ਕੋਰੋਨਾ ਨੇ ਲਿਆ ਭਿਆਨਕ ਰੂਪ, ਇਕ ਦਿਨ 'ਚ ਰਿਕਾਰਡ 2.73 ਲੱਖ ਤੋਂ ਵੱਧ ਮਾਮਲੇ ਆਏ ਸਾਹਮਣੇ

Monday, Apr 19, 2021 - 10:51 AM (IST)

ਕੋਰੋਨਾ ਨੇ ਲਿਆ ਭਿਆਨਕ ਰੂਪ, ਇਕ ਦਿਨ 'ਚ ਰਿਕਾਰਡ 2.73 ਲੱਖ ਤੋਂ ਵੱਧ ਮਾਮਲੇ ਆਏ ਸਾਹਮਣੇ

ਨਵੀਂ ਦਿੱਲੀ- ਦੇਸ਼ 'ਚ ਕੋਰੋਨਾ ਦਾ ਪ੍ਰਕੋਪ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ ਅਤੇ ਇਹ ਦਿਨੋਂ-ਦਿਨ ਭਿਆਨਕ ਰੂਪ ਲੈਂਦਾ ਜਾ ਰਿਹਾ ਹੈ। ਇਕ ਹਫ਼ਤੇ 'ਚ ਦੇਸ਼ 'ਚ ਕੋਰੋਨਾ ਦੇ 15.34 ਲੱਖ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਜਿੱਥੇ ਪਿਛਲੇ ਸੋਮਵਾਰ ਨੂੰ ਕੋਰੋਨਾ ਪੀੜਤਾਂ ਦੀ ਗਿਣਤੀ 1.35 ਕਰੋੜ ਤੋਂ ਵੱਧ ਸੀ, ਉੱਥੇ ਹੀ ਅੱਜ ਯਾਨੀ ਸੋਮਵਾਰ ਸਵੇਰ ਤੱਕ ਪੀੜਤਾਂ ਦੀ ਗਿਣਤੀ 1.50 ਕਰੋੜ ਦੇ ਪਾਰ ਪਹੁੰਚ ਗਈ ਹੈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਸੋਮਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ 2,73,810 ਨਵੇਂ ਮਾਮਲੇ ਦਰਜ ਕੀਤੇ ਗਏ। ਇਸ ਦੇ ਨਾਲ ਹੀ ਪੀੜਤਾਂ ਦੀ ਗਿਣਤੀ ਇਕ ਕਰੋੜ 50 ਲੱਖ 16 ਹਜ਼ਾਰ 919 ਹੋ ਗਈ ਹੈ। ਉੱਥੇ ਹੀ ਇਸ ਦੌਰਾਨ ਰਿਕਾਰਡ 1,44,178 ਮਰੀਜ਼ ਸਿਹਤਯਾਬ ਹੋਣ ਦੇ ਨਾਲ ਹੀ ਇਸ ਬੀਮਾਰੀ ਦੇ ਨਾਲ ਹੁਣ ਤੱਕ 1,29,53,821 ਮਰੀਜ਼ ਠੀਕ ਹੋ ਚੁਕੇ ਹਨ।

PunjabKesari

ਦੇਸ਼ 'ਚ ਕੋਰੋਨਾ ਦੇ ਸਰਗਰਮ ਮਾਮਲੇ 19 ਲੱਖ ਨੂੰ ਪਾਰ ਕਰ ਕੇ 19,29,329 ਹੋ ਗਏ ਹਨ। ਇਸੇ ਮਿਆਦ 'ਚ 1619 ਹੋਰ ਮਰੀਜ਼ਾਂ ਦੀ ਮੌਤ ਨਾਲ ਇਸ ਬੀਮਾਰੀ ਨਾਲ ਮਰਨ ਵਾਲਿਆਂ ਦਾ ਅੰਕੜਾਂ ਵੱਧ ਕੇ 1,78,769 ਹੋ ਗਈ ਹੈ। ਜਦੋਂ ਕਿ ਹੁਣ ਤੱਕ 12,38,52,566 ਲੋਕਾਂ ਨੂੰ ਕੋਰੋਨਾ ਦਾ ਟੀਕਾ ਲੱਗ ਚੁਕਿਆ ਹੈ। ਦੇਸ਼ 'ਚ ਰਿਕਵਰੀ ਦਰ ਘੱਟ ਕੇ 86 ਫੀਸਦੀ ਅਤੇ ਸਰਗਰਮ ਮਾਮਲਿਆਂ ਦੀ ਦਰ ਵੱਧ ਕੇ 12.81 ਫੀਸਦੀ ਹੋ ਗਈ ਹੈ ਪਰ ਮੌਤ ਦਰ ਘੱਟ 1.19 ਫੀਸਦੀ ਰਹਿ ਗਈ ਹੈ। ਮਹਾਰਾਸ਼ਟਰ ਕੋਰੋਨਾ ਦੇ ਸਰਗਰਮ ਮਾਮਲਿਆਂ 'ਚ ਸਿਖ਼ਰ 'ਤੇ ਹੈ ਅਤੇ ਸੂਬੇ 'ਚ ਪਿਛਲੇ 24 ਘੰਟਿਆਂ ਦੌਰਾਨ ਸਰਗਰਮ ਮਾਮਲੇ ਮੁੜ 22474 ਵੱਧ ਕੇ 6,72,037 ਹੋ ਗਏ ਹਨ। 

ਇਹ ਵੀ ਪੜ੍ਹੋ : ਕੋਰੋਨਾ ਨਾਲ ਬੁਰੇ ਹਾਲ, ਸ਼ਮਸ਼ਾਨ ਘਾਟ ਦੇ ਬਾਹਰ ਹੀ ਲਾਸ਼ ਰੱਖ ਕੇ ਚਲੇ ਗਏ ਰਿਸ਼ਤੇਦਾਰ

ਨੋਟ :  ਕੋਰੋਨਾ ਦੇ ਵੱਧ ਰਹੇ ਮਾਮਲਿਆਂ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News