ਮਹਾਰਾਸ਼ਟਰ ''ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 2 ਲੱਖ ਦੇ ਪਾਰ, ਦਿੱਲੀ ''ਚ ਵੀ ਰਿਕਾਰਡ ਤੋੜ ਮਾਮਲੇ
Sunday, Jul 05, 2020 - 01:47 PM (IST)
ਨੈਸ਼ਨਲ ਡੈਸਕ- ਦੇਸ਼ 'ਚ ਕੋਰੋਨਾ ਵਾਇਰਸ ਨਾਲ ਮਹਾਰਾਸ਼ਟਰ, ਤਾਮਿਲਨਾਡੂ ਅਤੇ ਦਿੱਲੀ ਸਭ ਤੋਂ ਵੱਧ ਪ੍ਰਭਾਵਿਤ ਹਨ ਅਤੇ ਇੱਥੇ ਇਨਫੈਕਸ਼ਨ ਦੇ ਕੁੱਲ 4,04265 ਮਾਮਲੇ ਸਾਹਮਣੇ ਆਏ ਹਨ, ਜੋ ਦੇਸ਼ ਭਰ 'ਚ ਹੁਣ ਤੱਕ ਇਸ ਵਾਇਰਸ ਨਾਲ ਪੀੜਤ ਕੁੱਲ ਆਬਾਦੀ ਦਾ 60.05 ਫੀਸਦੀ ਹਨ। ਕੋਰੋਨਾ ਨਾਲ ਸਭ ਤੋਂ ਵੱਧ ਪ੍ਰਭਾਵਿਤ ਮਹਾਰਾਸ਼ਟਰ 'ਚ ਪੀੜਤਾਂ ਦੀ ਗਿਣਤੀ 2,00,064, ਤਾਮਿਲਨਾਡੂ 'ਚ 1,07,001 ਅਤੇ ਦਿੱਲੀ 'ਚ 97200 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵਲੋਂ ਐਤਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ ਦੇਸ਼ 'ਚ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ 24,850 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਤੋਂ ਬਾਅਦ ਕੁੱਲ ਮਰੀਜ਼ਾਂ ਦੀ ਗਿਣਤੀ ਵੱਧ ਕੇ 6,73,165 ਹੋ ਗਈ ਹੈ।
ਦੇਸ਼ 'ਚ ਹੁਣ ਤੱਕ ਇਸ ਮਹਾਮਾਰੀ ਨਾਲ ਕੁੱਲ 19,265 ਲੋਕਾਂ ਦੀ ਮੌਤ ਹੋਈ ਹੈ ਅਤੇ 4,09,083 ਲੋਕ ਸਿਹਤਮੰਦ ਹੋ ਚੁਕੇ ਹਨ। ਦੇਸ਼ 'ਚ ਇਸ ਸਮੇਂ ਕੋਰੋਨਾ ਵਾਇਰਸ ਦੇ 2,44,814 ਸਰਗਰਮ ਮਾਮਲੇ ਹਨ। ਸਿਹਤ ਮੰਤਰਾਲੇ ਵਲੋਂ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਮਹਾਰਾਸ਼ਟਰ 'ਚ ਕੁੱਲ 200064 ਲੱਖ ਕੋਰੋਨਾ ਦੇ ਮਾਮਲੇ ਹਨ। ਇਸ ਵਾਇਰਸ ਨਾਲ 8671 ਲੋਕਾਂ ਦੀ ਮੌਤ ਹੋਈ ਹੈ। ਮਹਾਰਾਸ਼ਟਰ 'ਚ ਸਰਗਰਮ ਮਾਮਲੇ 83311 ਹਨ, ਜਦੋਂ ਕਿ 108082 ਲੋਕ ਇਸ ਵਾਇਰਸ ਨੂੰ ਮਾਤ ਦੇ ਕੇ ਠੀਕ ਵੀ ਹੋਏ ਹਨ। ਉੱਥੇ ਹੀ ਦਿੱਲੀ ਦੀ ਗੱਲ ਕਰੀਏ ਤਾਂ ਰਾਜਧਾਨੀ 'ਚ 3004 ਲੋਕਾਂ ਦੀ ਕੋਰੋਨਾ ਨਾਲ ਮੌਤ ਹੋ ਚੁਕੀ ਹੈ। ਦਿੱਲੀ 'ਚ 25940 ਸਰਗਰਮ ਮਾਮਲੇ ਹਨ, ਜਦੋਂ ਕਿ 68256 ਲੋਕ ਵਾਇਰਸ ਨਾਲ ਠੀਕ ਵੀ ਹੋਏ ਹਨ।