ਦੇਸ਼ 'ਚ ਕੋਰੋਨਾ ਮਰੀਜ਼ਾਂ ਦਾ ਅੰਕੜਾ ਡੇਢ ਲੱਖ ਦੇ ਪਾਰ, ਪਿਛਲੇ 24 ਘੰਟਿਆਂ 'ਚ 170 ਲੋਕਾਂ ਦੀ ਮੌਤ

05/27/2020 9:40:25 AM

ਨਵੀਂ ਦਿੱਲੀ- ਦੇਸ਼ 'ਚ ਕੋਰੋਨਾ ਦੀ ਰਫਤਾਰ ਵਧਦੀ ਜਾ ਰਹੀ ਹੈ। ਦੇਸ਼ 'ਚ ਕੋਰੋਨਾ ਮਰੀਜ਼ਾਂ ਦਾ ਅੰਕੜਾ ਇਕ ਲੱਖ 51 ਹਜ਼ਾਰ ਪਾਰ ਕਰ ਗਿਆ ਹੈ। ਸਿਹਤ ਮਹਿਕਮਾ ਵਲੋਂ ਬੁੱਧਵਾਰ ਸਵੇਰੇ ਜਾਰੀ ਸੂਚਨਾਵਾਂ ਅਨੁਸਾਰ, ਹੁਣ ਦੇਸ਼ 'ਚ ਕੁੱਲ ਮਰੀਜ਼ਾਂ ਦੀ ਗਿਣਤੀ 1 ਲੱਖ 51 ਹਜ਼ਾਰ 767 ਹੈ, ਜਿਨ੍ਹਾਂ 'ਚੋਂ 4 ਹਜ਼ਾਰ 337 ਲੋਕਾਂ ਦੀ ਮੌਤ ਹੋ ਚੁਕੀ ਹੈ, ਉੱਥੇ ਹੀ 64 ਹਜ਼ਾਰ ਤੋਂ ਵਧ ਲੋਕ ਠੀਕ ਹੋ ਚੁਕੇ ਹਨ। ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 6 ਹਜ਼ਾਰ 387 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 170 ਲੋਕਾਂ ਦੀ ਮੌਤ ਹੋ ਚੁਕੀ ਹੈ। ਹਾਲੇ ਦੇਸ਼ 'ਚ 83 ਹਜ਼ਾਰ ਤੋਂ ਵਧ ਸਰਗਰਮ ਮਾਮਲੇ ਹਨ। ਮਹਾਰਾਸ਼ਟਰ 'ਚ ਕੁੱਲ ਪੀੜਤਾਂ ਦੀ ਗਿਣਤੀ 54 ਹਜ਼ਾਰ 758 ਹੋ ਗਈ ਹੈ, ਜਿਨ੍ਹਾਂ 'ਚੋਂ 1792 ਦੀ ਮੌਤ ਹੋ ਚੁਕੀ ਹੈ।

ਉੱਥੇ ਹੀ ਤਾਮਿਲਨਾਡੂ 'ਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ 17 ਹਜ਼ਾਰ ਪਾਰ ਕਰ ਗਈ ਹੈ ਅਤੇ ਇੱਥੇ ਹੁਣ ਤੱਕ 127 ਲੋਕ ਜਾਨ ਗਵਾ ਚੁਕੇ ਹਨ। ਮਹਾਰਾਸ਼ਟਰ ਅਤੇ ਤਾਮਿਲਨਾਡੂ ਤੋਂ ਬਾਅਦ ਗੁਜਰਾਤ 'ਚ ਇਨਫੈਕਸ਼ਨ ਤੇਜ਼ੀ ਨਾਲ ਫੈਲ ਰਿਹਾ ਹੈ। ਹੁਣ ਇੱਥੇ ਕੁੱਲ ਮਰੀਜ਼ਾਂ ਦੀ ਗਿਣਤੀ 14 ਹਜ਼ਾਰ 821 ਹੋ ਗਈ ਹੈ, ਜਿਸ 'ਚ 915 ਦੀ ਮੌਤ ਹੋ ਚੁਕੀ ਹੈ।

ਦਿੱਲੀ 'ਚ ਵੀ ਕੁੱਲ ਕੋਰੋਨਾ ਮਰੀਜ਼ਾਂ ਦਾ ਅੰਕੜਾ 14 ਹਜ਼ਾਰ 465 ਹੈ। ਇੱਥੇ ਹੁਣ ਤੱਕ 288 ਲੋਕਾਂ ਦੀ ਮੌਤ ਹੋ ਚੁਕੀ ਹੈ। ਇਸ ਤੋਂ ਇਲਾਵਾ ਰਾਜਸਥਾਨ, ਮੱਧ ਪ੍ਰਦੇਸ਼ ਅਤੇ ਉੱਤਰ ਪ੍ਰਦੇਸ਼ 'ਚ ਇਨਫੈਕਸ਼ਨ ਤੇਜ਼ੀ ਨਾਲ ਵਧ ਰਿਹਾ ਹੈ। ਰਾਜਸਥਾਨ 'ਚ ਕੁੱਲ ਕੋਰੋਨਾ ਮਰੀਜ਼ਾਂ ਦਾ ਅੰਕੜਾ 7536 ਹੈ, ਜਿਸ 'ਚ 170 ਲੋਕਾਂ ਦੀ ਮੌਤ ਹੋ ਚੁਕੀ ਹੈ।


DIsha

Content Editor

Related News