ਦੇਸ਼ ''ਚ ਕੋਰੋਨਾ ਪੀੜਤਾਂ ਦੀ ਗਿਣਤੀ 72 ਲੱਖ ਦੇ ਪਾਰ, ਸਿਹਤਯਾਬ ਹੋਣ ਵਾਲਿਆਂ ਦੀ ਗਿਣਤੀ ''ਚ ਲਗਾਤਾਰ ਵਾਧਾ

10/14/2020 11:18:15 AM

ਨਵੀਂ ਦਿੱਲੀ- ਦੇਸ਼ 'ਚ ਕੋਰੋਨਾ ਵਾਇਰਸ ਦੇ ਮਾਮਲੇ 72 ਲੱਖ ਤੋਂ ਵੱਧ ਹੋ ਚੁਕੇ ਹਨ, ਹਾਲਾਂਕਿ ਨਵੇਂ ਮਾਮਲਿਆਂ ਦੀ ਤੁਲਨਾ 'ਚ ਸਿਹਤਯਾਬ ਹੋਣ ਵਾਲਿਆਂ ਦੀ ਗਿਣਤੀ ਦਿਨੋਂ-ਦਿਨ ਵੱਧ ਰਹੀ ਹੈ ਅਤੇ ਹੁਣ ਤੱਕ 63 ਲੱਖ ਤੋਂ ਵੱਧ ਲੋਕ ਠੀਕ ਹੋ ਚੁਕੇ ਹਨ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲੇ ਵਲੋਂ ਬੁੱਧਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ 'ਚ 74,632 ਕੋਰੋਨਾ ਪੀੜਤਾਂ ਦੀ ਸਿਹਤ 'ਚ ਸੁਧਾਰ ਹੋਇਆ, ਜਿਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ ਤੋਂ ਛੁੱਟੀ ਦੇ ਦਿੱਤੀ ਗਈ। ਦੇਸ਼ 'ਚ ਹੁਣ ਤੱਕ 63,01,927 ਮਰੀਜ਼ਾਂ ਨੇ ਕੋਰੋਨਾ ਨਾਲ ਨੂੰ ਮਾਤ ਦਿੱਤੀ ਹੈ। ਇਸ ਮਿਆਦ 'ਚ 63,509 ਲੋਕਾਂ ਦੇ ਕੋਰੋਨਾ ਨਾਲ ਪੀੜਤ ਹੋਣ ਦੀ ਪੁਸ਼ਟੀ ਹੋਣ ਤੋਂ ਬਾਅਦ ਪੀੜਤਾਂ ਦਾ ਅੰਕੜਾ 72,39,389 ਹੋ ਗਿਆ ਹੈ। 

ਪਿਛਲੇ 24 ਘੰਟਿਆਂ ਦੌਰਾਨ 730 ਪੀੜਤ ਆਪਣੀ ਜਾਨ ਗਵਾ ਬੈਠੇ ਅਤੇ ਇਸ ਬੀਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 1,10,586 ਹੋ ਗਈ ਹੈ। ਕੋਰੋਨਾ ਇਨਫੈਕਸ਼ਨ ਦੇ ਨਵੇਂ ਮਾਮਲਿਆਂ 'ਚ ਕਮੀ ਆਉਣ ਕਾਰਨ ਸਰਗਰਮ ਮਾਮਲੇ 11,853 ਘੱਟ ਕੇ 8,26,876 ਹੋ ਗਏ। ਦੇਸ਼ 'ਚ ਹੁਣ ਸਰਗਰਮ ਮਾਮਲਿਆਂ ਦਾ ਫੀਸਦੀ 11.42 ਅਤੇ ਰੋਗ ਮੁਕਤ ਹੋਣ ਵਾਲਿਆਂ ਦੀ ਦਰ 87.05 ਫੀਸਦੀ ਹੈ, ਜਦੋਂ ਕਿ ਮੌਤ ਦਰ 1.53 ਫੀਸਦੀ ਰਹਿ ਗਈ ਹੈ। ਕੋਰੋਨਾ ਮਹਾਮਾਰੀ ਨਾਲ ਸਭ ਤੋਂ ਵੱਧ ਪ੍ਰਭਾਵਿਤ ਮਹਾਰਾਸ਼ਟਰ 'ਚ ਪਿਛਲੇ 24 ਘੰਟਿਆਂ ਦੌਰਾਨ ਸਰਗਰਮ ਮਾਮਲੇ 7021 ਘੱਟ ਹੋ ਕੇ 205884 ਰਹਿ ਗਏ ਹਨ, ਜਦੋਂ ਕਿ 187 ਲੋਕਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ 40,701 ਹੋ ਗਈ ਹੈ। ਇਸ ਦੌਰਾਨ 15,356 ਲੋਕ ਰੋਗ ਮੁਕਤ ਹੋਏ, ਜਿਸ ਨਾਲ ਸਿਹਤਯਾਬ ਹੋਏ ਲੋਕਾਂ ਦੀ ਗਿਣਤੀ ਵੱਧ ਕੇ 1297252 ਹੋ ਗਈ।


DIsha

Content Editor

Related News