ਦੇਸ਼ ''ਚ ਕੋਰੋਨਾ ਪੀੜਤਾਂ ਦੀ ਗਿਣਤੀ 52 ਲੱਖ ਦੇ ਪਾਰ, ਹੁਣ ਤੱਕ 84 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ

09/18/2020 10:57:25 AM

ਨਵੀਂ ਦਿੱਲੀ- ਦੇਸ਼ 'ਚ ਕੋਰੋਨਾ ਇਨਫੈਕਸ਼ਨ ਦੇ ਮਾਮਲਿਆਂ 'ਚ ਵੀਰਵਾਰ ਨੂੰ ਹੋਏ ਸਭ ਤੋਂ ਵੱਡੇ ਵਾਧੇ ਤੋਂ ਬਾਅਦ ਪਿਛਲੇ 24 ਘੰਟਿਆਂ ਦੌਰਾਨ ਫਿਰ ਤੋਂ 96,424 ਨਵੇਂ ਮਾਮਲੇ ਸਾਹਮਣੇ ਆਏ। ਜਿਸ ਨਾਲ ਪੀੜਤਾਂ ਦਾ ਅੰਕੜਾ 52 ਲੱਖ ਦੇ ਦੇ ਪਾਰ ਹੋ ਗਿਆ, ਜਦੋਂ ਕਿ ਰਾਹਤ ਭਰੀ ਗੱਲ ਇਹ ਹੈ ਕਿ ਇਸ ਦੌਰਾਨ ਰਿਕਾਰਡ 87,472 ਲੋਕਾਂ ਦੇ ਸਿਹਤਯਾਬ ਹੋਣ ਨਾਲ ਇਸ ਤੋਂ ਠੀਕ ਹੋਣ ਵਾਲਿਆਂ ਦੀ ਗਿਣਤੀ 41 ਲੱਖ ਤੋਂ ਵੱਧ ਹੋ ਗਈ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮਹਿਕਮੇ ਵਲੋਂ ਸ਼ੁੱਕਰਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਇਨਫੈਕਸ਼ਨ ਦੇ 96,424 ਨਵੇਂ ਮਾਮਲਿਆਂ ਨਾਲ ਪੀੜਤਾਂ ਦਾ ਅੰਕੜਾ 52,14,677 ਹੋ ਗਿਆ। ਇਸ ਤੋਂ ਪਹਿਲਾਂ ਵੀਰਵਾਰ ਨੂੰ ਹੁਣ ਤੱਕ ਸਭ ਤੋਂ ਵੱਧ 97,894 ਨਵੇਂ ਮਾਮਲੇ ਸਾਹਮਣੇ ਆਏ ਸਨ, ਜਦੋਂ ਕਿ ਉਸ ਤੋਂ ਪਹਿਲਾਂ 2 ਦਿਨਾਂ ਤੱਕ ਨਵੇਂ ਮਾਮਲਿਆਂ 'ਚ ਕਮੀ ਵੀ ਆਈ ਸੀ। ਇਸ ਮਿਆਦ 'ਚ ਰਿਕਾਰਡ 87 ਹਜ਼ਾਰ ਤੋਂ ਵੱਧ ਮਰੀਜ਼ ਸਿਹਤਯਾਬ ਹੋਏ ਹਨ, ਜਿਸ ਨਾਲ ਕੋਰੋਨਾ ਤੋਂ ਠੀਕ ਹੋਣ ਵਾਲਿਆਂ ਦੀ ਗਿਣਤੀ 41,12,551 ਹੋ ਗਈ ਹੈ। ਇਸ ਦੌਰਾਨ 1174 ਹੋਰ ਮਰੀਜ਼ਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ ਵੱਧ ਕੇ 84,372 ਹੋ ਗਈ ਹੈ। ਸਿਹਤਯਾਬ ਹੋਣ ਵਾਲਿਆਂ ਦੀ ਤੁਲਨਾ 'ਚ ਇਨਫੈਕਸ਼ਨ ਦੇ ਨਵੇਂ ਮਾਮਲੇ ਸਭ ਤੋਂ ਵੱਧ ਹੋਣ ਨਾਲ ਸਰਗਰਮ ਮਾਮਲੇ 7778 ਵੱਧ ਕੇ 10,17,754 ਹੋ ਗਏ ਹਨ।

ਦੇਸ਼ 'ਚ ਸਰਗਰਮ ਮਾਮਲੇ 19.52 ਫੀਸਦੀ ਅਤੇ ਠੀਕ ਹੋਣ ਵਾਲਿਆਂ ਦੀ ਦਰ 78.86 ਫੀਸਦੀ ਹੈ, ਜਦੋਂ ਕਿ ਮੌਤ ਦਰ 1.62 ਫੀਸਦੀ ਹੈ। ਕੋਵਿਡ-19 ਨਾਲ ਸਭ ਤੋਂ ਗੰਭੀਰ ਰੂਪ ਨਾਲ ਪ੍ਰਭਾਵਿਤ ਮਹਾਰਾਸ਼ਟਰ 'ਚ ਸਰਗਰਮ ਮਾਮਲਿਆਂ ਦੀ ਗਿਣਤੀ 'ਚ ਜ਼ਬਰਦਸਤ ਵਾਧਾ ਹੋਇਆ ਹੈ ਅਤੇ ਇਹ 4,629 ਵੱਧ ਕੇ 3 ਲੱਖ ਦੇ ਪਾਰ 3,02,135 ਹੋ ਗਈ ਅਤੇ 468 ਲੋਕਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦਾ ਅੰਕੜਾ 31,351 ਹੋ ਗਿਆ। ਇਸ ਦੌਰਾਨ 19,511 ਲੋਕ ਠੀਕ ਹੋਏ, ਜਿਸ ਨਾਲ ਸਿਹਤਯਾਬ ਹੋਏ ਲੋਕਾਂ ਦੀ ਗਿਣਤੀ ਵੱਧ ਕੇ 8,12,534 ਹੋ ਗਈ। ਦੇਸ਼ 'ਚ ਸਭ ਤੋਂ ਵੱਧ ਸਰਗਰਮ ਮਾਮਲੇ ਇਸੇ ਸੂਬੇ 'ਚ ਹਨ।


DIsha

Content Editor

Related News