ਦੇਸ਼ ''ਚ ਕੋਰੋਨਾ ਦੇ 3.92 ਲੱਖ ਨਵੇਂ ਮਾਮਲੇ ਆਏ ਸਾਹਮਣੇ, ਰਿਕਾਰਡ 3,689 ਮਰੀਜ਼ਾਂ ਦੀ ਮੌਤ

05/02/2021 11:20:54 AM

ਨਵੀਂ ਦਿੱਲੀ- ਦੇਸ਼ 'ਚ ਇਕ ਦਿਨ 'ਚ ਕੋਰੋਨਾ ਦੇ ਰਿਕਾਰਡ 3,689 ਮਰੀਜ਼ਾਂ ਦੀ ਮੌਤ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ 2,15,542 ਹੋ ਗਈ ਹੈ। ਉੱਥੇ ਹੀ 3,92,488 ਹੋਰ ਲੋਕਾਂ 'ਚ ਕੋਰੋਨਾ ਵਾਇਰਸ ਇਨਫੈਕਸ਼ਨ ਦੀ ਪੁਸ਼ਟੀ ਹੋਣ ਤੋਂ ਬਾਅਦ ਇਨਫੈਕਸ਼ਨ ਦੇ ਕੁੱਲ ਮਾਮਲੇ ਵੱਧ ਕੇ 1,95,57,457 ਹੋ ਗਏ ਹਨ। ਕੇਂਦਰੀ ਸਿਹਤ ਮੰਤਰਾਲਾ ਦੇ ਐਤਵਾਰ ਤੱਕ ਦੇ ਅੰਕੜਿਆਂ 'ਚ ਇਹ ਜਾਣਕਾਰੀ ਮਿਲੀ ਹੈ। ਸਵੇਰੇ 8 ਵਜੇ ਤੱਕ ਦੇ ਇਨ੍ਹਾਂ ਅੰਕੜਿਆਂ ਅਨੁਸਾਰ ਦੇਸ਼ 'ਚ ਕੋਰੋਨਾ ਵਾਇਰਸ ਇਨਫੈਕਸ਼ਨ ਦਾ ਹਾਲੇ ਵੀ ਇਲਾਜ ਕਰਵਾ ਰਹੇ ਲੋਕਾਂ ਦੀ ਗਿਣਤੀ 33 ਲੱਖ ਦੇ ਪਾਰ ਚੱਲੀ ਗਈ ਹੈ। ਲਗਾਤਾਰ ਤੇਜ਼ੀ ਨਾਲ ਵੱਧ ਰਹੇ ਮਾਮਲਿਆਂ ਦਰਮਿਆਨ ਮਰੀਜ਼ਾਂ ਦੀ ਗਿਣਤੀ ਵੱਧ ਕੇ 33,49,644 ਹੋ ਗਈ ਹੈ, ਜੋ ਇਨਫੈਕਸ਼ਨ ਦੇ ਕੁੱਲ ਮਾਮਲਿਆਂ ਦਾ 17.13 ਫੀਸਦੀ ਹੈ, ਜਦੋਂ ਕਿ ਕੋਰੋਨਾ ਤੋਂ ਸਿਹਤਯਾਬ ਹੋਣ ਦੀ ਰਾਸ਼ਟਰੀ ਦਰ ਹੋਰ ਡਿੱਗ ਕੇ 81.77 ਫੀਸਦੀ ਹੋ ਗਈ ਹੈ। ਬੀਮਾਰੀ ਨਾਲ ਸਿਹਤਯਾਬ ਹੋਣ ਵਾਲੇ ਲੋਕਾਂ ਦੀ ਗਿਣਤੀ 1,59,92,271 ਹੋ ਗਈ ਹੈ, ਜਦੋਂ ਕਿ ਇਸ ਨਾਲ ਮੌਤ ਦਰ ਵੀ ਘੱਟ ਕੇ 1.10 ਫੀਸਦੀ ਹੋ ਗਈ ਹੈ। ਉੱਥੇ ਹੀ ਹੁਣ ਤੱਕ 15,68,16,031 ਲੋਕਾਂ ਦੀ ਟੀਕਾਕਰਨ ਹੋ ਚੁਕਿਆ ਹੈ।

PunjabKesariਦੇਸ਼ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਪਿਛਲਵੇ ਸਾਲ 7 ਅਗਸਤ 20 ਲੱਖ ਪਾਰ ਕਰ ਗਈ ਸੀ। ਉੱਥੇ ਹੀ ਕੋਰੋਨਾ ਮਰੀਜ਼ਾਂ ਦੀ ਗਿਣਤੀ 23 ਅਗਸਤ ਨੂੰ 30 ਲੱਖ, 5 ਸਤੰਬਰ ਨੂੰ 40 ਲੱਖ ਅਤੇ 16 ਸਤੰਬਰ ਨੂੰ 50 ਲੱਖ ਦੇ ਅੰਕੜਿਆਂ ਨੂੰ ਪਾਰ ਕਰ ਗਈ ਸੀ। ਇਸ ਤੋਂ ਬਾਅਦ 28 ਸਤੰਬਰ ਨੂੰ ਕੋਰੋਨਾ ਦੇ ਮਾਮਲੇ 60 ਲੱਖ, 11 ਅਕਤੂਬਰ ਨੂੰ 70 ਲੱਖ, 29 ਅਕਤੂਬਰ ਨੂੰ 80 ਲੱਖ, 20 ਨਵੰਬਰ ਨੂੰ 90 ਲੱਖ, 19 ਦਸੰਬਰ ਨੂੰ ਇਕ ਕਰੋੜ ਅਤੇ 19 ਅਪ੍ਰੈਲ ਨੂੰ ਕੋਰੋਨਾ ਦੇ ਮਾਮਲੇ 1.5 ਕਰੋੜ ਤੋਂ ਵੱਧ ਹੋ ਗਏ ਸਨ। ਭਾਰਤੀ ਮੈਡੀਕਲ ਖੋਜ ਕੌਂਸਲ (ਆਈ.ਸੀ.ਐੱਮ.ਆਰ.) ਅਨੁਸਾਰ ਇਕ ਮਈ ਤੱਕ 29,01,42,339 ਨਮੂਨਿਆਂ ਦੀ ਜਾਂਚ ਕੀਤੀ ਗਈ ਹੈ, ਜਿਨ੍ਹਾਂ 'ਚੋਂ 18,04,954 ਨਮੂਨਿਆਂ ਦੀ ਸ਼ਨੀਵਾਰ ਨੂੰ ਜਾਂਚ ਕੀਤੀ ਗਈ।

ਇਹ ਵੀ ਪੜ੍ਹੋ : ਕੋਰੋਨਾ ਕਾਲ ਦੀ ਦਰਦਨਾਕ ਤਸਵੀਰ: ਇਕ-ਇਕ ਸਾਹ ਲਈ ਤੜਫ਼ਦੀ ਰਹੀ ਜਨਾਨੀ, ਹਸਪਤਾਲ ਦੇ ਬਾਹਰ ਤੋੜਿਆ ਦਮ

ਨੋਟ : ਕੋਰੋਨਾ ਦੇ ਵੱਧ ਰਹੇ ਮਾਮਲਿਆਂ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News