ਦੇਸ਼ ''ਚ ਨਹੀਂ ਘੱਟ ਰਹੀ ਕੋਰੋਨਾ ਆਫ਼ਤ, ਅੱਜ 7 ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਗੱਲ ਕਰਨਗੇ PM ਮੋਦੀ

09/23/2020 11:36:15 AM

ਨਵੀਂ ਦਿੱਲੀ- ਦੇਸ਼ 'ਚ ਕੋਰੋਨਾ ਦਾ ਕਹਿਰ ਦਿਨੋਂ-ਦਿਨ ਵਧਦਾ ਜਾ ਰਿਹਾ ਹੈ। ਇਸ ਦੀ ਰੋਕਥਾਮ ਨੂੰ ਲੈ ਕੇ ਕੇਂਦਰ ਸਰਕਾਰ ਗੰਭੀਰ ਹੈ। ਕੋਰੋਨਾ ਵਾਇਰਸ ਸੰਬੰਧੀ ਸਥਿਤੀ ਦੀ ਸਮੀਖਿਆ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਯਾਨੀ ਬੁੱਧਵਾਰ ਨੂੰ 7 ਸੂਬਿਆਂ ਦੇ ਮੁੱਖ ਮੰਤਰੀ ਨਾਲ ਬੈਠਕ ਕਰਨਗੇ। ਇਸ ਬੈਠਕ 'ਚ ਮਹਾਰਾਸ਼ਟਰ, ਦਿੱਲੀ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀਆਂ ਸਮੇਤ ਹੋਰ ਸੂਬਿਆਂ ਦੇ ਮੁੱਖ ਮੰਤਰੀ ਸ਼ਾਮਲ ਹੋਣਗੇ।

ਪ੍ਰਧਾਨ ਮੰਤਰੀ ਦੇਸ਼ ਭਰ 'ਚ ਮਹਾਮਾਰੀ ਸੰਬੰਧੀ ਹਾਲਾਤ ਦੀ ਸਮੀਖਿਆ ਲਈ ਨਿਯਮਿਤ ਰੂਪ ਨਾਲ ਬੈਠਕ ਕਰ ਰਹੇ ਹਨ। ਇਨ੍ਹਾਂ ਬੈਠਕਾਂ 'ਚ ਉਨ੍ਹਾਂ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ 'ਤੇ ਵੱਧ ਧਿਆਨ ਦਿੱਤਾ ਜਾ ਰਿਹਾ ਹੈ, ਜਿੱਥੇ ਸਥਿਤੀ ਜ਼ਿਆਦਾ ਗੰਭੀਰ ਹੈ। ਇਸ ਤੋਂ ਪਹਿਲਾਂ ਮੋਦੀ ਨੇ ਕੋਵਿਡ-19 ਸੰਬੰਧੀ ਸਥਿਤੀ ਦੀ ਸਮੀਖਿਆ ਲਈ 11 ਅਗਸਤ ਨੂੰ ਆਂਧਰਾ ਪ੍ਰਦੇਸ਼, ਕਰਨਾਟਕ, ਤਾਮਿਲਨਾਡੂ, ਪੱਛਮੀ ਬੰਗਾਲ, ਮਹਾਰਾਸ਼ਟਰ, ਪੰਜਾਬ, ਬਿਹਾਰ, ਤੇਲੰਗਾਨਾ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀਆਂ ਅਤੇ ਪ੍ਰਤੀਨਿਧੀਆਂ ਨਾਲ ਬੈਠਕ ਕੀਤੀ ਸੀ।

ਦੱਸਣਯੋਗ ਹੈ ਕਿ ਭਾਰਤ 'ਚ ਕੋਵਿਡ-19ਦੇ ਕੁੱਲ ਮਾਮਲੇ 56 ਲੱਖ ਦੇ ਪਾਰ ਚੱਲੇ ਗਏ ਹਨ। ਕੇਂਦਰੀ ਸਿਹਤ ਮੰਤਰਾਲੇ ਅਨੁਸਾਰ ਕੁੱਲ 44,97,867 ਲੋਕਾਂ ਦੇ ਸਿਹਤਯਾਬ ਹੋਣ ਨਾਲ ਦੇਸ਼ 'ਚ ਮਰੀਜ਼ਾਂ ਦੇ ਠੀਕ ਹੋਣ ਦੀ ਦਰ 80.86 ਫੀਸਦੀ ਹੋ ਗਈ ਹੈ। 


DIsha

Content Editor

Related News