ਕੋਰੋਨਾ ਦੇ ਡਰ ਕਾਰਨ ਆਪਣਿਆਂ ਨੇ ਛੱਡਿਆ ਸਾਥ, ਮੁਰਦਾਘਰ ''ਚ ਅੰਤਿਮ ਸੰਸਕਾਰ ਨੂੰ ਤਰਸਦੀਆਂ ਲਾਸ਼ਾਂ

06/11/2020 1:23:34 PM

ਨਵੀਂ ਦਿੱਲੀ- ਦੇਸ਼ 'ਚ ਕੋਰੋਨਾ ਵਾਇਰਸ ਦਾ ਖਤਰਾ ਘੱਟ ਹੋਣ ਦਾ ਨਾਂ ਨਹੀਂ ਲੈ ਰਿਹਾ ਹੈ। ਇਨਫੈਕਸ਼ਨ ਦੇ ਅੰਕੜਿਆਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਪਿਛਲੇ 24 ਘੰਟਿਆਂ ਦੌਰਾਨ ਕਰੀਬ ਇਕ ਹਜ਼ਾਰ ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਮਰੀਜ਼ਾਂ ਦੀ ਗਿਣਤੀ ਵਧ ਕੇ 286579 ਹੋ ਗਈ ਅਤੇ ਇਸ ਮਹਾਮਾਰੀ ਨਾਲ ਹੁਣ ਤੱਕ ਕਰੀਬ 8102 ਲੋਕਾਂ ਦੀ ਮੌਤ ਹੋ ਗਈ ਹੈ। ਉੱਥੇ ਹੀ ਮਹਾਰਾਸ਼ਟਰ ਦੀ ਰਾਜਧਾਨੀ ਮੁੰਬਈ 'ਚ ਹਾਲਾਤ ਖਰਾਬ ਹੁੰਦੇ ਜਾ ਰਹੇ ਹਨ। ਮੁੰਬਈ ਨੇ ਹੁਣ ਕੋਰੋਨਾ ਦੇ ਪਹਿਲੇ ਮੁੱਖ ਕੇਂਦਰ ਰਹੇ ਚੀਨ ਦੇ ਵੁਹਾਨ ਨੂੰ ਵੀ ਪਿੱਛੇ ਛੱਡ ਦਿੱਤਾ ਹੈ। ਹਸਪਤਾਲਾਂ ਦੇ ਮੁਰਦਾਘਰਾਂ 'ਚ ਲਾਸ਼ਾਂ ਰੱਖਣ ਦੀ ਜਗ੍ਹਾ ਨਹੀਂ ਹੈ। ਮ੍ਰਿਤਕਾਂ ਦੇ ਪਰਿਵਾਰ ਵਾਲੇ ਆਪਣੇ ਰਿਸ਼ਤੇਦਾਰਾਂ ਦੀਆਂ ਲਾਸ਼ਾਂ ਨਹੀਂ ਲਿਜਾ ਰਹੇ। ਹਸਪਤਾਲ 'ਚ 12 ਅਣਪਛਾਤੀਆਂ ਲਾਸ਼ਾਂ ਪਿਛਲੇ ਤਿੰਨ ਹਫਤਿਆਂ ਤੋਂ ਅੰਤਿਮ ਸੰਸਕਾਰ ਦੇ ਇੰਤਜ਼ਾਰ 'ਚ ਹੈ। ਘਰਵਾਲੇ ਕੋਰੋਨਾ ਵਾਇਰਸ ਦੇ ਇਨਫੈਕਸ਼ਨ ਦੇ ਡਰ ਕਾਰਨ ਹੀ ਆਪਣੇ ਰਿਸ਼ਤੇਦਾਰਾਂ ਨੂੰ ਪਛਾਣਨ ਤੋਂ ਮਨ੍ਹਾ ਕਰ ਰਹੇ ਹਨ।

ਦੱਸਣਯੋਗ ਹੈ ਕਿ ਪਿਛਲੇ 24 ਘੰਟਿਆਂ ਦੌਰਾਨ ਕਰੀਬ 9,996 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 2,86579 ਹੋ ਗਈ ਹੈ। ਇਸ ਮਹਾਮਾਰੀ ਨਾਲ ਹੁਣ ਤੱਕ 8,102 ਲੋਕਾਂ ਦੀ ਮੌਤ ਹੋ ਗਈ ਹੈ। ਕੇਂਦਰੀ ਸਿਹਤ ਮਹਿਕਮਾ ਵਲੋਂ ਵੀਰਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ 9,996 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨੂੰ ਮਿਲਾ ਕੇ ਦੇਸ਼ 'ਚ ਕੋਰੋਨਾ ਪੀੜਤਾਂ ਦੀ ਗਿਣਤੀ 2,86,579 ਹੋ ਗਈ ਹੈ। ਜਦੋਂ ਕਿ ਪਿਛਲੇ 24 ਘੰਟਿਆਂ ਅੰਦਰ ਦੇਸ਼ 'ਚ 357 ਲੋਕਾਂ ਦੀ ਜਾਨ ਜਾ ਚੁਕੀ ਹੈ। ਦੇਸ਼ 'ਚ ਇਸ ਸਮੇਂ 1,37,448 ਸਰਗਰਮ ਮਾਮਲੇ ਹਨ, ਜਦੋਂ ਕਿ 1,41,029 ਲੋਕ ਇਸ ਮਹਾਮਾਰੀ ਤੋਂ ਨਿਜ਼ਾਤ ਪਾਉਣ 'ਚ ਸਫ਼ਲ ਹੋਏ ਹਨ।


DIsha

Content Editor

Related News