ਦੇਸ਼ ''ਚ 72 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਆਏ ਸਾਹਮਣੇ, ਕੋਰੋਨਾ ਪੀੜਤਾਂ ਦੀ ਗਿਣਤੀ 67 ਲੱਖ ਦੇ ਪਾਰ
Wednesday, Oct 07, 2020 - 11:18 AM (IST)
ਨਵੀਂ ਦਿੱਲੀ- ਦੇਸ਼ 'ਚ ਕੋਰੋਨਾ ਵਾਇਰਸ ਇਨਫੈਕਸ਼ਨ ਦੇ 72,049 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਪੀੜਤਾਂ ਦੀ ਗਿਣਤੀ ਬੁੱਧਵਾਰ ਨੂੰ ਵੱਧ ਕੇ 67,57,131 ਹੋ ਗਈ। ਜਿਨ੍ਹਾਂ 'ਚੋਂ 57,44,693 ਲੋਕਾਂ ਦੇ ਠੀਕ ਹੋਣ ਤੋਂ ਬਾਅਦ ਸਿਹਤਯਾਬ ਹੋਏ ਲੋਕਾਂ ਦੀ ਦਰ 85.02 ਹੋ ਗਈ। ਕੇਂਦਰੀ ਸਿਹਤ ਮੰਤਰਾਲੇ ਵਲੋਂ ਸਵੇਰੇ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ 'ਚ ਪੀੜਤ ਲੋਕਾਂ ਦੀ ਗਿਣਤੀ ਵੱਧ ਕੇ 67,57,131 ਹੋ ਗਈ, ਜਦੋਂ ਕਿ 986 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ ਵੱਧ ਕੇ 1,04,555 ਹੋ ਗਈ ਹੈ।
ਕੋਵਿਡ-19 ਨਾਲ ਮੌਤ ਦਰ 1.55 ਫੀਸਦੀ ਦਰਜ ਹੈ। ਅੰਕੜਿਆਂ ਅਨੁਸਾਰ, ਦੇਸ਼ 'ਚ 9,07,883 ਲੋਕਾਂ ਦਾ ਇਲਾਜ ਚੱਲ ਰਿਹਾ ਹੈ, ਜੋ ਕਿ ਕੁੱਲ ਮਾਮਲਿਆਂ ਦਾ 13.44 ਫੀਸਦੀ ਹੈ। ਭਾਰਤੀ ਆਯੂਵਿਗਿਆਨ ਖੋਜ ਕੌਂਸਲ (ਆਈ.ਸੀ.ਐੱਮ.ਆਰ.) ਦੇ ਅੰਕੜਿਆਂ ਅਨੁਸਾਰ 6 ਅਕਤੂਬਰ ਤੱਕ 8,22,71,654 ਨਮੂਨਿਆਂ ਦੀ ਜਾਂਚ ਹੋਈ ਹੈ ਅਤੇ ਇਨ੍ਹਾਂ 'ਚੋਂ ਮੰਗਲਵਾਰ ਨੂੰ 11,99,857 ਨਮੂਨਿਆਂ ਦੀ ਜਾਂਚ ਹੋਈ।