ਕੋਰੋਨਾ ਦਾ ਕਹਿਰ ਜਾਰੀ, ਪੀੜਤਾਂ ਦੀ ਗਿਣਤੀ 98 ਲੱਖ ਦੇ ਪਾਰ

Saturday, Dec 12, 2020 - 11:32 AM (IST)

ਕੋਰੋਨਾ ਦਾ ਕਹਿਰ ਜਾਰੀ, ਪੀੜਤਾਂ ਦੀ ਗਿਣਤੀ 98 ਲੱਖ ਦੇ ਪਾਰ

ਨਵੀਂ ਦਿੱਲੀ- ਦੇਸ਼ 'ਚ ਪਿਛਲੇ ਕਈ ਦਿਨਾਂ ਤੋਂ ਕੋਰੋਨਾ ਇਨਫੈਕਸ਼ਨ ਦੇ ਰੋਜ਼ਾਨਾ ਮਾਮਲਿਆਂ 'ਚ ਘੱਟਣ-ਵਧਣ ਦਾ ਦੌਰ ਜਾਰੀ ਹੈ। ਪਿਛਲੇ 24 ਘੰਟਿਆਂ ਦੌਰਾਨ ਇਨ੍ਹਾਂ 'ਚ ਮਾਮੂਲੀ ਵਾਧਾ ਦਰਜ ਕੀਤਾ ਗਿਆ, ਜਿਸ ਨਾਲ ਪੀੜਤਾ ਦੀ ਗਿਣਤੀ 98 ਲੱਖ ਦੇ ਪਾਰ ਚੱਲੀ ਗਈ ਹੈ। ਰਾਹਤ ਵਾਲੀ ਗੱਲ ਇਹ ਹੈ ਕਿ ਸਿਹਤਯਾਬ ਹੋਣ ਵਾਲਿਆਂ ਦੀ ਗਿਣਤੀ 'ਚ ਲਗਾਤਾਰ ਸੁਧਾਰ ਨਾਲ ਸਰਗਰਮ ਮਾਮਲਿਆਂ ਦੀ ਗਿਣਤੀ ਘੱਟ ਰਹੀ ਹੈ ਅਤੇ ਇਨ੍ਹਾਂ ਦੀ ਦਰ ਘੱਟ ਕੇ 3.66 ਫੀਸਦੀ ਹੋ ਗਈ ਹੈ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲਾ ਵਲੋਂ ਸ਼ਨੀਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ 'ਚ 30,005 ਨਵੇਂ ਮਾਮਲੇ ਸਾਹਮਣੇ ਆਏ, ਜਿਸ ਨਾਲ ਇਨਫੈਕਸ਼ਨ ਦੇ ਕੁੱਲ ਮਾਮਲੇ 98.26 ਲੱਖ ਹੋ ਗਏ। ਇਸ ਦੌਰਾਨ 33,494 ਮਰੀਜ਼ਾਂ ਦੇ ਸਿਹਤਯਾਬ ਹੋਣ ਨਾਲ ਕੋਰੋਨਾ ਨੂੰ ਮਾਤ ਦੇਣ ਵਾਲਿਆਂ ਦੀ ਗਿਣਤੀ 93.24 ਲੱਖ ਹੋ ਗਈ ਹੈ ਅਤੇ ਸਰਗਰਮ ਮਾਮਲੇ 3930 ਦੀ ਕਮੀ ਨਾਲ 3.59 ਲੱਖ ਰਹਿ ਗਏ ਹਨ।

ਇਹ ਵੀ ਪੜ੍ਹੋ : ਕਿਸਾਨ ਅੰਦੋਲਨ: ਸਿੰਘੂ ਬਾਰਡਰ 'ਤੇ ਤਾਇਨਾਤ 2 IPS ਨਿਕਲੇ ਕੋਰੋਨਾ ਪਾਜ਼ੇਟਿਵ

ਇਸੇ ਮਿਆਦ 'ਚ 442 ਮਰੀਜ਼ਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦਾ ਅੰਕੜਾ ਵੱਧ ਕੇ 1,42,628 ਹੋ ਗਿਆ। ਦੇਸ਼ 'ਚ ਕੋਰੋਨਾ ਮਾਮਲਿਆਂ ਦੀ ਰਿਕਵਰੀ ਰੇਟ 94.89 ਫੀਸਦੀ ਅਤੇ ਸਰਗਰਮ ਮਾਮਲਿਆਂ ਦੀ ਦਰ 3.66 ਫੀਸਦੀ ਹੈ, ਜਦੋਂ ਕਿ ਮੌਤ ਦਰ 1.45 ਫੀਸਦੀ ਹੈ। ਕੇਰਲ 'ਚ ਪਿਛਲੇ 24 ਘੰਟਿਆਂ 'ਚ ਸਭ ਤੋਂ ਵੱਧ 4748 ਮਰੀਜ਼ ਸਿਹਤਯਾਬ ਹੋਏ ਅਤੇ 29 ਲੋਕਾਂ ਦੀ ਮੌਤ ਹੋ ਗਈ। ਕੋਰੋਨਾ ਨਾਲ ਸਭ ਤੋਂ ਵੱਧ ਪ੍ਰਭਾਵਿਤ ਮਹਾਰਾਸ਼ਟਰ 'ਚ ਸਰਗਰਮ ਮਾਮਲਿਆਂ 'ਚ ਵਾਧਾ ਦਰਜ ਕੀਤਾ ਗਿਆ ਹੈ। ਸੂਬੇ 'ਚ ਸਰਗਰਮ ਮਾਮਲੇ 1407 ਵੱਧ ਕੇ ਹੁਣ 74,408 ਹੋ ਗਏ ਹਨ। ਇਸ ਦੌਰਾਨ ਕੋਰੋਨਾ ਨਾਲ 87 ਮਰੀਜ਼ਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦਾ ਅੰਕੜਾ 48,059 ਹੋ ਗਿਆ। ਹੁਣ ਤੱਕ 17.49 ਲੱਖ ਤੋਂ ਵੱਧ ਲੋਕ ਕੋਰੋਨਾ ਨੂੰ ਮਾਤ ਦੇ ਚੁਕੇ ਹਨ।

ਇਹ ਵੀ ਪੜ੍ਹੋ : ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਕੀ ਸੋਚਦੀ ਹੈ ਕੇਂਦਰ ਸਰਕਾਰ, PM ਮੋਦੀ ਨੇ ਸ਼ੇਅਰ ਕੀਤਾ ਵੀਡੀਓ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News