ਦੇਸ਼ ''ਚ ਕੋਰੋਨਾ ਦੇ ਮਾਮਲੇ 58 ਲੱਖ ਦੇ ਪਾਰ, ਹੁਣ ਤੱਕ 92 ਹਜ਼ਾਰ ਤੋਂ ਵੱਧ ਲੋਕਾਂ ਦੀ ਗਈ ਜਾਨ

09/25/2020 10:58:00 AM

ਨਵੀਂ ਦਿੱਲੀ- ਭਾਰਤ 'ਚ ਕੋਵਿਡ-19 ਦੇ ਮਾਮਲੇ ਸ਼ੁੱਕਰਵਾਰ ਨੂੰ 58 ਲੱਖ ਦੇ ਪਾਰ ਚੱਲੇ ਗਏ, ਜਦੋਂ ਕਿ ਇਨ੍ਹਾਂ 'ਚੋਂ 47 ਲੱਖ ਤੋਂ ਵੱਧ ਲੋਕ ਸਿਹਤਯਾਬ ਵੀ ਹੋ ਚੁਕੇ ਹਨ। ਦੇਸ਼ 'ਚ ਮਰੀਜ਼ਾਂ ਦੇ ਠੀਕ ਹੋਣ ਦੀ ਦਰ 81.74 ਫੀਸਦੀ ਹੈ। ਕੇਂਦਰੀ ਸਿਹਤ ਮੰਤਰਾਲੇ ਵਲੋਂ ਸਵੇਰੇ 8 ਵਜੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਇਕ ਦਿਨ 'ਚ ਕੋਵਿਡ-19 ਦੇ 86,052 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ 'ਚ ਇਨਫੈਕਸ਼ਨ ਦੇ ਮਾਮਲੇ ਵੱਧ ਕੇ 58,18,570 ਹੋ ਗਏ। ਉੱਥੇ ਹੀ ਪਿਛਲੇ 24 ਘੰਟਿਆਂ 'ਚ 1,141 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ ਵੱਧ ਕੇ 92,290 ਹੋ ਗਈ। ਅੰਕੜਿਆਂ ਅਨੁਸਾਰ ਦੇਸ਼ 'ਚ ਹੁਣ ਤੱਕ 47,56,164 ਲੋਕ ਸਿਹਤਯਾਬ ਹੋ ਚੁਕੇ ਹਨ। ਕੋਵਿਡ-19 ਨਾਲ ਰੋਗੀਆਂ ਦੀ ਮੌਤ ਦੀ ਦਰ 1.59 ਫੀਸਦੀ ਹੈ। ਉਸ ਅਨੁਸਾਰ ਦੇਸ਼ 'ਚ ਹੁਣ 9,70,116 ਮਰੀਜ਼ਾਂ ਦਾ ਕੋਰੋਨਾ ਵਾਇਰਸ ਦਾ ਇਲਾਜ ਜਾਰੀ ਹੈ, ਜੋ ਕੁੱਲ ਮਾਮਲਿਆਂ ਦਾ 16.67 ਫੀਸਦੀ ਹੈ।

ਭਾਰਤ 'ਚ ਕੋਵਿਡ-19 ਦੇ ਮਾਮਲੇ 7 ਅਗਸਤ ਨੂੰ 20 ਲੱਖ ਦੇ ਪਾਰ, 23 ਅਗਸਤ ਨੂੰ 30 ਲੱਖ ਦੇ ਪਾਰ, 5 ਸਤੰਬਰ ਨੂੰ 40 ਲੱਖ ਦੇ ਪਾਰ ਅਤੇ 16 ਸਤੰਬਰ ਤੱਕ ਕੁੱਲ 6,89,28,440 ਨਮੂਨਿਆਂ ਦੀ ਜਾਂਚ ਕੀਤੀ ਗਈ, ਇਨ੍ਹਾਂ 'ਚੋਂ 14,92,409 ਨਮੂਨਿਆਂ ਦੀ ਜਾਂਚ ਵੀਰਵਾਰ ਨੂੰ ਕੀਤੀ ਗਈ।


DIsha

Content Editor

Related News