ਦੇਸ਼ 'ਚ ਕੋਵਿਡ-19 ਦੇ 36 ਹਜ਼ਾਰ ਤੋਂ ਵੱਧ ਨਵੇਂ ਮਾਮਲੇ, ਕੁੱਲ ਪੀੜਤਾਂ ਦੀ ਗਿਣਤੀ 96 ਲੱਖ ਦੇ ਪਾਰ

Saturday, Dec 05, 2020 - 11:05 AM (IST)

ਦੇਸ਼ 'ਚ ਕੋਵਿਡ-19 ਦੇ 36 ਹਜ਼ਾਰ ਤੋਂ ਵੱਧ ਨਵੇਂ ਮਾਮਲੇ, ਕੁੱਲ ਪੀੜਤਾਂ ਦੀ ਗਿਣਤੀ 96 ਲੱਖ ਦੇ ਪਾਰ

ਨਵੀਂ ਦਿੱਲੀ- ਦੇਸ਼ 'ਚ ਸ਼ਨੀਵਾਰ ਨੂੰ ਕੋਵਿਡ-19 ਦੇ ਇਕ ਦਿਨ 'ਚ 36,652 ਨਵੇਂ ਮਾਮਲੇ ਸਾਹਮਣੇ ਆਉਣ ਦੇ ਨਾਲ ਇਨਫੈਕਸ਼ਨ ਦੇ ਕੁੱਲ ਮਾਮਲੇ 96.08 ਲੱਖ ਦੇ ਪਾਰ ਚੱਲੇ ਗਏ। ਕੇਂਦਰੀ ਸਿਹਤ ਮੰਤਰਾਲੇ ਨੇ ਦੱਸਿਆ ਕਿ ਹੁਣ ਤੱਕ ਕੁੱਲ 90,58,822 ਲੋਕ ਕੋਰੋਨਾ ਵਾਇਰਸ ਇਨਫੈਕਸ਼ਨ ਤੋਂ ਸਿਹਤਯਾਬ ਹੋ ਗਏ ਹਨ, ਜਿਸ ਨਾਲ ਠੀਕ ਹੋਣ ਵਾਲਿਆਂ ਦੀ ਰਾਸ਼ਟਰੀ ਦਰ 94.28 ਫੀਸਦੀ ਹੋ ਗਈ। ਮੰਤਰਾਲਾ ਦੇ ਸ਼ਨੀਵਾਰ ਸਵੇਰੇ ਜਾਰੀ ਅੰਕੜਿਆਂ ਅਨੁਸਾਰ ਕੋਰੋਨਾ ਵਾਇਰਸ ਇਨਫੈਕਸ਼ਨ ਦੇ ਕੁੱਲ 96,08,211 ਮਾਮਲੇ ਹਨ। ਇਸ ਅਨੁਸਾਰ ਬੀਤੇ 24 ਘੰਟਿਆਂ 'ਚ ਦੇਸ਼ 'ਚ 512 ਪੀੜਤਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ ਵੱਧ ਕੇ 1,39,700 ਹੋ ਗਈ ਹੈ। ਕੋਵਿਡ-19 ਕਾਰਨ ਮਰਨ ਵਾਲਿਆਂ ਦੀ ਦਰ 1.45 ਫੀਸਦੀ ਹੈ। ਅੰਕੜਿਆਂ ਅਨੁਸਾਰ ਦੇਸ਼ 'ਚ ਕੋਰੋਨਾ ਵਾਇਰਸ ਨਾਲ ਪੀੜਤ 4,09,689 ਲੋਕਾਂ ਦਾ ਇਲਾਜ ਚੱਲ ਰਿਹਾ ਹੈ, ਜੋ ਇਨਫੈਕਸ਼ਨ ਦੇ ਕੁੱਲ ਮਾਮਲਿਆਂ ਦਾ 4.26 ਫੀਸਦੀ ਹੈ।

ਇਹ ਵੀ ਪੜ੍ਹੋ : ਕਿਸਾਨਾਂ ਨੇ 8 ਦਸੰਬਰ ਨੂੰ ਕੀਤਾ ਭਾਰਤ ਬੰਦ ਦਾ ਐਲਾਨ

ਉੱਥੇ ਹੀ ਦੇਸ਼ ਦੀ ਰਾਜਧਾਨੀ ਦਿੱਲੀ 'ਚ ਕੋਰੋਨਾ ਇਨਫੈਕਸ਼ਨ ਦਾ ਕਹਿਰ ਜਾਰੀ ਹੈ। ਇਨਫੈਕਸ਼ਨ ਦੇ ਪ੍ਰਸਾਰ ਨੂੰ ਰੋਕਣ ਦੀ ਹਰ ਸੰਭਵ ਕੋਸ਼ਿਸ਼ ਤੋਂ ਬਾਅਦ ਵੀ ਆਏ ਦਿਨ ਇੱਥੇ ਮਰੀਜ਼ਾਂ ਦੀ ਗਿਣਤੀ ਦੇ ਨਾਲ ਮਰਨ ਵਾਲਿਆਂ ਦੀ ਗਿਣਤੀ 'ਚ ਵੀ ਵਾਧਾ ਹੋ ਰਿਹਾ ਹੈ। ਇੱਥੇ ਇਨਫੈਕਸ਼ਨ ਦੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 5,86,125 ਹੋ ਗਈ ਹੈ। ਕੋਰੋਨਾ ਦੇ ਕੁੱਲ ਮਾਮਲਿਆਂ 'ਚ ਸਰਗਰਮ ਮਾਮਲਿਆਂ ਦੀ ਗਿਣਤੀ 28,252 ਹੈ। ਉੱਥੇ ਹੀ 5,48,376 ਲੋਕ ਕੋਰੋਨਾ ਨੂੰ ਮਾਤ ਦੇ ਕੇ ਠੀਕ ਹੋ ਚੁਕੇ ਹਨ। ਇੱਥੇ ਹੁਣ ਤੱਕ 9,497 ਲੋਕਾਂ ਦੀ ਜਾਨ ਜਾ ਚੁਕੀ ਹੈ।

ਇਹ ਵੀ ਪੜ੍ਹੋ :  ਬਿਨਾਂ MSP ਮੁਸੀਬਤ 'ਚ ਬਿਹਾਰ ਦਾ ਕਿਸਾਨ, ਹੁਣ PM ਨੇ ਪੂਰੇ ਦੇਸ਼ ਨੂੰ ਇਸੇ ਖੂਹ 'ਚ ਧੱਕਿਆ : ਰਾਹੁਲ ਗਾਂਧੀ


author

DIsha

Content Editor

Related News