ਦੇਸ਼ ''ਚ ਕੋਵਿਡ-19 ਦੇ 49 ਹਜ਼ਾਰ ਤੋਂ ਵੱਧ ਨਵੇਂ ਮਾਮਲੇ, ਪੀੜਤਾਂ ਦੀ ਗਿਣਤੀ 80 ਲੱਖ ਦੇ ਪਾਰ

Thursday, Oct 29, 2020 - 01:38 PM (IST)

ਦੇਸ਼ ''ਚ ਕੋਵਿਡ-19 ਦੇ 49 ਹਜ਼ਾਰ ਤੋਂ ਵੱਧ ਨਵੇਂ ਮਾਮਲੇ, ਪੀੜਤਾਂ ਦੀ ਗਿਣਤੀ 80 ਲੱਖ ਦੇ ਪਾਰ

ਨਵੀਂ ਦਿੱਲੀ- ਭਾਰਤ 'ਚ ਕੋਵਿਡ-19 ਦੇ 49,881 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ 'ਚ ਕੁੱਲ ਪੀੜਤਾਂ ਦੀ ਗਿਣਤੀ ਵੀਰਵਾਰ ਨੂੰ 80 ਲੱਖ ਦੇ ਪਾਰ ਪਹੁੰਚ ਗਈ। ਉੱਥੇ ਹੀ 73.15 ਲੱਖ ਲੋਕਾਂ ਦੇ ਸਿਹਤਯਾਬ ਹੋਣ ਨਾਲ ਹੀ ਦੇਸ਼ 'ਚ ਮਰੀਜ਼ਾਂ ਦੇ ਠੀਕ ਹੋਣ ਦੀ ਦਰ 90.99 ਫੀਸਦੀ ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵਲੋਂ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਦੇਸ਼ 'ਚ ਹਾਲੇ ਤੱਕ ਕੋਵਿਡ-19 ਦੇ ਕੁੱਲ 80,40,203 ਮਾਮਲੇ ਸਾਹਮਣੇ ਆ ਚੁਕੇ ਹਨ। ਉੱਥੇ ਹੀ ਪਿਛਲੇ 24 ਘੰਟਿਆਂ 'ਚ 517 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ ਵੱਧ ਕੇ 1,20,527 ਹੋ ਗਈ। ਦੇਸ਼ 'ਚ ਕੋਵਿਡ-19 ਨਾਲ ਮੌਤ ਦਰ 1.49 ਫੀਸਦੀ ਹੈ। ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ, ਦੇਸ਼ 'ਚ ਹੁਣ 6,03,687 ਲੋਕਾਂ ਦਾ ਇਲਾਜ ਚੱਲ ਰਿਹਾ ਹੈ, ਜੋ ਕੁੱਲ ਮਾਮਲਿਆਂ ਦਾ 7.5 ਫੀਸਦੀ ਹੈ। ਭਾਰਤੀ ਆਯੂਵਿਗਿਆਨ ਸੰਸਥਾ ਕੌਂਸਲ (ਆਈ.ਸੀ.ਐੱਮ.ਆਰ.) ਅਨੁਸਾਰ 28 ਅਕਤੂਬਰ ਤੱਕ ਕੁੱਲ 10,65,63,440 ਨਮੂਨਿਆਂ ਦੀ ਕੋਵਿਡ-19 ਦੀ ਜਾਂਚ ਕੀਤੀ ਗਈ, ਜਿਨ੍ਹਾਂ 'ਚੋਂ 10,75,760 ਨਮੂਨਿਆਂ ਦਾ ਪ੍ਰੀਖਣ ਬੁੱਧਵਾਰ ਨੂੰ ਹੀ ਕੀਤਾ ਗਿਆ। 

ਇਹ ਵੀ ਪੜ੍ਹੋ : ਦੇਸ਼ ਦੇ ਹਰ ਨਾਗਰਿਕ ਨੂੰ ਮਿਲੇਗੀ ਕੋਰੋਨਾ ਦੀ ਵੈਕਸੀਨ, ਕੋਈ ਨਹੀਂ ਛੱਡਿਆ ਜਾਵੇਗਾ : PM ਮੋਦੀ

ਭਾਰਤ 'ਚ 7 ਅਗਸਤ ਨੂੰ ਪੀੜਤਾਂ ਦੀ ਗਿਣਤੀ 20 ਲੱਖ, 23 ਅਗਸਤ ਨੂੰ 30 ਲੱਖ ਅਤੇ 5 ਸਤੰਬਰ ਨੂੰ ਪੀੜਤਾਂ ਦੀ ਗਿਣਤੀ 40 ਲੱਖ ਦੇ ਪਾਰ ਚੱਲੀ ਗਈ ਸੀ। ਉੱਥੇ ਹੀ ਕੁੱਲ ਮਾਮਲੇ 16 ਸਤੰਬਰ ਨੂੰ 50 ਲੱਖ ਦੇ ਪਾਰ, 28 ਸਤੰਬਰ ਨੂੰ 60 ਲੱਖ ਅਤੇ 11 ਅਕਤੂਬਰ 70 ਲੱਖ ਦੇ ਪਾਰ ਚੱਲੇ ਗਏ ਸਨ। ਮੰਤਰਾਲੇ ਦੇ ਅੰਕੜਿਆਂ ਅਨੁਸਾਰ, ਪਿਛਲੇ 24 ਘੰਟਿਆਂ 'ਚ ਜਿਨ੍ਹਾਂ 517 ਲੋਕਾਂ ਦੀ ਮੌਤ ਹੋਈ, ਉਨ੍ਹਾਂ 'ਚੋਂ ਸਭ ਤੋਂ ਵੱਧ 91 ਲੋਕ ਮਹਾਰਾਸ਼ਟਰ ਦੇ ਸਨ। ਮੰਤਰਾਲੇ ਨੇ ਆਪਣੀ ਵੈੱਬਸਾਈਟ ਨੇ ਦੱਸਿਆ ਕਿ ਉਸ ਦੇ ਅੰਕੜਿਆਂ ਦਾ ਆਈ.ਸੀ.ਐੱਮ.ਆਰ. ਦੇ ਅੰਕੜਿਆਂ ਨਾਲ ਮਿਲਾਨ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਵਾਲ-ਵਾਲ ਬਚੇ ਭਾਜਪਾ ਸੰਸਦ ਮੈਂਬਰ ਮਨੋਜ ਤਿਵਾੜੀ, ਹੈਲੀਕਾਪਟਰ ਦੀ ਕਰਵਾਉਣੀ ਪਈ ਐਮਰਜੈਂਸੀ ਲੈਂਡਿੰਗ


author

DIsha

Content Editor

Related News