ਦੇਸ਼ ''ਚ ਨਹੀਂ ਲੱਗ ਰਹੀ ਕੋਰੋਨਾ ''ਤੇ ਬਰੇਕ, ਪਿਛਲੇ 24 ਘੰਟਿਆਂ ''ਚ 4 ਹਜ਼ਾਰ ਤੋਂ ਵੱਧ ਲੋਕਾਂ ਨੇ ਤੋੜਿਆ ਦਮ

05/13/2021 10:15:26 AM

ਨਵੀਂ ਦਿੱਲੀ- ਦੇਸ਼ 'ਚ ਕੋਰੋਨਾ ਵਾਇਰਸ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਪਿਛਲੇ 24 ਘੰਟਿਆਂ ਦੌਰਾਨ ਇਸ ਸੰਕਰਮਣ ਦੇ 3.62 ਲੱਖ ਤੋਂ ਵੱਧ ਮਾਮਲੇ ਦਰਜ ਕੀਤੇ ਗਏ ਅਤੇ ਲਗਾਤਾਰ ਦੂਜੇ ਦਿਨ 4 ਹਜ਼ਾਰ ਤੋਂ ਵੱਧ ਮਰੀਜ਼ਾਂ ਦੀ ਮੌਤ ਹੋਈ ਹੈ। ਇਸ ਵਿਚ ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ 18,94,991 ਲੋਕਾਂ ਦਾ ਟੀਕਾਕਰਨ ਹੋਇਆ। ਇਸ ਤੋਂ ਬਾਅਦ ਹੁਣ ਤੱਕ 17 ਕਰੋੜ 72 ਲੱਖ 14 ਹਜ਼ਾਰ 256 ਲੋਕਾਂ ਦਾ ਟੀਕਾਕਰਨ ਕੀਤਾ ਜਾ ਚੁਕਿਆ ਹੈ।
ਕੇਂਦਰੀ ਸਿਹਤ ਮੰਤਰਾਲਾ ਵਲੋਂ ਵੀਰਵਾਰ ਸਵੇਰੇ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ 'ਚ ਕੋਰੋਨਾ 3,62,727 ਨਵੇਂ ਮਾਮਲੇ ਸਾਹਮਣੇ ਆਉਣ ਦੇ ਨਾਲ ਹੀ ਪੀੜਤਾਂ ਦਾ ਅੰਕੜਾ ਵੱਧ ਕੇ 2 ਕਰੋੜ 37 ਲੱਖ 3 ਹਜ਼ਾਰ 665 ਹੋ ਗਿਆ ਹੈ। ਉੱਥੇ ਹੀ ਇਸ ਦੌਰਾਨ 3,52,181 ਲੋਕ ਇਸ ਮਹਾਮਾਰੀ ਤੋਂ ਠੀਕ ਹੋਏ, ਜਿਸ ਤੋਂ ਬਾਅਦ ਕੋਰੋਨਾ ਨੂੰ ਮਾਤ ਦੇਣ ਵਾਲਿਆਂ ਦੀ ਗਿਣਤੀ ਵੱਧ ਕੇ 1,97,34,823 ਹੋ ਗਈ।

ਇਹ ਵੀ ਪੜ੍ਹੋ : ਦਿਲ ਨੂੰ ਝੰਜੋੜ ਦੇਣ ਵਾਲੀ ਤਸਵੀਰ; ਪੁੱਤ ਯਾਦ ਆਉਂਦੈ ਤਾਂ ਉਸ ਦੀ ਚਿਖ਼ਾ ਦੀ ਰਾਖ ’ਤੇ ਸੌਂ ਜਾਂਦੀ ਹੈ ਮਾਂ

ਦੇਸ਼ 'ਚ ਇਸ ਸਮੇਂ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ 37,10,525 ਹੈ। ਇਸੇ ਮਿਆਦ 'ਚ 4,120 ਮਰੀਜ਼ ਆਪਣੀ ਜਾਨ ਗੁਆ ਬੈਠੇ ਅਤੇ ਇਸ ਤੋਂ ਬਾਅਦ ਇਸ ਮਹਾਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 2,58,317 ਹੋ ਗਈ ਹੈ। ਦੇਸ਼ 'ਚ ਰਿਕਵਰੀ ਰੇਟ ਵੱਧ ਕੇ 83.26 ਫੀਸਦੀ ਅਤੇ ਸਰਗਰਮ ਮਾਮਲਿਆਂ ਦੀ ਦਰ ਘੱਟ ਕੇ 15.65 ਫੀਸਦੀ ਹੋ ਗਈ ਹੈ। ਉੱਥੇ ਹੀ ਮੌਤ ਦਰ ਹੁਣ 1.09 ਫੀਸਦੀ ਹੈ। ਮਹਾਰਾਸ਼ਟਰ 'ਚ ਪਿਛਲੇ 24 ਘੰਟਿਆਂ ਦੌਰਾਨ ਸਰਗਰਮ ਮਾਮਲੇ 12840 ਘੱਟ ਕੇ 548507 'ਤੇ ਆ ਗਏ ਹਨ। ਇਸ ਦੌਰਾਨ ਸੂਬੇ 'ਚ 58,508 ਹੋਰ ਮਰੀਜ਼ਾਂ ਦੇ ਠੀਕ ਹੋਣ ਤੋਂ ਬਾਅਦ ਕੋਰੋਨਾ ਨੂੰ ਮਾਤ ਦੇਣ ਵਾਲਿਆਂ ਦੀ ਗਿਣਤੀ ਵੱਧ ਕੇ 4600196 ਹੋ ਗਈ ਹੈ, ਜਦੋਂ ਕਿ 816 ਹੋਰ ਮਰੀਜ਼ਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦਾ ਅੰਕੜਾ ਵੱਧ ਕੇ 78008 ਹੋ ਗਿਆ ਹੈ।

ਇਹ ਵੀ ਪੜ੍ਹੋ : ਬੀਬੀ ਦੇ ਹੌਂਸਲੇ ਨੂੰ ਸਲਾਮ! ਟਰੈਫ਼ਿਕ ਡਿਊਟੀ ਦੇ ਨਾਲ-ਨਾਲ ਕਰ ਰਹੀ ਡੇਢ ਸਾਲਾ ਬੱਚੀ ਦੀ ਦੇਖਭਾਲ

ਨੋਟ : ਕੋਰੋਨਾ ਦੇ ਵੱਧ ਰਹੇ ਮਾਮਲਿਆਂ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ

DIsha

This news is Content Editor DIsha