ਦੇਸ਼ 'ਚ ਇਕ ਲੱਖ 90 ਹਜ਼ਾਰ ਹੋਈ ਕੋਰੋਨਾ ਮਰੀਜ਼ਾਂ ਦੀ ਗਿਣਤੀ, 7ਵੇਂ ਸਥਾਨ 'ਤੇ ਪਹੁੰਚਿਆ ਭਾਰਤ

06/01/2020 9:54:26 AM

ਨਵੀਂ ਦਿੱਲੀ- ਦੇਸ਼ 'ਚ ਕੋਰੋਨਾ ਵਾਇਰਸ ਦੇ ਕੁੱਲ ਮਾਮਲਿਆਂ ਦੀ ਗਿਣਤੀ ਵਧਦੀ ਜਾ ਰਹੀ ਹੈ। ਸੋਮਵਾਰ ਨੂੰ ਸਿਹਤ ਮਹਿਕਮਾ ਵਲੋਂ ਜਾਰੀ ਅੰਕੜਿਆਂ ਅਨੁਸਾਰ, ਹੁਣ ਦੇਸ਼ 'ਚ ਕੋਰੋਨਾ ਦੇ ਕੁੱਲ 190535 ਮਾਮਲੇ ਹਨ, ਜਦੋਂ ਕਿ 5394 ਲੋਕਾਂ ਦੀ ਮੌਤ ਹੋ ਚੁਕੀ ਹੈ। ਭਾਰਤ 'ਚ ਹੁਣ ਕੋਰੋਨਾ ਵਾਇਰਸ ਦੇ 93322 ਸਰਗਰਮ ਮਾਮਲੇ ਹਨ। ਇਸ ਦੇ ਨਾਲ ਹੀ ਭਾਰਤ ਸਭ ਤੋਂ ਵਧ ਪ੍ਰਭਾਵਿਤ ਦੇਸ਼ਾਂ ਦੀ ਸੂਚੀ 'ਚ ਫਰਾਂਸ ਅਤੇ ਜਰਮਨੀ ਨੂੰ ਪਿੱਛੇ ਛੱਡ ਕੇ 7ਵੇਂ ਸਥਾਨ 'ਤੇ ਪਹੁੰਚ ਗਿਆ ਹੈ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮਹਿਕਮਾ ਵਲੋਂ ਸੋਮਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ 'ਚ 8392 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਪੀੜਤਾਂ ਦੀ ਗਿਣਤੀ ਵਧ ਕੇ 1,90,535 ਹੋ ਗਈ। ਇਸ ਦੌਰਾਨ 230 ਲੋਕਾਂ ਦੀ ਮੌਤ ਤੋਂ ਬਾਅਦ ਕੁੱਲ ਮ੍ਰਿਤਕਾਂ ਦੀ ਗਿਣਤੀ 5394 ਹੋ ਗਈ। ਸਿਹਤਮੰਦ ਹੋਣ ਦੀ ਤੁਲਨਾ 'ਚ ਨਵੇਂ ਮਾਮਲਿਆਂ ਦੀ ਦਰ ਵਧ ਹੋਣ ਕਾਰਨ ਸਗਰਗਮ ਮਾਮਲੇ 93,322 ਹੋ ਗਏ ਹਨ।

ਦੁਨੀਆ 'ਚ ਕੋਰੋਨਾ ਇਨਫੈਕਸ਼ਨ ਨਾਲ ਪ੍ਰਭਾਵਿਤ ਦੇਸ਼ਾਂ ਦੀ ਸੂਚੀ 'ਚ ਅਮਰੀਕਾ ਪਹਿਲੇ ਸਥਾਨ 'ਤੇ ਹੈ, ਜਿੱਥੇ ਇਸ ਮਹਾਮਾਰੀ ਨਾਲ ਹੁਣ ਤੱਕ 17,90,172 ਲੋਕ ਪ੍ਰਭਾਵਿਤ ਹੋਏ ਹਨ, ਜਦੋਂ ਕਿ 1,04,381 ਲੋਕਾਂ ਦੀ ਮੌਤ ਹੋ ਚੁਕੀ ਹੈ। ਇਸ ਤੋਂ ਬਾਅਦ ਬ੍ਰਾਜ਼ੀਲ (5.14 ਲੱਖ), ਰੂਸ (4.5 ਲੱਖ), ਬ੍ਰਿਟੇਨ (2.76 ਲੱਖ), ਸਪੇਨ (2.39 ਲੱਖ), ਇਟਲੀ (2.32 ਲੱਖ) ਅਤੇ ਭਾਰਤ (1.90 ਲੱਖ) ਦਾ ਸਥਾਨ ਹੈ। ਦੇਸ਼ 'ਚ ਮਹਾਰਾਸ਼ਟਰ, ਤਾਮਿਲਨਾਡੂ, ਦਿੱਲੀ ਅਤੇ ਗੁਜਰਾਤ 'ਚ ਇਨਫੈਕਸ਼ਨ ਦੇ ਸਭ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਪਿਛਲੇ 24 ਘੰਟਿਆਂ 'ਚ ਇਨ੍ਹਾਂ 4 ਸੂਬਿਆਂ 'ਚ 5 ਹਜ਼ਾਰ ਤੋਂ ਵਧ ਨਵੇਂ ਮਾਮਲੇ ਸਾਹਮਣੇ ਆਏ ਹਨ।

ਮਹਾਰਾਸ਼ਟਰ ਇਸ ਮਹਾਮਾਰੀ ਨਾਲ ਦੇਸ਼ 'ਚ ਸਭ ਤੋਂ ਵਧ ਪ੍ਰਭਾਵਿਤ ਹੋਇਆ ਹੈ। ਸੂਬੇ 'ਚ ਪਿਛਲੇ 24 ਘੰਟਿਆਂ 'ਚ 2487 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 89 ਲੋਕਾਂ ਦੀ ਮੌਤ ਹੋਈ ਹੈ, ਜਿਸ ਦੇ ਨਾਲ ਹੀ ਸੂਬੇ 'ਚ ਇਸ ਨਾਲ ਪ੍ਰਭਾਵਿਤ ਹੋਣ ਵਾਲੇ ਲੋਕਾਂ ਦੀ ਗਿਣਤੀ ਵਧ ਕੇ 67,655 ਅਤੇ ਇਸ ਜਾਨਲੇਵਾ ਵਿਸ਼ਾਣੂੰ ਨਾਲ ਮਰਨ ਵਾਲਿਆਂ ਦੀ ਗਿਣਤੀ 2286 ਹੋ ਗਈ ਹੈ। ਇਸ ਦੌਰਾਨ ਸੂਬੇ 'ਚ 1248 ਲੋਕ ਰੋਗ ਮੁਕਤ ਹੋਏ ਹਨ, ਜਿਸ ਨਾਲ ਸਿਹਤਮੰਦ ਹੋਣ ਵਾਲਿਆਂ ਦੀ ਗਿਣਤੀ 29329 ਹੋ ਗਈ ਹੈ।


DIsha

Content Editor

Related News