ਦੇਸ਼ 'ਚ ਕੋਵਿਡ-19 ਦੇ 78 ਹਜ਼ਾਰ ਤੋਂ ਵੱਧ ਨਵੇਂ ਮਾਮਲੇ, ਪੀੜਤਾਂ ਦਾ ਅੰਕੜਾ 37 ਲੱਖ ਦੇ ਪਾਰ

Wednesday, Sep 02, 2020 - 11:56 AM (IST)

ਦੇਸ਼ 'ਚ ਕੋਵਿਡ-19 ਦੇ 78 ਹਜ਼ਾਰ ਤੋਂ ਵੱਧ ਨਵੇਂ ਮਾਮਲੇ, ਪੀੜਤਾਂ ਦਾ ਅੰਕੜਾ 37 ਲੱਖ ਦੇ ਪਾਰ

ਨਵੀਂ ਦਿੱਲੀ- ਦੇਸ਼ 'ਚ ਕੋਰੋਨਾ ਵਾਇਰਸ ਦੀ ਭਿਆਨਕ ਹੁੰਦੀ ਸਥਿਤੀ ਦਰਮਿਆਨ ਪਿਛਲੇ 24 ਘੰਟਿਆਂ 'ਚ 78 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ ਅਤੇ ਠੀਕ ਹੋਣ ਵਾਲਿਆਂ ਦੀ ਗਿਣਤੀ ਘੱਟ ਰਹਿਣ ਨਾਲ ਸਰਗਰਮ ਮਾਮਲੇ 15 ਹਜ਼ਾਰ ਤੋਂ ਜ਼ਿਆਦਾ ਵੱਧ ਗਏ ਹਨ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮਹਿਕਮੇ ਵਲੋਂ ਬੁੱਧਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 62,026 ਮਰੀਜ਼ ਸਿਹਤਯਾਬ ਹੋਏ ਹਨ, ਜਿਸ ਨਾਲ ਠੀਕ ਹੋਣ ਵਾਲਿਆਂ ਦੀ ਗਿਣਤੀ 29,01,909 ਹੋ ਗਈ ਹੈ। ਇਸ ਦੌਰਾਨ ਕੋਰੋਨਾ ਇਨਫੈਕਸ਼ਨ ਦੇ 78,357 ਨਵੇਂ ਮਾਮਲਿਆਂ ਨਾਲ ਪੀੜਤਾਂ ਦਾ ਅੰਕੜਾ 37,69,524 ਹੋ ਗਿਆ। ਸਿਹਤਯਾਬ ਹੋਣ ਵਾਲਿਆਂ ਦੀ ਤੁਲਨਾ 'ਚ ਇਨਫੈਕਸ਼ਨ ਦੇ ਨਵੇਂ ਮਾਮਲੇ ਵੱਧ ਹੋਣ ਨਾਲ ਸਰਗਰਮ ਮਾਮਲੇ 15,286 ਵੱਧ ਕੇ 8,01,282 ਹੋ ਗਏ ਹਨ। ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ 1,045 ਲੋਕਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ 66,333 ਹੋ ਗਈ ਹੈ। ਦੇਸ਼ 'ਚ ਸਰਗਰਮ ਮਾਮਲੇ 21.26 ਫੀਸਦੀ ਅਤੇ ਠੀਕ ਹੋਣ ਵਾਲਿਆਂ ਦੀ ਦਰ 76.98 ਫੀਸਦੀ ਹੈ, ਜਦੋਂ ਕਿ ਮ੍ਰਿਤਕਾਂ ਦੀ ਦਰ 1.76 ਫੀਸਦੀ ਹੈ।

ਕੋਰੋਨਾ ਨਾਲ ਸਭ ਤੋਂ ਗੰਭੀਰ ਰੂਪ ਨਾਲ ਪ੍ਰਭਾਵਿਤ ਮਹਾਰਾਸ਼ਟਰ 'ਚ ਸਰਗਰਮ ਮਾਮਲਿਆਂ ਦੀ ਗਿਣਤੀ 4,467 ਵੱਧ ਕੇ 1,98,866 ਹੋ ਗਈ ਅਤੇ 320 ਲੋਕਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦਾ ਅੰਕੜਾ 24,903 ਹੋ ਗਿਆ। ਇਸ ਦੌਰਾਨ 10,978 ਲੋਕ ਠੀਕ ਹੋਏ, ਜਿਸ ਨਾਲ ਸਿਹਤਯਾਬ ਹੋਣ ਵਾਲੇ ਲੋਕਾਂ ਦੀ ਗਿਣਤੀ ਵੱਧ ਕੇ 5,84,537 ਹੋ ਗਈ। ਦੇਸ਼ 'ਚ ਸਭ ਤੋਂ ਵੱਧ ਸਰਗਰਮ ਮਾਮਲੇ ਇਸ ਸੂਬੇ 'ਚ ਹਨ।


author

DIsha

Content Editor

Related News