ਹੁਣ ਕਰਨਾਟਕ ਦੇ ਸਰਕਾਰੀ ਹਸਪਤਾਲ 'ਚ ਆਕਸੀਜਨ ਦੀ ਘਾਟ ਨੇ ਲਈ 24 ਮਰੀਜ਼ਾਂ ਦੀ ਜਾਨ

Monday, May 03, 2021 - 12:47 PM (IST)

ਹੁਣ ਕਰਨਾਟਕ ਦੇ ਸਰਕਾਰੀ ਹਸਪਤਾਲ 'ਚ ਆਕਸੀਜਨ ਦੀ ਘਾਟ ਨੇ ਲਈ 24 ਮਰੀਜ਼ਾਂ ਦੀ ਜਾਨ

ਚਾਮਰਾਜਨਗਰ- ਕਰਨਾਟਕ ਦੇ ਚਾਮਰਾਜਨਗਰ ਜ਼ਿਲ੍ਹੇ 'ਚ ਪਿਛਲੇ 24 ਘੰਟਿਆਂ ਦੌਰਾਨ ਆਕਸੀਜਨ ਦੀ ਘਾਟ ਕਾਰਨ ਵੱਖ-ਵੱਖ ਹਸਪਤਾਲਾਂ 'ਚ 24 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ। ਚਾਮਰਾਜਨਗਰ ਦੇ ਡਿਪਟੀ ਕਮਿਸ਼ਨਰ ਰਵੀ ਨੇ ਕਿਹਾ ਕਿ ਇਨ੍ਹਾਂ 'ਚੋਂ 23 ਮਰੀਜ਼ਾਂ ਦੀ ਮੌਤ ਸਰਕਾਰੀ ਹਸਪਤਾਲਾਂ 'ਚ ਹੋਈ, ਜਦੋਂ ਕਿ ਇਕ ਹੋਰ ਮਰੀਜ਼ ਨੇ ਨਿੱਜੀ ਹਸਪਤਾਲ 'ਚ ਦਮ ਤੋੜਿਆ। ਉਨ੍ਹਾਂ ਦੱਸਿਆ ਕਿ ਮਰੀਜ਼ਾਂ ਦੀ ਮੌਤ ਐਤਵਾਰ ਨੂੰ 8 ਵਜੇ ਤੋਂ ਸੋਮਵਾਰ ਦੇ 8 ਵਜੇ ਦਰਮਿਆਨ ਹੋਈ। ਇਸ ਤੋਂ ਇਲਾਵਾ 11 ਹੋਰ ਮਰੀਜ਼ਾਂ ਦੀ ਮੌਤ ਵੱਖ-ਵੱਖ ਤਰ੍ਹਾਂ ਦੀਆਂ ਗੰਭੀਰ ਬੀਮਾਰੀਆਂ ਕਾਰਨ ਹੋਣ ਦੀ ਰਿਪੋਰਟ ਸਾਹਮਣੇ ਆਈ ਹੈ। ਡਾ. ਰਵੀ ਨੇ ਕਿਹਾ ਕਿ ਜਿਨ੍ਹਾਂ ਮਰੀਜ਼ਾਂ ਦੀ ਮੌਤ ਹੋਈ, ਉਹ ਸਾਰੇ ਵੈਂਟੀਲੇਟਰ 'ਤੇ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਮਰੀਜ਼ਾਂ ਦੀ ਮੌਤ ਆਕਸੀਜਨ ਦੀ ਘਾਟ ਕਾਰਨ ਹੋਈ ਹੋਵੇ, ਇਹ ਜ਼ਰੂਰੀ ਨਹੀਂ ਹੈ।

PunjabKesariਚਾਮਰਾਜਨਗਰ 'ਚ ਕੋਰੋਨਾ ਰੋਗੀਆਂ ਦੀ ਮੌਤ ਕਾਰਨ ਇੱਥੇ ਕੋਲ ਦੇ ਖੇਤਰਾਂ 'ਚ ਆਕਸੀਜਨ ਦੀ ਘਾਟ ਨੂੰ ਲੈ ਕੇ ਡਰ ਫ਼ੈਲ ਗਿਆ ਹੈ। ਉਨ੍ਹਾਂ ਕਿਹਾ ਕਿ ਐਤਵਾਰ ਤੋਂ ਸੋਮਵਾਰ ਦੀ ਸਵੇਰ ਤੱਕ 24 ਕੋਰੋਨਾ ਰੋਗੀਆਂ ਦੀ ਮੌਤ ਹੋਈ ਹੈ। ਅਸੀਂ ਇਹ ਨਹੀਂ ਕਹਿ ਸਕਦੇ ਕਿ ਸਾਰਿਆਂ ਦੀ ਮੌਤ ਆਕਸੀਜਨ ਦੀ ਘਾਟ ਕਾਰਨ ਹੋਈ ਹੈ। ਜ਼ਿਲ੍ਹਾ ਇੰਚਾਰਜ ਅਤੇ ਸਿੱਖਿਆ ਮੰਤਰੀ ਸੁਰੇਸ਼ ਕੁਮਾਰ ਨੇ ਬੈਂਗਲੁਰੂ 'ਚ ਪੱਤਰਕਾਰਾਂ ਨੂੰ ਕਿਹਾ ਕਿ ਉਨ੍ਹਾਂ ਨੇ ਚਾਮਰਾਜਨਗਰ ਜ਼ਿਲ੍ਹੇ ਤੋਂ ਮੌਤ ਦੇ ਅੰਕੜੇ ਮੰਗੇ ਹਨ ਅਤੇ ਮੌਤ ਦੇ ਸਹੀ ਕਾਰਨ ਦਾ ਪਤਾ ਲਗਾਇਆ ਜਾਵੇਗਾ। ਦੋਸ਼ੀ ਪਾਏ ਜਾਣ ਵਾਲੇ ਲੋਕਾਂ ਨੂੰ ਸਖ਼ਤ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ। ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੇ ਹਸਪਤਾਲ ਦੇ ਸਾਹਮਣੇ ਵਿਰੋਧ ਪ੍ਰਦਰਸ਼ਨ ਕੀਤਾ ਅਤੇ ਦੋਸ਼ੀ ਅਧਿਕਾਰੀਆਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ।

ਇਹ ਵੀ ਪੜ੍ਹੋ : ਆਕਸੀਜਨ ਦੀ ਘਾਟ ਕਾਰਨ ਆਂਧਰਾ ਪ੍ਰਦੇਸ਼ ਦੇ 2 ਹਸਪਤਾਲਾਂ 'ਚ 20 ਕੋਰੋਨਾ ਮਰੀਜ਼ਾਂ ਦੀ ਮੌਤ

PunjabKesari


author

DIsha

Content Editor

Related News