ਇਕ ਦਿਨ 'ਚ ਕੋਰੋਨਾ ਦੇ ਰਿਕਾਰਡ 90 ਹਜ਼ਾਰ ਤੋਂ ਵੱਧ ਨਵੇਂ ਮਾਮਲੇ, ਪੀੜਤਾਂ ਦਾ ਅੰਕੜਾ 42 ਲੱਖ ਦੇ ਪਾਰ

09/07/2020 11:16:45 AM

ਨਵੀਂ ਦਿੱਲੀ- ਦੇਸ਼ 'ਚ ਇਕ ਦਿਨ ਦਿਨ 'ਚ 90,802 ਲੋਕਾਂ ਦੇ ਕੋਰੋਨਾ ਵਾਇਰਸ ਨਾਲ ਪੀੜਤ ਹੋਣ ਦੀ ਪੁਸ਼ਟੀ ਤੋਂ ਬਾਅਦ ਕੋਵਿਡ-19 ਮਰੀਜ਼ਾਂ ਦੀ ਗਿਣਤੀ 42 ਲੱਖ ਦੇ ਪਾਰ ਚੱਲੀ ਗਈ ਹੈ। ਜਦੋਂ ਕਿ ਇਨ੍ਹਾਂ 'ਚੋਂ 32, 50,429 ਲੋਕਾਂ ਦੇ ਇਨਫੈਕਸ਼ਨ ਤੋਂ ਠੀਕ ਹੋਣ ਤੋਂ ਬਾਅਦ ਦੇਸ਼ 'ਚ ਸਿਹਤਯਾਬ ਹੋਣ ਦੀ ਦਰ ਸੋਮਵਾਰ ਨੂੰ 77.30 ਫੀਸਦੀ ਹੋ ਗਈ ਹੈ। ਇਸ ਦੇ ਨਾਲ ਹੀ ਭਾਰਤ ਨੇ ਬ੍ਰਾਜ਼ੀਲ ਨੂੰ ਪਿੱਛੇ ਛੱਡ ਦਿੱਤਾ ਹੈ। ਭਾਰਤ ਕੋਰੋਨਾ ਵਾਇਰਸ ਦੇ ਸਭ ਤੋਂ ਵੱਧ ਮਾਮਲਿਆਂ ਨਾਲ ਦੁਨੀਆ ਦਾ ਦੂਜਾ ਦੇਸ਼ ਬਣ ਗਿਆ ਹੈ। ਕੇਂਦਰੀ ਸਿਹਤ ਮਹਿਕਮੇ ਦੇ ਸਵੇਰੇ 8 ਵਜੇ ਤੱਕ ਦੇ ਅੰਕੜਿਆਂ ਅਨੁਸਾਰ ਕੋਰੋਨਾ ਵਾਇਰਸ ਦੇ ਕੁੱਲ ਮਾਮਲੇ 42,04,613 ਹੋ ਗਏ ਹਨ, ਜਦੋਂ ਕਿ ਪਿਛਲੇ 24 ਘੰਟਿਆਂ 'ਚ 1,016 ਲੋਕਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ 71,642 ਹੋ ਗਈ ਹੈ। ਕੋਵਿਡ-19 ਨਾਲ ਮਰਨ ਵਾਲਿਆਂ ਦੀ ਦਰ ਹੋਰ ਘੱਟ ਕੇ 1.70 ਫੀਸਦੀ ਹੋ ਗਈ ਹੈ।

ਅੰਕੜਿਆਂ ਅਨੁਸਾਰ ਦੇਸ਼ 'ਚ 8,92,542 ਲੋਕ ਹਾਲੇ ਵੀ ਇਨਫੈਕਸ਼ਨ ਦੀ ਲਪੇਟ 'ਚ ਹਨ, ਜੋ ਕੁੱਲ ਮਾਮਲਿਆਂ ਦਾ 20.99 ਫੀਸਦੀ ਹੈ। ਭਾਰਤ 'ਚ ਕੋਵਿਡ-19 ਮਰੀਜ਼ਾਂ ਦੀ ਗਿਣਤੀ 7 ਅਗਸਤ ਨੂੰ 20 ਲੱਖ ਦੇ ਪਾਰ, 23 ਅਗਸਤ ਨੂੰ 30 ਲੱਖ ਦੇ ਪਾਰ ਅਤੇ 5 ਸਤੰਬਰ ਨੂੰ 40 ਲੱਖ ਦੇ ਪਾਰ ਪਹੁੰਚ ਗਈ ਸੀ। ਭਾਰਤੀ ਆਯੂਵਿਗਿਆਨ ਖੋਜ ਕੌਂਸਲ (ਆਈ.ਸੀ.ਐੱਮ.ਆਰ.) ਅਨੁਸਾਰ 6 ਸਤੰਬਰ ਤੱਕ ਕੁੱਲ 4,95,51,507 ਨਮੂਨਿਆਂ ਦੀ ਜਾਂਚ ਕੀਤੀ ਗਈ, ਜਿਨ੍ਹਾਂ 'ਚੋਂ 7,20,362 ਨਮੂਨਿਆਂ ਦੀ ਜਾਂਚ ਐਤਵਾਰ ਨੂੰ ਕੀਤੀ ਗਈ।


DIsha

Content Editor

Related News