5 ਦਿਨਾਂ ਬਾਅਦ ਕੋਰੋਨਾ ਦੇ ਨਵੇਂ ਮਾਮਲੇ 90 ਹਜ਼ਾਰ ਤੋਂ ਘੱਟ, ਪੀੜਤਾਂ ਦੀ ਗਿਣਤੀ 49 ਲੱਖ ਦੇ ਪਾਰ

Tuesday, Sep 15, 2020 - 11:14 AM (IST)

ਨਵੀਂ ਦਿੱਲੀ- ਦੇਸ਼ 'ਚ ਕੋਰੋਨਾ ਮਹਾਮਾਰੀ ਦਿਨੋਂ-ਦਿਨ ਵੱਧਦੀ ਜਾ ਰਹੀ ਹੈ। ਇਸ ਵਿਚ ਰਾਹਤ ਦੀ ਗੱਲ ਇਹ ਰਹੀ ਕਿ 5 ਦਿਨਾਂ ਬਾਅਦ ਇਨਫੈਕਸ਼ਨ ਦੇ 90 ਹਜ਼ਾਰ ਤੋਂ ਘੱਟ ਨਵੇਂ ਮਾਮਲੇ ਸਾਹਮਣੇ ਆਏ ਅਤੇ ਪਿਛਲੇ 24 ਘੰਟਿਆਂ ਦੌਰਾਨ ਇਨ੍ਹਾਂ ਦੀ ਗਿਣਤੀ 83,809 ਰਹੀ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮਹਿਕਮੇ ਵਲੋਂ ਮੰਗਲਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ 83809 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਪੀੜਤਾਂ ਦਾ ਅੰਕੜਾ 49,30,237 'ਤੇ ਪਹੁੰਚ ਗਿਆ, ਜਦੋਂ ਕਿ ਇਸ ਤੋਂ ਪਹਿਲਾਂ 9 ਸਤੰਬਰ ਤੋਂ 13 ਸਤੰਬਰ ਤੱਕ ਕੋਰੋਨਾ ਇਨਫੈਕਸ਼ਨ ਦੇ ਮਾਮਲੇ 90 ਹਜ਼ਾਰ ਤੋਂ ਵੱਧ ਰਹੇ। 9 ਸਤੰਬਰ ਨੂੰ 95735, 10 ਸਤੰਬਰ ਨੂੰ 96551, 11 ਸਤੰਬਰ ਨੂੰ 97570, 12 ਸਤੰਬਰ ਨੂੰ 94372 ਅਤੇ 13 ਸਤੰਬਰ ਨੂੰ 92071 ਮਾਮਲੇ ਸਾਹਮਣੇ ਆਏ। ਉੱਥੇ ਹੀ ਠੀਕ ਹੋਣ ਵਾਲਿਆਂ ਦੀ ਗਿਣਤੀ 79,292 ਵੱਧ ਕੇ 38,59,400 ਹੋ ਗਈ। ਸਿਹਤਯਾਬ ਹੋਣ ਵਾਲਿਆਂ ਦੀ ਤੁਲਨਾ 'ਚ ਇਨਫੈਕਸ਼ਨ ਦੇ ਨਵੇਂ ਮਾਮਲੇ ਵੱਧ ਹੋਣ ਨਾਲ ਸਰਗਰਮ ਮਾਮਲੇ 3,463 ਵੱਧ ਕੇ 9,90,061 ਹੋ ਗਏ ਹਨ। ਇਸੇ ਮਿਆਦ 'ਚ 1,054 ਮਰੀਜ਼ਾਂ ਦੀ ਮੌਤ ਹੋ ਗਈ। ਦੇਸ਼ 'ਚ ਹੁਣ ਤੱਕ 80,776 ਕੋਰੋਨਾ ਪੀੜਤ ਆਪਣੀ ਜਾਨ ਗਵਾ ਚੁਕੇ ਹਨ। 

ਦੇਸ਼ 'ਚ ਸਰਗਰਮ ਮਾਮਲੇ 20.08 ਫੀਸਦੀ ਅਤੇ ਰੋਗ ਮੁਕਤ ਹੋਣ ਵਾਲਿਆਂ ਦੀ ਦਰ 78.28 ਫੀਸਦੀ ਹੈ, ਜਦੋਂ ਕਿ ਮੌਤ ਦਰ 1.64 ਫੀਸਦੀ ਹੈ। ਕੋਰੋਨਾ ਮਹਾਮਾਰੀ ਨਾਲ ਸਭ ਤੋਂ ਵੱਧ ਗੰਭੀਰ ਰੂਪ ਨਾਲ ਪ੍ਰਭਾਵਿਤ ਮਹਾਰਾਸ਼ਟਰ 'ਚ ਸਰਗਰਮ ਮਾਮਲਿਆਂ ਦੀ ਗਿਣਤੀ 'ਚ ਜ਼ਬਰਦਸਤ ਵਾਧਾ ਹੋਇਆ ਹੈ ਅਤੇ ਇਹ 914 ਵੱਧ ਕੇ 2,91,630 ਹੋ ਗਈ ਅਤੇ 363 ਲੋਕਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦਾ ਅੰਕੜਾ 29,894 ਹੋ ਗਿਆ। ਇਸ ਦੌਰਾਨ 15,789 ਲੋਕ ਠੀਕ ਹੋਏ, ਜਿਸ ਨਾਲ ਸਿਹਤਯਾਬ ਹੋਏ ਲੋਕਾਂ ਦੀ ਗਿਣਤੀ ਵੱਧ ਕੇ 7,55,850 ਹੋ ਗਈ ਹੈ। ਦੇਸ਼ 'ਚ ਸਭ ਤੋਂ ਵੱਧ ਸਰਗਰਮ ਮਾਮਲੇ ਇਸ ਸੂਬੇ 'ਚ ਹਨ।


DIsha

Content Editor

Related News