰਾਵਟ ਦਾ ਦੌਰ ਜਾਰੀ ਹੈ। ਸਿਹਤ ਮੰਤਰਾਲਾ ਵਲੋਂ ਜਾਰੀ ਕੀਤੇ ਗਏ ਤਾਜ਼ਾ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 8635 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ 94 ਲੋਕਾਂ ਦੀ ਮੌਤ ਹੋ ਚੁਕੀ ਹੈ। ਦੇਸ਼ 'ਚ ਕੋਰੋਨਾ ਦੇ ਕੁੱਲ ਸਰਗਰਮ ਮਾਮਲਿਆਂ ਦੀ ਗੱਲ ਕਰੀਏ ਤਾਂ ਇਹ ਗਿਣਤੀ 163353 ਹੈ। ਉੱਥੇ ਹੀ ਦੇਸ਼ 'ਚ 16 ਜਨਵਰੀ ਨੂੰ ਕੋਰੋਨਾ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਸੀ। ਇਸ ਮੁਹਿੰਮ ਦੀ ਸ਼ੁਰੂਆਤ ਦੇ ਨਾਲ ਹੀ ਹੁਣ ਤੱਕ ਦੇਸ਼ 'ਚ ਕੁੱਲ 39,50,156 ਯਾਨੀ 39 ਲੱਖ ਤੋਂ ਵੱਧ ਲੋਕਾਂ ਨੂੰ ਕੋਰੋਨਾ ਦਾ ਟੀਕਾ ਲੱਗ ਚੁੱਕਿਆ ਹੈ।

ਇਹ ਵੀ ਪੜ੍ਹੋ : ਮਹਾਰਾਸ਼ਟਰ 'ਚ ਪੋਲੀਓ ਦੀ ਦਵਾਈ ਦੀ ਜਗ੍ਹਾ 12 ਬੱਚਿਆਂ ਨੂੰ ਪਿਲਾ ਦਿੱਤਾ ਸੈਨੀਟਾਈਜ਼ਰ, ਹਾਲਤ ਵਿਗੜੀ

PunjabKesariਦੇਸ਼ 'ਚ ਕੋਰੋਨਾ ਇਨਫੈਕਸ਼ਨ ਨੂੰ ਇਕ ਸਾਲ ਤੋਂ ਵੱਧ ਦਾ ਸਮਾਂ ਹੋ ਚੁੱਕਿਆ ਹੈ। ਹੁਣ ਤੱਕ ਦੇਸ਼ 'ਚ ਕੋਰੋਨਾ ਦੇ ਕੁੱਲ ਮਾਮਲੇ 1 ਕਰੋੜ 7 ਲੱਖ 66 ਹਜ਼ਾਰ ਤੋਂ ਵੱਧ ਸਾਹਮਣੇ ਆ ਚੁਕੇ ਹਨ। ਉੱਥੇ ਹੀ ਕੋਰੋਨਾ ਨਾਲ ਇਕ ਲੱਖ 54 ਹਜ਼ਾਰ 486 ਲੋਕਾਂ ਦੀ ਮੌਤ ਹੋ ਚੁਕੀ ਹੈ। ਚੰਗੀ ਗੱਲ ਇਹ ਹੈ ਕਿ ਹੁਣ ਤੱਕ ਇਕ ਕਰੋੜ 4 ਲੱਖ 46 ਹਜ਼ਾਰ 406 ਲੋਕ ਕੋਰੋਨਾ ਤੋਂ ਠੀਕ ਹੋ ਚੁੱਕੇ ਹਨ। ਦੇਸ਼ 'ਚ ਇਨਫੈਕਸ਼ਨ ਦੀ ਦਰ ਦੀ ਗੱਲ ਕਰੀਏ ਤਾਂ ਇਹ 1.5 ਫੀਸਦੀ ਰਹਿ ਗਈ ਹੈ, ਜਦੋਂ ਕਿ 97 ਫੀਸਦੀ ਲੋਕ ਕੋਰੋਨਾ ਤੋਂ ਠੀਕ ਹੋ ਚੁਕੇ ਹਨ।

ਨੋਟ : ਇਸ ਖ਼ਬਰ ਬਾਰੇ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


DIsha

Content Editor

Related News