ਦੇਸ਼ ''ਚ ਕੋਰੋਨਾ ਪੀੜਤਾਂ ਦੀ ਗਿਣਤੀ 25.89 ਲੱਖ ਦੇ ਪਾਰ, ਕਰੀਬ 50 ਹਜ਼ਾਰ ਲੋਕਾਂ ਦੀ ਗਈ ਜਾਨ

Sunday, Aug 16, 2020 - 11:21 AM (IST)

ਨਵੀਂ ਦਿੱਲੀ- ਦੇਸ਼ 'ਚ ਕੋਰੋਨਾ ਇਨਫੈਕਸ਼ਨ ਦੀ ਗੰਭੀਰ ਸਥਿਤੀ ਦਰਮਿਆਨ ਪਿਛਲੇ 24 ਘੰਟਿਆਂ 'ਚ 944 ਲੋਕਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ 50 ਹਜ਼ਾਰ ਦੇ ਕਰੀਬ ਪਹੁੰਚ ਗਈ ਹੈ। ਉੱਥੇ ਹੀ ਇਨਫੈਕਸ਼ਨ ਦੇ 63 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆਉਣ ਨਾਲ ਪੀੜਤਾਂ ਦੀ ਗਿਣਤੀ 25.89 ਲੱਖ ਦੇ ਪਾਰ ਹੋ ਗਈ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਇਕ ਦਿਨ 'ਚ ਪੀੜਤਾਂ ਦੀ ਗਿਣਤੀ 25,89,682 ਹੋ ਗਈ ਹੈ, ਉੱਥੇ ਹੀ ਇਸ ਦੌਰਾਨ 944 ਲੋਕਾਂ ਦੀ ਮੌਤ ਨਾਲ ਮ੍ਰਿਤਕਾਂ ਦੀ ਗਿਣਤੀ 49,980 'ਤੇ ਪਹੁੰਚ ਗਈ ਹੈ।

ਰਾਹਤ ਭਰੀ ਖ਼ਬਰ ਇਹ ਹੈ ਕਿ ਇਕ ਦਿਨ 'ਚ 53,322 ਲੋਕਾਂ ਦੇ ਸਿਹਤਮੰਦ ਹੋਣ ਵਾਲਿਆਂ ਦੀ ਗਿਣਤੀ ਵੀ 18,62,258 ਲੱਖ 'ਤੇ ਪਹੁੰਚ ਗਈ ਹੈ। ਇਸ ਦੌਰਾਨ ਸਰਗਰਮ ਮਾਮਲੇ 9224 ਵਧੇ ਹਨ, ਜਿਸ ਨਾਲ ਇਨ੍ਹਾਂ ਦੀ ਗਿਣਤੀ 6,77,444 ਹੋ ਗਈ ਹੈ। ਦੇਸ਼ 'ਚ ਹੁਣ ਸਰਗਰਮ ਮਾਮਲੇ 26.16 ਫੀਸਦੀ, ਰੋਗ ਮੁਕਤ ਹੋਣ ਵਾਲਿਆਂ ਦੀ ਦਰ 71.91 ਫੀਸਦੀ ਅਤੇ ਮ੍ਰਿਤਕਾਂ ਦੀ ਦਰ 1.93 ਫੀਸਦੀ ਹੈ। ਕੋਰੋਨਾ ਨਾਲ ਸਭ ਤੋਂ ਵੱਧ ਪ੍ਰਭਾਵਿਤ ਮਹਾਰਾਸ਼ਟਰ 'ਚ ਸਰਗਰਮ ਮਾਮਲਿਆਂ ਦੀ ਗਿਣਤੀ 4,854 ਵੱਧ ਕੇ 1,56,719 ਹੋ ਗਈ ਅਤੇ 322 ਲੋਕਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦਾ ਅੰਕੜਾ 19,749 ਹੋ ਗਿਆ। ਇਸ ਦੌਰਾਨ 6,844 ਲੋਕ ਰੋਗਮੁਕਤ ਹੋਏ, ਜਿਸ ਨਾਲ ਸਿਹਤਮੰਦ ਹੋਣ ਵਾਲਿਆਂ ਦੀ ਗਿਣਤੀ ਵੱਧ ਕੇ 4,08,286 ਹੋ ਗਈ। ਦੇਸ਼ 'ਚ ਸਭ ਤੋਂ ਵੱਧ ਸਰਗਰਮ ਮਾਮਲੇ ਇਸੇ ਸੂਬੇ 'ਚ ਹਨ। ਆਂਧਰਾ ਪ੍ਰਦੇਸ਼ 'ਚ ਮਰੀਜ਼ਾਂ ਦੀ ਗਿਣਤੀ 1,769 ਘੱਟ ਹੋਣ ਨਾਲ ਸਰਗਰਮ ਮਾਮਲੇ 88,138 ਰਹਿ ਗਏ ਹਨ। ਸੂਬੇ 'ਚ ਹੁਣ ਤੱਕ 2,562 ਲੋਕਾਂ ਦੀ ਮੌਤ ਹੋਈ ਹੈ, ਉੱਥੇ ਹੀ 10,414 ਲੋਕਾਂ ਦੇ ਸਿਹਤਮੰਦ ਹੋਣ ਨਾਲ ਕੁੱਲ 1,91,117 ਲੋਕ ਰੋਗ ਮੁਕਤ ਹੋਏ ਹਨ।


DIsha

Content Editor

Related News