ਦੇਸ਼ ''ਚ ਕੋਰੋਨਾ ਦਾ ਕਹਿਰ ਜਾਰੀ, ਪੀੜਤਾਂ ਦੀ ਗਿਣਤੀ 59 ਲੱਖ ਦੇ ਪਾਰ
Saturday, Sep 26, 2020 - 11:33 AM (IST)
ਨਵੀਂ ਦਿੱਲੀ- ਭਾਰਤ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਇਨਫੈਕਸ਼ਨ ਦੇ 85,362 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਹੁਣ ਤੱਕ ਪੀੜਤ ਲੋਕਾਂ ਦੀ ਕੁੱਲ ਗਿਣਤੀ 59 ਲੱਖ ਦੇ ਪਾਰ ਹੋ ਗਈ ਹੈ। ਜਿਨ੍ਹਾਂ 'ਚੋਂ 48 ਲੱਖ ਤੋਂ ਵੱਧ ਲੋਕ ਸਿਹਤਯਾਬ ਹੋ ਚੁਕੇ ਹਨ। ਕੇਂਦਰੀ ਸਿਹਤ ਮਹਿਕਮੇ ਵਲੋਂ ਸ਼ਨੀਵਾਰ ਸਵੇਰੇ 8 ਵਜੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ, ਕੋਵਿਡ-19 ਦੇ ਇਕ ਦਿਨ 'ਚ 85,362 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ 'ਚ ਇਨਫੈਕਸ਼ਨ ਦੇ ਕੁੱਲ ਮਾਮਲੇ ਵੱਧ ਕੇ 59,03932 ਹੋ ਗਏ। ਉੱਥੇ ਹੀ ਪਿਛਲੇ 24 ਘੰਟਿਆਂ 'ਚ 1,089 ਹੋਰ ਲੋਕਾਂ ਦੀ ਮੌਤ ਹੋਣ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ ਵੱਧ ਕੇ 93,379 ਹੋ ਗਈ।
ਅੰਕੜਿਆਂ ਅਨੁਸਾਰ, ਦੇਸ਼ 'ਚ ਹੁਣ ਤੱਕ 48,49,584 ਲੋਕ ਸਿਹਤਯਾਬ ਹੋ ਚੁਕੇ ਹਨ। ਦੇਸ਼ 'ਚ ਲੋਕਾਂ ਦੇ ਸਿਹਤਯਾਬ ਹੋਣ ਦੀ ਦਰ 82.14 ਫੀਸਦੀ ਹੋ ਗਈ ਹੈ। ਕੋਵਿਡ-19 ਰੋਗੀਆਂ ਦੀ ਮੌਤ ਦਰ 1.58 ਫੀਸਦੀ ਹੈ। ਮਹਿਕਮੇ ਅਨੁਸਾਰ, ਦੇਸ਼ 'ਚ ਹੁਣ 9,60,969 ਮਰੀਜ਼ਾਂ ਦਾ ਇਲਾਜ ਜਾਰੀ ਹੈ, ਜੋ ਕੁੱਲ ਮਾਮਲਿਆਂ ਦਾ 16.28 ਫੀਸਦੀ ਹੈ। ਭਾਰਤ 'ਚ ਕੋਵਿਡ-19 ਦੇ ਮਾਮਲੇ 7 ਅਗਸਤ ਨੂੰ 20 ਲੱਖ ਦੇ ਪਾਰ, 23 ਅਗਸਤ ਨੂੰ 30 ਲੱਖ ਦੇ ਪਾਰ, 5 ਸਤੰਬਰ ਨੂੰ 40 ਲੱਖ ਦੇ ਪਾਰ ਅਤੇ 16 ਸਤੰਬਰ ਨੂੰ 50 ਲੱਖ ਦੇ ਪਾਰ ਚੱਲੇ ਗਏ ਸਨ। ਭਾਰਤੀ ਆਯੂਵਿਗਿਆਨ ਖੋਜ ਕੌਂਸਲ (ਆਈ.ਸੀ.ਐੱਮ.ਆਰ.) ਅਨੁਸਾਰ, ਦੇਸ਼ 'ਚ 25 ਸਤੰਬਰ ਤੱਕ ਕੁੱਲ 7,02,69,975 ਨਮੂਨਿਆਂ ਦੀ ਜਾਂਚ ਕੀਤੀ ਗਈ, ਇਨ੍ਹਾਂ 'ਚੋਂ 13,41,535 ਨਮੂਨਿਆਂ ਦੀ ਜਾਂਚ ਸ਼ੁੱਕਰਵਾਰ ਨੂੰ ਕੀਤੀ ਗਈ।